Close

In Tarn Taran district, the number of people battling Covid-19 has risen to 161

Publish Date : 08/05/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 161 ਹੋਈ-ਡਿਪਟੀ ਕਮਿਸ਼ਨਰ
ਅੱਜ ਪ੍ਰਾਪਤ ਨਤੀਜਿਆਂ ਵਿੱਚੋਂ 4 ਸੈਂਪਲਾਂ ਦੀ ਰਿਪੋਰਟ ਆਈ ਕੋਵਿਡ-19 ਪੋਜ਼ੇਟਿਵ
ਤਰਨ ਤਾਰਨ, 8 ਮਈ :
ਜ਼ਿਲੇ ਦੇ ਲੋਕਾਂ ਦੇ ਲਏ ਗਏ ਨਮੂਨਿਆਂ ਵਿਚੋਂ ਅੱਜ 4 ਹੋਰ ਦੀ ਟੈਸਟ ਰਿਪੋਰਟ ਪੋਜ਼ਟਿਵ ਆਉਣ ਨਾਲ ਹੁਣ ਜ਼ਿਲ੍ਹੇ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 161 ਹੋ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਪੋਜ਼ਟਿਵ ਆਏ ਕੇਸਾਂ ਨੂੰ ਜ਼ਿਲ੍ਹੇ ਵਿੱਚ ਬਣਾਏ ਗਏ ਆਈਸੋਲੇਸ਼ਨ ਵਾਰਡਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਟੈਸਟ ਲਈ ਭੇਜੇ ਗਏ ਸੈਂਪਲਾਂ ਦੇ ਅੱਜ ਪ੍ਰਾਪਤ ਨਤੀਜਿਆਂ ਵਿੱਚੋਂ 4 ਸੈਂਪਲਾਂ ਦੀ ਰਿਪੋਰਟ ਕੋਵਿਡ-19 ਪੋਜ਼ੇਟਿਵ ਪਾਈ ਗਈ ਹੈ ਅਤੇ 44 ਦੀ ਰਿਪੋਰਟ ਨੈਗੇਟਿਵ ਆਈ ਹੈ।ਹੁਣ ਤੱਕ ਕੋਵਿਡ-19 ਦੀ ਜਾਂਚ ਲਈੇ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਭੇਜੇ ਗਏ ਸੈਂਪਲਾਂ ਵਿੱਚੋਂ 1478 ਕੇਸਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਸ ਵਿੱਚੋਂ 1317 ਕੇਸਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 53 ਹੋਰ ਸੈਂਪਲ ਕੋਵਿਡ-19 ਦੀ ਜਾਂਚ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਭੇਜੇ ਗਏ ਹਨ। ਉਹਨਾਂ ਕਿਹਾ ਕਿ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕੀਤੇ ਗਏ ਮਰੀਜ਼ਾਂ ਨੂੰ ਹਰ ਤਰਾਂ ਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।
——————