Close

Inspirational visit by District Education Officer Elementary to various schools in Tarn Taran district

Publish Date : 19/05/2021
DEEO

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪ੍ਰੇਰਨਾਦਾਇਕ ਫੇਰੀ
ਸਰਕਾਰੀ ਪ੍ਰਾਇਮਰੀ ਸਕੂਲ ਘਸੀਟਪੁਰ ਦੀ ਸ਼ਾਨਦਾਰ ਦਿੱਖ ਲਈ ਸਕੂਲ ਸਟਾਫ਼ ਦੀ ਕੀਤੀ ਪ੍ਰਸੰਸਾ
ਤਰਨਤਾਰਨ, 19 ਮਈ :
ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਸ਼੍ਰੀ ਰਾਜੇਸ਼ ਕੁਮਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪ੍ਰੇਰਨਾਦਾਇਕ ਫੇਰੀ ਕੀਤੀ ਗਈ ਜਿਸ ਤਹਿਤ ਸ਼੍ਰੀ ਰਾਜੇਸ਼ ਕੁਮਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਘਸੀਟਪੁਰ, ਸਰਕਾਰੀ ਪ੍ਰਾਇਮਰੀ ਸਕੂਲ ਜਵੰਦਪੁਰ, ਸਰਕਾਰੀ ਪ੍ਰਾਇਮਰੀ ਸਕੂਲ ਖਡੂਰ ਸਾਹਿਬ ਨੰਬਰ 2 ਆਦਿ ਸਕੂਲਾਂ ਵਿਖੇ ਪ੍ਰੇਰਨਾਦਾਇਕ ਵਿਜ਼ਟ ਕੀਤੀ ਗਈ।
ਇਸ ਵਿਜ਼ਟ ਦੇ ਦੌਰਾਨ ਉਨ੍ਹਾਂ ਵੱਲੋਂ ਦਾਖ਼ਲਾ ਮੁਹਿੰਮ 2021 “ਈਚ ਵੰਨ ਬਰਿੰਗ ਵੰਨ” ਸਮਾਰਟ ਸਕੂਲ ਮੁਹਿੰਮ, ਸੋਹਣੇ ਸਕੂਲ ਸੋਹਣਾ ਫਰਨੀਚਰ, ਆਨਲਾਈਨ ਸਿੱਖਿਆ ਸਬੰਧੀ ਸਕੂਲ ਮੁਖੀਆਂ ਅਤੇ ਸਟਾਫ਼ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਡੀਈਓ ਐਲੀਮੈਂਟਰੀ ਤਰਨਤਾਰਨ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘਸੀਟਪੁਰ ਦੇ ਸਕੂਲ ਮੁਖੀ ਅਤੇ ਸਮੂਹ ਸਟਾਫ਼ ਵੱਲੋਂ ਸਕੂਲ ਨੂੰ ਸਮਾਰਟ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਲਈ ਮੁਬਾਰਕਬਾਦ ਦਿੱਤੀ ਅਤੇ ਉਹਨਾਂ ਵਿਸ਼ੇਸ਼ ਤੌਰ ਤੇ ਈਟੀਟੀ ਅਧਿਆਪਕ ਸ਼੍ਰੀ ਰਣਜੀਤ ਸਿੰਘ ਬਾਠ ਵੱਲੋਂ ਕਿੱਤੇ ਨੂੰ ਸਮਰਪਣ ਦੁਆਰਾ ਸਿੱਖਿਆ ਦੇ ਮਿਆਰ, ਸਕੂਲੀ ਬੁਨਿਆਦੀ ਢਾਂਚੇ ਨੂੰ ਸ਼ਾਨਦਾਰ ਬਣਾਉਣ ਨੂੰ ਲੈਕੇ ਕੀਤੇ ਜਾ ਰਹੇ ਉਪਰਾਲਿਆਂ ਲਈ ਉਹਨਾਂ ਦੀ ਪ੍ਰਸੰਸਾ ਅਤੇ ਹੌਂਸਲਾ ਅਫਜ਼ਾਈ ਕੀਤੀ।
ਇਸ ਦੌਰਾਨ ਉਹਨਾਂ ਸਰਕਾਰੀ ਪ੍ਰਾਇਮਰੀ ਸਕੂਲ ਖਡੂਰ ਸਾਹਿਬ ਨੰਬਰ 2 ਵਿਖੇ ਚੱਲ ਰਹੀ ਕਮਰਿਆਂ ਦੀ ਉਸਾਰੀ ਬਾਰੇ ਸਕੂਲ ਮੁਖੀ ਨਾਲ ਚਰਚਾ ਕੀਤੀ ਗਈ ਅਤੇ ਸਕੂਲ ਦੀ ਦਿੱਖ ਨੂੰ ਸ਼ਾਨਦਾਰ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।