Close

Infrastructure will be strengthened at a cost of Rs 109 crore for uninterrupted supply of electricity in District Tarn Taran – Mr. Jasbir Singh Gill (DIMPA)

Publish Date : 17/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਲਈ 109 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ-ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ)
ਡਿਪਟੀ ਕਮਿਸ਼ਨਰ ਨੇ ਇਸ ਸਕੀਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ
ਤਰਨ ਤਾਰਨ, 16 ਜਨਵਰੀ :
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਇਲੈਕਟ੍ਰੀਸਿਟੀ ਕਮੇਟੀ ਦੀ ਵਿਸ਼ੇਸ ਮੀਟਿੰਗ ਹੋਈ।
ਇਸ ਮੀਟਿੰਗ ਦੌਰਾਨ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਲਈ 109 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਇਸ ਕੰੰਮ ਲਈ 60 ਫੀਸਦੀ ਰਾਸ਼ੀ ਕੇਂਦਰ ਸਰਕਾਰ ਅਤੇ 40 ਫੀਸਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾਵੇਗੀ।
ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਪਿੰਡ ਧਰਦਿਉ ਵਿਖੇ ਬਿਜਲੀ ਘਰ ਬਣਾਇਆ ਜਾਵੇਗਾ।ਇਸ ਤੋਂ ਇਲਾਵਾ ਫੋਕਲ ਪੁਆਇੰਟ ਤਰਨ ਤਾਰਨ, ਝਬਾਲ, ਕੱਚਾ-ਪੱਕਾ ਅਤੇ ਅਮਰਕੋਟ ਵਿਖੇ ਬਣੇ ਬਿਜਲੀ ਘਰਾਂ ਵਿੱਚ 20 ਮੈਗਾਵਾਟ ਦੇ ਨਵੇਂ ਟ੍ਰਾਂਸਫਾਰਮਰ ਲਗਾਏ ਜਾਣਗੇ।ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਪੁਰਾਣੀਆਂ ਤਾਰਾਂ ਤੇ ਕੇਬਲਾਂ ਨੂੰ ਬਦਲਕੇ ਨਵੀਆਂ ਮੋਟੀਆਂ ਕੇਬਲਾਂ ਅਤੇ ਤਾਰਾਂ ਵੀ ਪਾਈਆਂ ਜਾਣਗੀਆਂ ਅਤੇ ਇਹ ਕੰਮ 2 ਮਹੀਨਿਆਂ ਵਿੱਚ ਮੁਕੰੰਮਲ ਕੀਤੇ ਜਾਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਸਕੀਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਬਿਜਲੀ ਦੀ ਨਿਰਵਿਘਨ ਤੇ ਨਿਰੰਤਰ ਸਪਲਾਈ ਮਿਲ ਸਕੇ।