• Social Media Links
  • Site Map
  • Accessibility Links
  • English
Close

In view of Covid-19, those combines machines coming from outside of the district will also be sanitized for wheat harvest.

Publish Date : 17/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੇ ਮੱਦੇ ਨਜ਼ਰ ਕਣਕ ਦੀ ਕਟਾਈ ਲਈ ਜ਼ਿਲ੍ਹੇ ਤੋਂ ਬਾਹਰੋਂ ਆਉਣ ਵਾਲੀਆਂ ਕੰਬਾਇਨਾਂ ਨੂੰ ਵੀ ਸੈਨੇਟਾਈਜ਼ ਕਰਨਾ ਬਣਾਇਆ ਜਾਵੇਗਾ ਯਕੀਨੀ
ਕੰਬਾਈਨਾਂ ਦੇ ਕਾਮਿਆਂ ਦੀ ਸਿਹਤ ਦਾ ਵੀ ਕੀਤਾ ਜਾਵੇਗਾ ਚੈਕ-ਅੱਪ
ਤਰਨ ਤਾਰਨ, 17 ਅਪ੍ਰੈਲ :
ਖੇਤੀਬਾੜੀ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੋ ਕੰਬਾਈਨਾਂ ਕਣਕ ਦੀ ਫਸਲ ਦੀ ਵਾਢੀ ਲਈ ਪੰਜਾਬ ਤੋਂ ਬਾਹਰ ਗਈਆਂ ਹਨ, ਉਨਾਂ ਨੂੰ ਪੰਜਾਬ ਵਿੱਚ ਦਾਖਲ ਹੁੰਦੇ ਸਾਰ ਹੀ ਸੈਨੇਟਾਈਜ਼ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਨਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਇਹਨਾਂ ਕੰਬਾਈਨਾਂ ਦੇ ਕਾਮਿਆਂ ਦੀ ਸਿਹਤ ਦਾ ਚੈੱਕ-ਅੱਪ ਵੀ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿ ਕੋਵਿਡ-19 ਦੇ ਮੱਦੇ ਨਜ਼ਰ ਕਣਕ ਦੀ ਕਟਾਈ ਲਈ ਜ਼ਿਲ੍ਹੇ ਤੋਂ ਬਾਹਰੋਂ ਆਉਣ ਵਾਲੀਆਂ ਕੰਬਾਇਨਾਂ ਨੂੰ ਵੀ ਸੈਨੇਟਾਈਜ਼ ਕਰਨਾ ਯਕੀਨੀ ਬਣਾਉਣ ਲਈ ਵੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ।ਉਹਨਾਂ ਕਿਹਾ ਕਿ ਕੰਬਾਇਨ ਨਾਲ ਆਏ ਕੰਮ ਕਰਨ ਵਾਲੇ ਕਾਮਿਆਂ ਦਾ ਮੈਡੀਕਲ ਚੈੱਕ-ਅੱਪ ਕਰਨਾ ਵੀ ਯਕੀਨੀ ਬਣਾਇਆ ਜਾਵੇਗਾ।
ਉਹਨਾਂ ਸਮੂਹ ਕੰਬਾਈਨ ਮਾਲਕਾਂ/ਕਾਮਿਆਂ ਨੂੰ ਅਪੀਲ ਕੀਤੀ ਕਿ ਆਪਣੀ ਨਿੱਜੀ ਸਫ਼ਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸੈਨੇਟਾਈਜ਼ ਕੀਤਾ ਜਾਵੇ ਅਤੇ ਹਰ ਵੇਲੇ ਮਾਸਕ ਪਹਿਣ ਕੇ ਰੱਖਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਜੇਕਰ ਕੋਈ ਕੰਮ ਕਰਨ ਵਾਲਾ ਖੰਘ, ਜੁਕਾਮ, ਬੁਖਾਰ ਅਤੇ ਸਾਹ ਲੈਣ ਵਿੱਚ ਤਕਲੀਫ ਮਹਿਸੂਸ ਕਰਦਾ ਹੈ ਤਾਂ ਉਸਨੂੰ ਕੰਮ ਕਰਨ ਤੋਂ ਰੋਕ ਦਿੱਤਾ ਜਾਵੇ ਅਤੇ ਤੁਰੰਤ ਸਿਹਤ ਵਿਭਾਗ ਨਾਲ ਉਨਾਂ ਦੀ ਹੈਲਪ ਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਜਿਹੜੀਆਂ ਕੰਬਾਈਨਾਂ ਜ਼ਿਲੇ੍ਹ ਵਿੱਚ ਚੱਲਣਗੀਆਂ, ਉਹਨਾਂ ਕੰਬਾਈਨ ਮਾਲਕਾਂ/ ਕਾਮਿਆਂ ਦੇ ਰਹਿਣ ਦਾ ਪ੍ਰਬੰਧ ਪਿੰਡ ਤੋਂ ਬਾਹਰਵਾਰ ਕੀਤਾ ਜਾਵੇ ਅਤੇ ਕਿਸੇ ਵੀ ਹਾਲਤ ਵਿੱਚ ਉਨਾਂ ਨੂੰ ਪਿੰਡ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ ਅਤੇ ਜੋ ਕੰਬਾਈਨਾਂ ਕਣਕ ਦੀ ਫਸਲ ਦੀ ਵਾਢੀ ਲਈ ਪੰਜਾਬ ਤੋਂ ਬਾਹਰ ਗਈਆਂ ਹਨ, ਉਨਾਂ ਦੇ ਵਾਪਿਸ ਆਉਣ ਸਾਰ ਹੀ ਇਹਨਾਂ ਦੀ ਸੂਚਨਾ ਤੁਰੰਤ ਸਬੰਧਤ ਬਲਾਕ ਖੇਤੀਬਾੜੀ ਅਫਸਰ ਨੂੰ ਦਿੱਤੀ ਜਾਵੇ।  
————