Close

In order to prevent the effect of Covid-19 from increasing, partial amendment has been issued regarding the restrictions which will remain in force till November 30, 2021 – District Magistrate

Publish Date : 10/11/2021
DC

ਕੋਵਿਡ-19 ਦੇ ਪ੍ਰਭਾਵ ਨੂੰ ਵੱਧਣ ਤੋਂ ਰੋਕਣ ਦੇ ਮੱਦੇਨਜ਼ਰ 30 ਨਵੰਬਰ, 2021 ਤੱਕ ਲਾਗੂ ਰਹਿਣ ਵਾਲੀਆਂ ਪਾਬੰਦੀਆਂ ਬਾਰੇ ਅੰਸ਼ਿਕ ਸੋਧ ਜਾਰੀ-ਜ਼ਿਲ੍ਹਾ ਮੈਜਿਸਟਰੇਟ
ਸਿਨੇਮਾਘਰਾਂ ਅਤੇ ਮਲਟੀਪਲੈਕਸਾਂ ਨੂੰ 100 ਫ਼ੀਸਦੀ ਸਮਰੱਥਾ ਨਾਲ ਕੰਮ ਕਰਨ ਦੀ ਆਗਿਆ ਹੋਵੇਗੀ
ਤਰਨ ਤਾਰਨ, 06 ਨਵੰਬਰ :
ਕੋਵਿਡ-19 ਦੇ ਪ੍ਰਭਾਵ ਨੂੰ ਵੱਧਣ ਤੋਂ ਰੋਕਣ ਦੇ ਮੱਦੇਨਜ਼ਰ ਦਫ਼ਤਰ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵਲੋਂ 30 ਨਵੰਬਰ, 2021 ਤੱਕ ਲਾਗੂ ਹੋਣ ਵਾਲੀਆਂ ਪਾਬੰਦੀਆਂ/ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਹੁਣ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-4 ਸ਼ਾਖਾ), ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਮਿਤੀ 30 ਨਵੰਬਰ, 2021 ਤੱਕ ਲਾਗੂ ਰਹਿਣ ਵਾਲੀਆਂ ਪਾਬੰਦੀਆਂ ਬਾਰੇ ਅੰਸ਼ਿਕ ਸੋਧ ਸਬੰਧੀ ਗਾਈਡਲਾਈਨਾਂ ਪ੍ਰਾਪਤ ਹੋਈਆਂ ਹਨ।
ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਆਈ. ਏ. ਐੱਸ., ਸੀ. ਆਰ. ਪੀ. ਸੀ. ਦੀ ਧਾਰਾ 144 ਅਤੇ ਰਾਸ਼ਟਰੀ ਆਪਦਾ ਪ੍ਰਬੰਧਨ ਐਕਟ, 2005 ਵਿੱਚ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੇਠ ਲਿਖੇ ਹੁਕਮ ਜਾਰੀ ਕੀਤੇ ਗਏ ਹਨ।
1. ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕੋਵਿਡ-19 ਦੇ ਪ੍ਰਭਾਵ ਨੂੰ ਵੱਧਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਤਰਨ ਤਾਰਨ ਵਲੋਂ ਹੁਕਮ ਪਿੱਠ ਅੰਕਣ ਨੰ: ਐਮ.ਏ/ਐਮ.ਸੀ-4/-1 ਮਿਤੀ: 29 ਅਕਤੂਬਰ, 2021 ਨਾਲ ਜਾਰੀ ਪਾਬੰਦੀਆਂ/ਹਦਾਇਤਾਂ ਵਿੱਚ ਅੰਸ਼ਿਕ ਸੋਧ ਕਰਦੇ ਹੋਏ, ਸਿਨੇਮਾਘਰਾਂ ਅਤੇ ਮਲਟੀਪਲੈਕਸਾਂ ਨੂੰ 100 ਫ਼ੀਸਦੀ ਸਮਰੱਥਾ ਨਾਲ ਕੰਮ ਕਰਨ ਦੀ ਆਗਿਆ ਹੋਵੇਗੀ।
2. ਸਾਰੇ ਸਬੰਧਿਤ ਅਧਿਕਾਰੀ ਜ਼ਿਲ੍ਹੇ ਵਿੱਚ ਭਾਰਤ ਸਰਕਾਰ/ਰਾਜ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਦਿਸ਼ਾ-ਨਿਰਦੇਸ਼ ਜਿਵੇਂ ਕਿ ਘੱਟੋ ਘੱਟ 6 ਫੁੱਟ ਦੀ ਸਮਾਜਿਕ/ਸਰੀਰਕ ਦੂਰੀ ਦੇ ਨਿਯਮ (ਦੋ ਗਜ਼ ਦੀ ਦੂਰੀ), ਕੋਵਿਡ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਜ਼ੁਰਮਾਨੇ ਲਗਾਉਣਾ ਜਿਵੇਂ ਮਾਸਕ ਨਾ ਪਹਿਨਣਾ ਅਤੇ ਜਨਤਕ ਥਾਵਾਂ ਤੇ ਨਾ ਥੁੱਕਣਾ ਆਦਿ ਨੂੰ ਲਾਗੂ ਕਰਵਾਉਣ ਦੇ ਪਾਬੰਦ ਹੋਣਗੇ।
ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਵਿਰੁੱਧ ਆਪਦਾ ਪ੍ਰਬੰਧਨ ਕਾਨੂੰਨ 2005 ਦੀ ਧਾਰਾ 51 ਤੋਂ 60 ਦੇ ਅਨੁਸਾਰ ਅਤੇ ਆਈ. ਪੀ. ਸੀ. ਦੀ ਧਾਰਾ 188 ਦੇ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।