Close

Inspirational tour of Block Patti Schools by District Education Officer Sushil Kumar Tuli

Publish Date : 09/02/2021
DEO
ਜ਼ਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰ ਤੁਲੀ ਵੱਲੋਂ ਬਲਾਕ ਪੱਟੀ ਦੇ ਸਕੂਲਾਂ ਦਾ ਪ੍ਰੇਰਣਾਦਾਇਕ ਦੌਰਾ
ਸਮੂਹ ਸਕੂਲ ਮੁਖੀਆਂ ਨਾਲ ਮੀਟਿੰਗ ਕਰ ਮਿਸ਼ਨ ਸ਼ਤ ਪ੍ਰਤੀਸ਼ਤ ਲਈ ਕੀਤਾ ਪ੍ਰੇਰਿਤ
ਪੱਟੀ, (ਤਰਨ ਤਾਰਨ), 08 ਫਰਵਰੀ :
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਢਾਂਚੇ ਨੂੰ ਹੋਰ ਨਿਖਾਰਨ ਦੇ ਮਕਸਦ ਨਾਲ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਜਿੰਨਾਂ ਵਿੱਚ ਮਿਸ਼ਨ ਸ਼ਤ ਪ੍ਰਤੀਸ਼ਤ, ਸਮਾਰਟ ਸਕੂਲ, ਸੋਹਣਾ ਫਰਨੀਚਰ, ਇੰਗਲਿਸ਼ ਬੂਸਟਰ ਕਲੱਬ ਆਦਿ ਪ੍ਰਮੁੱਖ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਤਰਨਤਾਰਨ, ਸ਼੍ਰੀ ਸੁਸ਼ੀਲ ਕੁਮਾਰ ਤੁਲੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਤਰਨਤਾਰਨ, ਸ਼੍ਰੀ ਪਰਮਜੀਤ ਸਿੰਘ ਵੱਲੋਂ ਇਹਨਾਂ ਮੁਹਿੰਮਾਂ ਦਾ ਜਾਇਜ਼ਾ ਲੈਣ ਲਈ ਬਲਾਕ ਪੱਟੀ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ।
ਇਸ ਪ੍ਰੇਰਨਾਦਾਇਕ ਵਿਜ਼ਟ ਦੌਰਾਨ ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੰਡਿਆਲਾ, ਸਰਕਾਰੀ ਪ੍ਰਾਇਮਰੀ ਸਕੂਲ ਭੱਗੂਪੁਰ ਪਹੁੰਚ ਕੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਮੁਹਿੰਮਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਇਸ ਤੋਂ ਇਲਾਵਾ ਸਕੂਲ ਗ੍ਰਾਂਟਾਂ, ਦਸੰਬਰ ਪ੍ਰੀਖਿਆ ਦੇ ਮੁਲਾਂਕਣ, ਸਮਾਰਟ ਸਕੂਲ, ਮਿਸ਼ਨ ਸ਼ਤ ਪ੍ਰਤੀਸ਼ਤ ਸਬੰਧੀ ਸਕੂਲ ਸਟਾਫ ਨੂੰ ਜ਼ਰੂਰੀ ਹਦਾਇਤਾਂ, ਨੁਕਤਿਆਂ ਤੇ ਜ਼ੋਰ ਦੇਣ ਲਈ ਕਿਹਾ।
ਇਸ ਤੋਂ ਬਾਅਦ ਬਲਾਕ ਐਲੀਮੈਂਟਰੀ ਸਿੱਖਿਆ ਦਫ਼ਤਰ ਪੱਟੀ ਵਿਖੇ ਸਮੂਹ ਸਕੂਲ ਮੁਖੀਆਂ ਨਾਲ ਇਹਨਾਂ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ, ਜਿਸ ਵਿੱਚ ਮੈਡਮ ਪਰਮਜੀਤ ਕੌਰ ਬੀਪੀਈਓ ਪੱਟੀ ਨੇ ਆਏ ਅਫ਼ਸਰ ਸਾਹਿਬਾਨ ਨੂੰ ਜੀ ਆਇਆਂ ਨੂੰ ਕਿਹਾ। ਮੀਟਿੰਗ ਦੌਰਾਨ ਦਸੰਬਰ ਪ੍ਰੀਖਿਆਵਾਂ ਵਿੱਚ ਕਮਜ਼ੋਰ ਰਹੇ ਵਿਦਿਆਰਥੀਆਂ ਤੇ ਡੀਈਓ ਸੁਸ਼ੀਲ ਕੁਮਾਰ ਤੁਲੀ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਡਿਪਟੀ ਡੀਈਓ ਪਰਮਜੀਤ ਸਿੰਘ ਨੇ ਇਸ ਮੌਕੇ ਸਮੂਹ ਸਕੂਲ ਰਿਕਾਰਡ ਨੂੰ ਅਪ ਟੂ ਡੇਟ ਰੱਖਣ, ਸਮਾਰਟ ਸਕੂਲ ਮੁਹਿੰਮ ਤਹਿਤ ਗ੍ਰਾਂਟਾਂ ਦਾ ਦੱਸੇ ਗਏ ਪੈਰਾਮੀਟਰ ਅਨੁਸਾਰ ਉਪਯੋਗ ਕਰਨ ਲਈ ਕਿਹਾ।ਇਸ ਮੌਕੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਸਿੰਘ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਪ੍ਰੇਮ ਸਿੰਘ ਸਹਾਇਕ ਸਮਾਰਟ ਸਕੂਲ ਕੋਆਰਡੀਨੇਟਰ ਅਮਨਦੀਪ ਸਿੰਘ, ਸਹਾਇਕ ਪੜ੍ਹੋ ਪੰਜਾਬ ਕੋਆਰਡੀਨੇਟਰ ਅਨੂਪ ਸਿੰਘ ਮੈਣੀ ਅਤੇ ਬੀਐਮਟੀ ਪੱਟੀ ਹਰਮਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।