Close

In view of Covid-19, the Ministry of Health issued guidelines for N.R.I and foreign travelers- Deputy Commissioner

Publish Date : 11/08/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੇ ਮੱਦੇਨਜ਼ਰ ਸਿਹਤ ਮੰਤਰਾਲੇ ਵਲੋਂ ਐੱਨ. ਆਰ. ਆਈਜ਼ ਅਤੇ ਵਿਦੇਸ਼ੀ ਯਾਤਰੀਆਂ ਲਈ ਸੋਧੇ ਦਿਸ਼ਾਂ-ਨਿਰਦੇਸ਼ ਜਾਰੀ-ਡਿਪਟੀ ਕਮਿਸ਼ਨਰ
ਤਰਨ ਤਾਰਨ, 10 ਅਗਸਤ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ ਕੋਵਿਡ-19 ਦੇ ਮੱਦੇਨਜ਼ਰ ਐੱਨ. ਆਰ. ਆਈਜ਼. ਤੇ ਵਿਦੇਸ਼ੀ ਯਾਤਰੀਆਂ ਲਈ ਸੋਧੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਐੱਨ.ਆਰ. ਆਈਜ਼. ਅਤੇ ਦੂਸਰੇ ਅੰਤਰ-ਰਾਸ਼ਟਰੀ ਯਾਤਰੀਆਂ ਨੂੰ ਯਾਤਰਾ ਦੇ 72 ਘੰਟੇ ਪਹਿਲਾਂ ਵੈੱਬਸਾਈਟ `ਤੇ ਸਵੈ ਘੋਸ਼ਣਾ ਫਾਰਮ ਜਮ੍ਹਾ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਅੰਡਰ ਟੇਕਿੰਗ ਦੇਣੀ ਹੋਵੇਗੀ ਕਿ ਉਹ 14 ਦਿਨਾਂ ਤੱਕ ਕੁਆਰੰਟਾਈਨ, ਜਿਸ ਵਿਚ ਆਪਣੇ ਖ਼ਰਚੇ `ਤੇ ਇਕ ਹਫ਼ਤਾ ਸੰਸਥਾਗਤ ਕੁਆਰੰਟਾਈਨ ਵਿਚ ਇਸ ਤੋਂ ਬਾਅਦ ਸੱਤ ਦਿਨਾਂ ਲਈ ਹੋਮ ਕੁਆਰੰਟਾਈਨ ਲਾਜ਼ਮੀ ਰਹਿਣਾ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਵਿਚ ਛੋਟ ਸਿਰਫ਼ ਹੰਗਾਮੀ ਹਾਲਤਾਂ ਜਿਵੇਂ ਗਰਭਵਤੀ, ਪਰਿਵਾਰ ਵਿਚ ਕਿਸੇ ਦੀ ਮੌਤ, ਗੰਭੀਰ ਬਿਮਾਰੀ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨਾਲ ਮਾਪੇ ਸ਼ਾਮਿਲ ਹਨ ਵਿਚ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਦੇਸ਼ੀ ਯਾਤਰੀਆਂ ਨੂੰ ਪਹੁੰਚਣ `ਤੇ ਆਰ. ਟੀ. ਪੀ. ਸੀ. ਆਰ. ਟੈੱਸਟ ਦੀ ਨੈਗੇਟਿਵ ਰਿਪੋਰਟ ਦੇਣ `ਤੇ ਵੀ ਕੁਆਰੰਟਾਈਨ ਤੋਂ ਛੋਟ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਟੈੱਸਟ ਯਾਤਰਾ ਤੋਂ 96 ਘੰਟੇ ਪਹਿਲਾਂ ਹੋਣਾ ਚਾਹੀਦਾ ਹੈ ਅਤੇ ਇਸ ਨੂੰ ਵੀ ਵਿਚਾਰ ਲਈ ਪੋਰਟਲ `ਤੇ ਅੱਪਲੋਡ ਕਰਨਾ ਹੋਵੇਗਾ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਯਾਤਰੀਆਂ ਵਿਚ ਕੋਈ ਲੱਛਣ ਦਿਖਾਈ ਨਹੀਂ ਦਿੰਦੇ ਉਨ੍ਹਾਂ ਨੂੰ ਹੀ ਥਰਮਲ ਸਕਰੀਨਿੰਗ ਤੋਂ ਬਾਅਦ ਰਹਿਣ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਦੱਸਿਆ ਜਿਹੜੇ ਯਾਤਰੀ ਸੜਕੀ ਸਰਹੱਦਾਂ ਰਾਹੀਂ ਆਉਣਗੇ, ਉਨ੍ਹਾਂ ਨੂੰ ਵੀ ਇਸੇ ਸਿਹਤ ਪ੍ਰੋਟੋਕਾਲ ਵਿਚੋਂ ਲੰਘਣਾ ਹੋਵੇਗਾ ਤੇ ਕੇਵਲ ਜਿਨ੍ਹਾਂ ਯਾਤਰੀਆਂ ਵਿਚ ਕੋਈ ਲੱਛਣ ਦਿਖਾਈ ਨਹੀਂ ਦਿੰਦੇ ਉਨ੍ਹਾਂ ਨੂੰ ਹੀ ਸਰਹੱਦਾਂ ਰਾਹੀਂ ਭਾਰਤ ਵਿਚ ਦਾਖ਼ਲ ਹੋਣ ਦੀ ਆਗਿਆ ਹੋਵੇਗੀ।
ਉਹਨਾਂ ਕਿਹਾ ਕਿ ਜਿਨ੍ਹਾਂ ਵਿਚ ਬਿਮਾਰੀ ਸਬੰਧੀ ਗੰਭੀਰ ਲੱਛਣ ਪਾਏ ਜਾਣਗੇ, ਉਨ੍ਹਾਂ ਨੂੰ ਸਮਰਪਿਤ ਕੋਵਿਡ ਸਿਹਤ ਸਹੂਲਤਾਂ ਵਿਚ ਦਾਖ਼ਲ ਕਰਕੇ ਉਨ੍ਹਾਂ ਦੇ ਇਲਾਜ ਦਾ ਉਚਿੱਤ ਪ੍ਰਬੰਧ ਕੀਤਾ ਜਾਵੇਗਾ।  
—————