Instructions given to the home quarantine persons to follow the instructions of the Health Department – Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਦਿੱਤੇ ਗਏ ਨਿਰਦੇਸ਼-ਡਿਪਟੀ ਕਮਿਸ਼ਨਰ
ਕੋਵਿਡ-19 ਨੈਗੇਟਿਵ ਆਏ ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਘਰ-ਘਰ ਪਹੁੰਚਾਇਆ
14 ਦਿਨ ਤੱਕ ਰਹਿਣਗੇ ਘਰਾਂ ਵਿੱਚ ਇਕਾਂਤਵਾਸ
ਤਰਨ ਤਾਰਨ, 11 ਮਈ :
ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੋਆਰੰਟੀਨ ਕੇਂਦਰਾਂ ਵਿੱਚ ਇਕਾਂਤਵਾਸ ਕੀਤੇ ਗਏ ਵਿਅਕਤੀਆਂ, ਜਿੰਨ੍ਹਾਂ ਕੋਵਿਡ-19 ਸਬੰਧੀ ਰਿਪੋਰਟ ਨੈਗੇਟਿਵ ਆਈ ਹੈ, ਉਹਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘਰ-ਘਰ ਪਹੁੰਚਾਇਆ ਗਿਆ ਹੈ।ਇਹ ਵਿਅਕਤੀ 14 ਦਿਨ ਤੱਕ ਘਰਾਂ ਵਿੱਚ ਇਕਾਂਤਵਾਸ ਰਹਿਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਜ਼ਿਲ੍ਹੇ ਵਿੱਚ ਬਣਾਏ ਗਏ 6 ਕੋਆਰੰਟੀਨ ਕੇਂਦਰਾਂ ਵਿੱਚ ਬਾਹਰਲੇ ਰਾਜਾਂ ਤੋਂ ਆਏ 635 ਵਿਅਕਤੀਆਂ ਨੂੰ ਕੋਆਰੰਟੀਨ ਕੀਤਾ ਗਿਆ ਸੀ।ਇਹਨਾਂ ਸਾਰੇ ਵਿਅਕਤੀਆਂ ਦੇ ਕੋਵਿਡ-19 ਸਬੰਧੀ ਜਾਂਚ ਕਰਨ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਸੈਂਪਲ ਲਏ ਗਏ ਸਨ।ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਵਿੱਚੋਂ 503 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 132 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ, ਜਿੰਨ੍ਹਾਂ ਨੂੰ ਇਲਾਜ ਲਈ ਤਰਨ ਤਾਰਨ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਦਾਖਿਲ ਕੀਤਾ ਗਿਆ ਹੈ।ਇਹ ਸਾਰੇ ਵਿਅਕਤੀਆਂ ਸਿਹਤ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਦੀ ਸਿਹਤ ਵਿਭਾਗ ਦੀਆਂ ਰੈਪਿਡ ਰਿਸਪਾਂਸ ਟੀਮਾਂ, ਜੀ. ਓ. ਜੀਜ਼, ਪੁਲਿਸ ਮੁਲਾਜ਼ਮਾਂ ਅਤੇ ਸਬੰਧਿਤ ਪਿੰਡਾਂ ਦੇ ਸਰਪੰਚਾਂ ਵੱਲੋਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਇਕਾਂਤਵਾਸ ਦੌਰਾਨ ਕਿਸੇ ਵਿਅਕਤੀ ਵਿੱਚ ਕਰੋਨਾ ਵਾਇਰਸ ਦੇ ਮੁੱਢਲੇ ਲੱਛਣ, ਜਿਵੇਂ ਕਿ ਸੁੱਕੀ ਖਾਂਸੀ, ਬੁਖਾਰ ਜਾਂ ਜ਼ੁਕਾਮ ਆਦਿ ਦਿਖਾਈ ਦਿੰਦੇ ਹਨ ਤਾਂ ਉਹਨਾਂ ਦਾ ਸੈਂਪਲ ਲੈ ਕੇ ਦੁਬਾਰਾ ਟੈਸਟ ਕੀਤਾ ਜਾਵੇਗਾ।ਉਹਨਾਂ ਅਪੀਲ ਕੀਤੀ ਕਿ ਇਹ ਵਿਅਕਤੀ ਇਕਾਂਤਵਾਸ ਦੌਰਾਨ ਆਪਣੇ ਘਰਾਂ ਵਿੱਚ ਬਣੇ ਰਹਿਣ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ।
—————-