In view of the situation of war between India and Pakistan, Cabinet Minister Shri Harbhajan Singh ETO and Shri Laljit Singh Bhullar held a special meeting with the top officials of the district.
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਭਾਰਤ-ਪਾਕਿਸਤਾਨ ਦਰਮਿਆਨ ਯੁੱਧ ਦੇ ਬਣੇ ਹਾਲਾਤਾਂ ਦੇ ਮੱਦੇਨਜਰ ਕੈਬਨਿਟ ਮੰਤਰੀ ਸ਼੍ਰੀ ਹਰਭਜਨ ਸਿੰਘ ਈ ਟੀ ਓ ਅਤੇ ਸ਼੍ਰੀ ਲਾਲਜੀਤ ਸਿੰਘ ਭੁੱਲਰ ਨੇ ਜਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਤਰਨ ਤਾਰਨ 10 ਮਈ:
ਭਾਰਤ-ਪਾਕਿਸਤਾਨ ਦਰਮਿਆਨ ਯੁੱਧ ਦੇ ਬਣੇ ਹਾਲਾਤਾਂ ਦੇ ਮੱਦੇਨਜਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ ਲਿਆ ਕੈਬਨਿਟ ਮੰਤਰੀ ਸ਼੍ਰੀ ਹਰਭਜਨ ਸਿੰਘ ਈ ਟੀ ਓ ਅਤੇ ਸ਼੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਹਲਕਾ ਵਿਧਾਇਕ ਖੇਮਕਰਨ ਸ਼੍ਰੀ ਸਰਵਣ ਸਿੰਘ ਧੁੰਨ, ਹਲਕਾ ਵਿਧਾਇਕ ਖਡੂਰ ਸਾਹਿਬ ਸ਼੍ਰੀ ਮਨਜਿੰਦਰ ਸਿੰਘ ਲਾਲਪੁਰਾ ਵੀ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਮੰਤਰੀ ਸਾਹਿਬਾਨ ਨੇ ਦੱਸਿਆ ਕਿ ਸਿਵਲ ਪ੍ਰਸ਼ਾਸਨ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਉਹ ਜ਼ਿਲ੍ਹੇ ਦਾ ਦੌਰਾ ਕਰ ਰਹੇ ਹਨ ਅਤੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਤਰਨ ਤਾਰਨ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਕਿਉਂਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀ ਸਹੂਲਤ ਲਈ ਸਭ ਤਿਆਰੀਆਂ ਮੁਕੰਮਲ ਹਨ।
ਉਨ੍ਹਾਂ ਦੱਸਿਆਂ ਕਿ ਉਨ੍ਹਾਂ ਵੱਲੋਂ ਬੀਤੇ ਦਿਨ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਸਿਵਲ ਹਸਪਤਾਲ ਤਰਨ ਤਾਰਨ ਵੀ ਦਾ ਦੌਰਾ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਸਮੂਹ ਸਰਕਾਰੀ ਹਸਪਤਾਲਾਂ ਵਿੱਚ ਲੋੜੀਂਦੇ ਬੈੱਡ ਅਤੇ ਦਵਾਈਆਂ ਲੋੜ ਅਨੁਸਾਰ ਉਪਲੱਬਧ ਹਨ । ਉਨ੍ਹਾਂ ਕਿਹਾ ਕਿ ਸਾਰਾ ਸਿਵਲ, ਪੁਲਿਸ ਅਤੇ ਸਿਹਤ ਵਿਭਾਗ ਦਾ ਅਮਲਾ 24 ਘੰਟੇ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ ਅਤੇ ਲੋਕਾਂ ਦੀ ਬਿਹਤਰੀ ਲਈ ਕੰਮ ਕਰ ਰਿਹਾ ਹੈ।
ਕੈਬਨਿਟ ਮੰਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਪ੍ਰਕਾਰ ਦੇ ਡਰ ਜਾਂ ਘਬਰਾਹਟ ਵਿੱਚ ਆਉਣ ਦੀ ਲੋੜ ਨਹੀਂ ਹੈ, ਸਰਕਾਰ ਨੇ ਹਰ ਸਥਿਤੀ ‘ਤੇ ਨਜ਼ਰ ਰੱਖੀ ਹੋਈ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਬਲੱਡ ਬੈਂਕ, ਸਿਵਿਲ ਸੇਵਾਵਾਂ ਅਤੇ ਸਿਹਤ ਸਹੂਲਤਾਂ ਦੀ ਸਮੀਖਿਆ ਵੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਰ ਪ੍ਰਕਾਰ ਦੀਆਂ ਜ਼ਰੂਰੀ ਵਸਤਾਂ ਦਾ ਸਟਾਕ ਜ਼ਰੂਰਤ ਅਨੁਸਾਰ ਉਪਲਬਧ ਹੈ ਅਤੇ ਕਿਸੇ ਪ੍ਰਕਾਰ ਦੀ ਕਾਲਾ ਬਜ਼ਾਰੀ ਜਾਂ ਜਮਾਂਖੋਰੀ ਦੀ ਸ਼ਿਕਾਇਤ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹਰ ਪ੍ਰਕਾਰ ਦੀ ਤਿਆਰੀ ਕੀਤੀ ਗਈ ਹੈ।
ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਸ਼੍ਰੀ ਅਭਿਮਨਿਊ ਰਾਣਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬਲੈਕਆਊਟ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਪੈਟਰੋਲਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇ ਆਦਾਨ ਪ੍ਰਦਾਨ ਲਈ ਸਿਵਲ ਅਤੇ ਪ੍ਰਸ਼ਾਸਨ ਵੱਲੋਂ ਸਾਂਝਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਜਿਸ ਦੇ ਨੰਬਰ 01852-292810 ਤੇ ਜਿਲ੍ਹਾ ਵਾਂਸੀ ਸੰਪਰਕ ਕਰ ਸਕਦੇ ਹਨ। ਇਸ ਤੋ ਇਲਾਵਾ ਪੁਲਿਸ ਕੰਟਰੋਲ ਰੂਮ ਦੇ ਨੰਬਰ 112 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੰਜੀਵ ਸ਼ਰਮਾ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਐਸ. ਡੀ. ਐੱਮ. ਤਰਨ ਤਾਰਨ ਸ਼੍ਰੀ ਅਰਵਿੰਦਰਪਾਲ ਸਿੰਘ, ਐੱਸ. ਡੀ. ਐੱਮ. ਪੱਟੀ ਸ਼੍ਰੀ ਪ੍ਰੀਤਇੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।