Close

In Tarn Taran district, the number of people battling Covid-19 has risen to 157

Publish Date : 07/05/2020
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 157 ਹੋਈ-ਡਿਪਟੀ ਕਮਿਸ਼ਨਰ
ਅੱਜ ਪ੍ਰਾਪਤ ਨਤੀਜਿਆਂ ਵਿੱਚੋਂ 13 ਸੈਂਪਲਾਂ ਦੀ ਰਿਪੋਰਟ ਕੋਵਿਡ-19 ਪੋਜ਼ੇਟਿਵ ਅਤੇ 152 ਦੀ ਰਿਪੋਰਟ ਨੈਗੇਟਿਵ ਆਈ
ਤਰਨ ਤਾਰਨ, 7 ਮਈ :
ਜ਼ਿਲੇ ਦੇ ਲੋਕਾਂ ਦੇ ਲਏ ਗਏ ਨਮੂਨਿਆਂ ਵਿਚੋਂ ਅੱਜ 13 ਹੋਰ ਦੀ ਟੈਸਟ ਰਿਪੋਰਟ ਪੋਜ਼ਟਿਵ ਆਉਣ ਨਾਲ ਹੁਣ ਜ਼ਿਲ੍ਹੇ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 157 ਹੋ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਪੋਜ਼ਟਿਵ ਆਏ ਕੇਸਾਂ ਨੂੰ ਇਕਾਂਤਵਾਸ ਕੇਂਦਰਾਂ ਤੋਂ ਜ਼ਿਲ੍ਹੇ ਵਿੱਚ ਬਣਾਏ ਗਏ ਆਈਸੋਲੇਸ਼ਨ ਵਾਰਡਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਟੈਸਟ ਲਈ ਭੇਜੇ ਗਏ ਸੈਂਪਲਾਂ ਦੇ ਅੱਜ ਪ੍ਰਾਪਤ ਨਤੀਜਿਆਂ ਵਿੱਚੋਂ 13 ਸੈਂਪਲਾਂ ਦੀ ਰਿਪੋਰਟ ਕੋਵਿਡ-19 ਪੋਜ਼ੇਟਿਵ ਪਾਈ ਗਈ ਹੈ ਅਤੇ 152 ਦੀ ਰਿਪੋਰਟ ਨੈਗੇਟਿਵ ਆਈ ਹੈ।ਹੁਣ ਤੱਕ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਭੇਜੇ ਗਏ ਸੈਂਪਲਾਂ ਵਿੱਚੋਂ 1430 ਕੇਸਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਸ ਵਿੱਚੋਂ 1273 ਕੇਸਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਕਿਹਾ ਕਿ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਮਰੀਜ਼ਾਂ ਨੂੰ ਹਰ ਤਰਾਂ ਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।ਦਾਖਲ ਕੀਤੇ ਗਏ ਮਰੀਜ਼ ਸਿਹਤ ਪੱਖੋਂ ਬਿਲਕੁੱਲ ਠੀਕ-ਠਾਕ ਹਨ।
——————