Indian National Congress Candidate Shri Jasbir Singh Gill ( Dimpa) won the Khadoor Sahib Lok Sabha Parliamentary Seat by Defeating Nearest candidate Bibi Jagir Kaur of Shiromani Akali Dal (Badal) by 140573 votes -District Election Officer Tarn Taran

Publish Date : 23/05/2019
dc
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਖਡੂਰ ਸਾਹਿਬ -03 ਲੋਕ ਸਭਾ ਹਲਕੇ ਦੀ ਗਿਣਤੀ ਪ੍ਰਕਿਰਿਆ ਸ਼ਾਤੀਪੂਰਨ ਢੰਗ ਨਾਲ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ
ਡਿਪਟੀ ਕਮਿਸ਼ਨਰ ਵੱਲੋਂ ਗਿਣਤੀ ਪ੍ਰਕਿਰਿਆ ਦੌਰਾਨ ਡਿਊਟੀ ਦੇਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਲਾਘਾ
ਇੰਡੀਅਨ ਨੈਸ਼ਨਕ ਕਾਂਗਰਸ ਦੇ ਉਮੀਦਵਾਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ 140573 ਵੋਟਾਂ ਨਾਲ ਜਿੱਤ ਹਾਸਿਲ ਕੀਤੀ
ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੂੰ ਕੁੱਲ 459710 ਵੋਟਾਂ ਹਾਸਿਲ ਹੋਈਆਂ
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ 319137 ਵੋਟਾਂ ਪ੍ਰਾਪਤ ਕਰਕੇ ਦੂਜੇ ਨੰਬਰ ‘ਤੇ ਰਹੀ
ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੂੰ 214489 ਵੋਟਾਂ ਮਿਲੀਆਂ
ਤਰਨਤਾਰਨ, 23 ਮਈ :
ਲੋਕ ਸਭਾ ਹਲਕਾ ਖਡੂਰ ਸਾਹਿਬ-03 ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਲਈ 19 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਪ੍ਰਕਿਰਿਆ ਅੱਜ ਵੱਖ-ਵੱਖ ਗਿਣਤੀ ਕੇਂਦਰਾਂ ‘ਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਸਵੇਰੇ 8 ਵਜੇ ਚੋਣ ਕਮਿਸ਼ਨ ਵੱਲੋਂ ਨਿਯੁਕਤ ਨਿਗਰਾਨ ਸ੍ਰੀ ਵਿਸ਼ਾਲ ਸੋਲੰਕੀ ਅਤੇ ਪੀ. ਰੈਡੀ ਦੀ ਨਿਗਰਾਨੀ ਵਿੱਚ ਸ਼ੁਰੂ ਹੋਈ।
ਉਹਨਾਂ ਦੱਸਿਆ ਕਿ ਇਸ ਮਤਗਣਨਾ ਪ੍ਰਕਿਰਿਆ ਦੌਰਾਨ ਮਾਈਕ੍ਰੋ ਅਬਜ਼ਰਵਰ, ਕਾਊਂਟਿੰਗ ਅਸਿਸਟੈਂਟ ਅਤੇ ਕਾਊਂਟਿੰਗ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਸਨ। ਹਰੇਕ ਹਲਕੇ ਵਾਸਤੇ 14-14 ਟੇਬਲ ਲਾਏ ਗਏ ਸਨ।ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਪ੍ਰਕਿਰਿਆ ਦੌਰਾਨ ਡਿਊਟੀ ਦੇਣ ਵਾਲੇ ਸਮੁੱਚੇ ਗਿਣਤੀ ਸਟਾਫ਼ ਅਤੇ ਅਧਿਕਾਰੀਆਂ ਦੀ ਮਤਗਣਨਾ ਨੂੰ ਤਰਤੀਬਵਾਰ ਅਤੇ ਮਿੱਥੇ ਸਮੇਂ ਵਿੱਚ ਨੇਪਰੇ ਚਾੜ੍ਹਨ ’ਤੇ ਸ਼ਲਾਘਾ ਕੀਤੀ। 
ਸ੍ਰੀ ਸੱਭਰਵਾਲ ਨੇ ਦੱਸਿਆ ਕਿ  ਲੋਕ ਸਭਾ ਹਲਕਾ ਖਡੂਰ ਸਾਹਿਬ-03 ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਗਿਣਤੀ ਕੇਂਦਰਾਂ ‘ਤੇ ਵੋਟਾਂ ਦੀ ਗਿਣਤੀ ਪ੍ਰਕਿਰਿਆ ਦੌਰਾਨ ਇੰਡੀਅਨ ਨੈਸ਼ਨਕ ਕਾਂਗਰਸ ਦੇ ਉਮੀਦਵਾਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ 140573 ਵੋਟਾਂ ਨਾਲ ਜਿੱਤ ਹਾਸਿਲ ਕੀਤੀ, ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੂੰ ਕੁੱਲ 459710 ਵੋਟਾਂ ਹਾਸਿਲ ਹੋਈਆਂ। ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ 319137 ਵੋਟਾਂ ਪ੍ਰਾਪਤ ਕਰਕੇ ਦੂਜੇ ਨੰਬਰ ‘ਤੇ ਰਹੀ।ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੂੰ 214489 ਵੋਟਾਂ ਮਿਲੀਆਂ।
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੂੰ 13656 ਵੋਟਾਂ, ਸ਼ਿਵ ਸੈਨਾ ਦੇ ਸਟੀਫਨ ਭੱਟੀ ਨੂੰ 2239 ਵੋਟਾਂ, ਹਿੰਦੋਸਤਾਨ ਸ਼ਕਤੀ ਸੈਨਾ ਦੇ ਸੰਤੋਖ ਸਿੰਘ (ਸੁੱਖ) ਨੂੰ 2541 ਵੋਟਾਂ, ਸ਼੍ਰੋਮਣੀ ਲੋਕ ਦਲ ਦੇ ਸੁਰਜੀਤ ਸਿੰਘ ਨੂੰ 984, ਨੈਸ਼ਨਾਲਿਸਟ ਜਸਟਿਸ ਪਾਰਟੀ ਦੇ ਖਜ਼ਾਨ ਸਿੰਘ ਨੂੰ 1456 ਵੋਟਾਂ, ਡੈਮੋਕਰੈਟਿਕ ਪਾਰਟੀ ਆੱਫ਼ ਇੰਡੀਆਂ (ਅੰਬੇਦਕਰ) ਦੇ ਪਰਵਿੰਦਰ ਸਿੰਘ ਨੂੰ 1727 ਵੋਟਾਂ, ਬਹੁਜਨ ਸਮਾਜ ਪਾਰਟੀ ਅੰਬੇਦਕਰ ਦੇ ਉਮੀਦਵਾਰ ਪੂਰਨ ਸਿੰਘ ਸ਼ੇਖ  ਨੂੰ  2452 ਵੋਟਾਂ, ਆਜ਼ਾਦ ਉਮੀਦਵਾਰ ਉਂਕਾਰ ਸਿੰਘ ਉੱਪਲ ਨੂੰ 1161 ਵੋਟਾਂ, ਆਜ਼ਾਦ ਉਮੀਦਵਾਰ ਸੁਖਵੰਤ ਸਿੰਘ ਚੂਸਲੇਵਾੜ ਨੂੰ 1052 ਵੋਟਾਂ, ਆਜ਼ਾਦ ਉਮੀਦਵਾਰ ਸੁਰਜੀਤ ਸਿੰਘ ਭਿੱਖੀਵਿੰਡ ਨੂੰ 1215 ਵੋਟਾਂ, ਆਜ਼ਾਦ ਉਮੀਦਵਾਰ ਹਰਜੀਤ ਕੌਰ ਨੂੰ 1341 ਵੋਟਾਂ, ਆਜ਼ਾਦ ਉਮੀਦਵਾਰ ਜਗੀਰ ਕੌਰ ਨੂੰ 4311 ਵੋਟਾਂ, ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਨੂੰ 5169 ਵੋਟਾਂ, ਆਜ਼ਾਦ ਉਮੀਦਵਾਰ ਪਰਮਜੀਤ ਕੌਰ ਖਾਂਬਰਾ ਨੂੰ 4943 ਵੋਟਾਂ, ਆਜ਼ਾਦ ਉਮੀਦਵਾਰ ਪਰਮਿੰਦਰ ਸਿੰਘ ਹੀਰਾ ਖਾਲੜਾ ਨੂੰ 2181 ਵੋਟਾਂ, ਆਜ਼ਾਦ ਉਮੀਦਵਾਰ ਮੋਹਨ ਸਿੰਘ ਨੂੰ 1138 ਵੋਟਾਂ ਅਤੇ ਨੋਟਾ ਨੂੰ 5130 ਵੋਟਾਂ ਪਈਆ।