Close

In the critical condition of the floods, the health department is on the alert, civil surgeon Dr. Gurpreet Singh Roy

Publish Date : 14/07/2023

ਹੜ੍ਹਾਂ ਦੀ ਨਾਜੁਕ ਸਥਿਤੀ ਵਿਚ ਸਿਹਤ ਵਿਭਾਗ ਤਰਨ ਤਾਰਨ ਪੂਰੀ ਤਰਾ ਚੌਕਸ-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 13 ਜੁਲਾਈ :

ਡਿਪਟੀ ਕਮਿਸ਼ਨਰ ਸ਼ੀ੍ਮਤੀ  ਬਲਦੀਪ ਕੌਰ ਦੇ ਨਿਰਦੇਸ਼ਾ ਹੇਠ ਸਿਹਤ ਵਿਭਾਗ ਤਰਨਤਾਰਨ ਹੜ੍ਹਾਂ ਦੀ ਨਾਜੁਕ ਸਥਿਤੀ ਵਿਚ ਪੂਰੀ ਤਰਾਂ ਚੌਕਸ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਹੜਾਂ ਦੀ ਨਾਜੂਕ ਸਥਿਤੀ ਦੇ ਸਮੇਂ ਸਿਹਤ ਵਿਭਾਗ ਵਲੋਂ 11 ਰੈਪਿਡ ਰਿਸਪੋਂਸ ਟੀੰਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਕਿਸੇ ਵੀ ਹੰਗਾਮੀਂ/ਐਮਰਜੈਂਸੀ ਸਥਿਤੀ ਸਮੇਂ ਲੋਕਾਂ ਦੀ ਸਹਾਇਤਾ ਲਈ ਤੱਤਪਰ ਰਹਿਣਗੀਆਂ।ਇਸ ਦੇ ਨਾਲ ਹੀ ਸਿਹਤ ਵਿਭਾਗ ਵਲੋਂ ਜਿਲਾ੍ ਹੈਡ-ਕਵਾਟਰ ਕੰਟਰੋਲ ਰੂਮ ਐਮਰਜੈਂਸੀ ਹੈਲਪ ਲਾਈਨ ਨੰਬਰ 0185-2291115 ਜਨ ਹਿੱਤ ਵਿਚ ਜਾਰੀ ਕੀਤਾ ਗਿਆ ਹੈ।ਇਸ ਰਾਹੀਂ ਕਿਸੇ ਵੀ ਐਮਰਜੈਂਸੀ ਹਾਲਾਤ ਵਿਚ ਮੈਡੀਕਲ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ।
ਡਾ ਗੁਰਪ੍ਰੀਤ ਸਿੰਘ ਰਾਏ ਵਲੋਂ ਜਿਲਾ੍ ਅਧਿਕਾਰੀਆਂ ਨਾਲ ਮਿਲ ਕੇ ਫਲੱਡ ਐਮਰਜੈਂਸੀ ਵਾਰਡ ਅਤੇ ਡੇਂਗੁ ਵਾਰਡ ਦਾ ਨਿਰੀਖਣ ਕੀਤਾ ਗਿਆ।ਇਸ ਦੌਰਾਣ ਜਾਣਕਾਰੀ ਦਿੰਦਿਆ ਉਹਨਾਂ ਕਿਹਾ ਕਿ ਮੋਜੂਦਾ ਸਮੇਂ ਦੌਰਾਨ ਜਿਲੇ੍ ਵਿਚ ਡੇਂਗੂ ਅਤੇ ਮਲੇਰੀਆ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ। ਸਿਹਤ ਵਿਭਾਗ ਵਲੋਂ ਹੁਣ ਤੱਕ 55 ਸ਼ੱਕੀ ਕੇਸਾਂ ਦੀ ਸਕਰੀਨਿੰਗ ਕੀਤੀ ਜਾ ਚੱਕੀ ਹੈ ਅਤੇ ਐਂਟੀ ਲਾਰਵਾ ਵਿੰਗ ਵਿਚ 5 ਟੀਮਾਂ ਕੰਮ ਕਰ ਰਹੀਆ ਜੋਕਿ ਰੋਜਾਨਾਂ ਸ਼ਹਿਰ ਦੇ ਅਲੱਗ-ਅੱਲਗ ਹਿੱਸਿਆਂ ਵਿਚ ਖਾਸ ਕਰਕੇ ਹੋਟਸਪੋਟ ਖੇਤਰਾਂ ਵਿਚ ਜਾ ਕੇ ਐਂਟੀਲਾਰਵਾ ਗਤੀਵਿਧੀਆ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਾਰੇ ਪ੍ਰਾਇਵੇਟ ਹਸਪਤਾਲਾਂ ਨੂੰ ਅਗਾਹ ਕੀਤਾ ਜਾ ਚੁਕਿਆ ਹੈ ਕਿ ਕੋਈ ਵੀ ਕੇਸ ਸਾਹਮਣੇ ਆਉਣ ਤੇ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ।ਇਸ ਮੋਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਕੰਵਲਜੀਤ ਸਿੰਘ, ਜਿਲਾ੍ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ ਤੇ ਡਾ ਅਮਨਦੀਪ ਸਿੰਘ, ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ ਤੇ ਸੁਖਦੇਵ ਸਿੰਘ ਰੰਧਾਵਾ, ਨਰਸਿੰਗ ਸਿਸਟਰ ਕੁਲਵੰਤ ਕੌਰ ਅਤੇ ਸਟਾਫ ਹਾਜਰ ਸਨ।