Close

Instructions issued by District Magistrate Tarn Taran regarding Unlock 3.0

Publish Date : 03/08/2020
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਅਨਲਾੱਕ 3.0 ਸਬੰਧੀ ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਵੱਲੋਂ ਹਦਾਇਤਾਂ ਜਾਰੀ
ਤਰਨ ਤਾਰਨ, 1 ਅਗਸਤ
ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਆਈ. ਏ. ਐਸ. ਨੇ ਧਾਰਾ 144 ਤਹਿਤ ਅਨਲਾੱਕ 3.0 ਸਬੰਧੀ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਹਨ। ਇੰਨਾਂ ਹੁਕਮਾਂ ਅਨੁਸਾਰ 31 ਅਗਸਤ, 2020 ਤੱਕ ਸਕੂਲ ਕਾਲਜ, ਸਿੱਖਿਆ ਅਤੇ ਕੋਚਿੰਗ ਸੰਸਥਾਨ ਬੰਦ ਰਹਿਣਗੇ। ਇਸੇ ਤਰਾਂ ਸਿਨਮਾ ਹਾਲ, ਸਵੀਮਿੰਗ ਪੂਲ, ਇੰਟਰਟੇਨਮੈਂਟ ਪਾਰਕ, ਥਿਏਟਰ, ਬਾਰ, ਔਡੀਟੋਰੀਅਮ, ਐਸੰਬਲੀ ਹਾਲ ਆਦਿ ਬੰਦ ਰਹਿਣਗੇ। ਸਮਾਜਿਕ, ਸਿਆਸੀ, ਖੇਡ, ਮਨੋਰੰਜਨ, ਵਿਦਿਅਕ, ਸਭਿਆਚਾਰਕ, ਧਾਰਮਿਕ ਸਮਾਗਮਾਂ ਤੇ ਇੱਕਠ ਕਰਨ ਤੇ ਵੀ ਰੋਕ ਰਹੇਗੀ। ਜਦ ਕਿ ਯੋਗਾ ਸਿਖਲਾਈ ਸੰਸਥਾਨ ਅਤੇ ਜਿੰਮ 5 ਅਗਸਤ ਤੋਂ ਖੁੱਲ ਸਕਣਗੇ ਪਰ ਉਨਾਂ ਨੂੰ ਨਿਰਧਾਰਤ ਮਾਪਦੰਡਾਂ ਦਾ ਪਾਲਣ ਕਰਨਾ ਯਕੀਨੀ ਹੋਵੇਗਾ।
ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਕੰਟੇਨਮੈਂਟ ਜ਼ੋਨ, ਜਿਸ ਦਾ ਨਿਰਧਾਰਨ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ, ਵਿੱਚ ਲਾੱਕਡਾਉਨ ਪਾਬੰਦੀਆਂ ਜਾਰੀ ਰਹਿਣਗੀਆਂ। ਜਦ ਕਿ ਜ਼ਿਲੇ ਵਿਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ। ਇਸ ਤੋਂ ਬਿਨਾਂ 65 ਸਾਲ ਤੋਂ ਵੱਡੀ ਉਮਰ ਦੇ ਬਜੂਰਗਾਂ, ਹੋਰ ਗੰਭੀਰ ਬਿਮਾਰੀਆਂ ਤੋਂ ਪੀੜਤਾਂ, ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਬਹੁਤ ਜਰੂਰੀ ਹੋਣ ਤੇ ਹੀ ਘਰੋਂ ਨਿਕਲਣ।
ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਵਿਆਹ ਸਮਾਗਮ ਮੌਕੇ 30 ਤੋਂ ਵੱਧ ਅਤੇ ਅੰਤਿਮ ਸੰਸਕਾਰ/ਅੰਤਿਮ ਰਸਮਾਂ ਮੌਕੇ 20 ਤੋਂ ਵੱਧ ਵਿਅਕਤੀ ਨਹੀਂ ਹੋਣੇ ਚਾਹੀਦੇ। ਮੈਰਿਜ ਪੈਲੇਸ ਵਿੱਚ ਵਿਆਹ ਸਮਾਗਮ ਮੌਕੇ ਵੀ 30 ਵਿਅਕਤੀਆਂ ਦਾ ਨਿਯਮ ਲਾਗੂ ਹੋਵੇਗਾ ਅਤੇ ਬੈਂਕਟ ਹਾਲ ਅਤੇ ਥਾਂ ਦਾ ਸਾਈਜ 3000 ਵਰਗ ਫੁੱਟ ਤੋਂ ਜਿਆਦਾ ਹੋਵੇ। ਜਨਤਕ ਥਾਂਵਾਂ ‘ਤੇ ਥੁੱਕਣ ਦੀ ਮਨਾਹੀ ਹੋਵੇਗੀ ਅਤੇ ਉਲੰਘਣਾ ਕਰਨ ਤੇ ਜੁਰਮਾਨਾ ਲੱਗੇਗਾ। ਜਨਤਕ ਥਾਂਵਾਂ ਤੇ ਸ਼ਰਾਬ, ਪਾਨ, ਤੰਬਾਕੂ ਆਦਿ ਦਾ ਨਸ਼ਾ ਕਰਨ ਦੀ ਮਨਾਹੀ ਹੈ। ਧਾਰਮਿਕ ਸਥਾਨ ਸਵੇਰੇ 5 ਤੋਂ ਸ਼ਾਮ 8 ਵਜੇ ਤੱਕ ਖੁੱਲ ਸਕਦੇ ਹਨ, ਪਰ ਉਥੇ 20 ਤੋਂ ਵੱਧ ਵਿਅਕਤੀ ਨਹੀਂ ਹੋਣੇ ਚਾਹੀਦੇ ਹਨ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਹੋਵੇ।
ਰੈਸਟੋਰੈਂਟ ਰਾਤ 10 ਵਜੇ ਤੱਕ ਖੁੱਲ ਸਕਦੇ ਹਨ, ਪਰ ਉਨਾਂ ਨੂੰ ਆਪਣੀ ਸਮਰੱਥਾ ਦੇ 50 ਫੀਸਦੀ ਜਾਂ 50 ਤੋਂ ਘੱਟ ਗ੍ਰਾਹਕ, ਜੋ ਵੀ ਘੱਟ ਹੋਵੇ, ਨੂੰ ਪਰੋਸਣ ਦੀ ਹੀ ਪ੍ਰਵਾਨਗੀ ਹੋਵੇਗੀ। ਹੋਟਲਾਂ ਵਿਚ ਬਣੇ ਰੈਸਟੋਰੈਂਟਾਂ ‘ਤੇ ਵੀ ਗਿਣਤੀ ਅਤੇ ਸਮੇਂ ਦਾ ਇਹੀ ਨਿਯਮ ਲਾਗੂ ਹੋਵੇਗਾ।
ਦੁਕਾਨਾਂ ਸਵੇਰੇ 7 ਤੋਂ 8 ਵਜੇ ਤੱਕ ਖੁੱਲ ਸਕਣਗੀਆਂ। ਸ਼ਾਪਿੰਗ ਮਾਲ ਵਿਚ ਬਣੇ ਰੈਸਟੋਰੈਂਟ 10 ਵਜੇ ਰਾਤ ਤੱਕ ਖੁੱਲ ਸਕਦੇ ਹਨ। ਸ਼ਰਾਬ ਦੇ ਠੇਕੇ ਸਵੇਰੇ 8 ਤੋਂ ਰਾਤ 10 ਵਜੇ ਤੱਕ ਖੁੱਲ ਸਕਦੇ ਹਨ। ਬਾਰਬਰ ਸ਼ਾਪ, ਹੇਅਰ ਕੱਟ ਸਲੂੂਨ, ਬਿਊਟੀ ਪਾਰਲਰ ਅਤੇ ਸਪਾਅ ਨਿਯਮਾਂ ਦਾ ਪਾਲਣ ਕਰਦੇ ਹੋਏ ਸਵੇਰੇ 7 ਤੋਂ ਰਾਤ 8 ਵਜੇ ਤੱਕ ਖੁੱਲ ਸਕਦੇ ਹਨ। ਐਤਵਾਰ ਨੂੰ ਜਰੂਰੀ ਵਸਤਾਂ ਤੋਂ ਬਿਨਾਂ ਬਾਕੀ ਸਾਰੀਆਂ ਦੁਕਾਨਾਂ ਅਤੇ ਸ਼ਾਪਿੰਗ ਮਾਲ ਬੰਦ ਰਹਿਣਗੇ। ਪਰ 2 ਅਗਸਤ ਨੂੰ ਰੱਖੜੀ ਦੇ ਤਿਓਹਾਰ ਦੇ ਮੱਦੇਨਜਰ ਦੁਕਾਨਾਂ ਅਤੇ ਸ਼ਾਪਿੰਗ ਮਾਲ ਸਵੇਰੇ 7 ਤੋਂ ਰਾਤ 8 ਵਜੇ ਤੱਕ ਖੁੱਲ ਸਕਣਗੇ। ਇੰਡਸਟਰੀ ਅਤੇ ਟਰਾਂਸਪੋਰਟ ਤੇ ਕੋਈ ਰੋਕ ਨਹੀਂ ਹੈ। ਅੰਤਰਰਾਜੀ ਆਵਾਜਾਈ ਲਈ ਕੋਵਾ ਐਪ ਤੋਂ ਪਾਸ ਬਣਵਾਉਣਾ ਜਰੂਰੀ ਹੈ, ਹੋਰ ਕਿਸੇ ਆਵਾਜਾਈ ਲਈ ਪਾਸ ਦੀ ਜ਼ਰੂਰਤ ਨਹੀਂ ਹੈ।
ਮਾਸਕ ਪਾਉਣ, ਸਮਾਜਿਕ ਦੂਰੀ ਦਾ ਪਾਲਣ ਕਰਨਾ ਵੀ ਹੁਕਮਾਂ ਵਿਚ ਲਾਜ਼ਮੀ ਕੀਤਾ ਗਿਆ ਹੈ ਅਤੇ ਉੋਲੰਘਣਾ ਕਰਨ ਤੇ ਕਾਰਵਾਈ ਕੀਤੀ ਜਾਵੇਗੀ। ਇੰਨਾਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਹਦਾਇਤਾਂ 31 ਅਗਸਤ 2020 ਤੱਕ ਜਾਰੀ ਰਹਿਣਗੀਆਂ।
—————