Close

Investigation of the deficiencies found during the works conducted by the Deputy Commissioner under MGNREGA

Publish Date : 15/12/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਨੇ ਮਗਨਰੇਗਾ ਅਧੀਨ ਕਰਵਾਏ ਕੰਮਾਂ ਦੌਰਾਨ ਪਾਈਆਂ ਗਈਆਂ ਊਣਤਾਈਆਂ ਦੀ ਜਾਂਚ ਕਰਨ ਲਈ ਐਕਸੀਅਨ ਪੰਚਾਇਤੀ ਰਾਜ ਨੂੰ ਦਿੱਤੇ ਆਦੇਸ਼
ਮਗਨਰੇਗਾ ਅਧੀਨ ਕਰਵਾਏ ਜਾ ਰਹੇ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਤਰਨ ਤਾਰਨ, 14 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਆਈ. ਏ. ਐੱਸ. ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕੋਆਰਡੀਨੇਟਰ ਮਗਨਰੇਗਾ ਸ੍ਰੀ ਦਲਜੀਤ ਸਿੰਘ ਵੱਲੋਂ ਗਰਾਮ ਪੰਚਾਇਤ, ਖੱਬੇ ਰਾਜਪੂਤਾਂ, ਨੌਸ਼ਹਿਰਾ ਪੰਨੂਆਂ, ਦਰਗਾਪੁਰ ਗਰਬੀ ਅਤੇ ਠੱਠੀਆ ਮਹੰਤਾਂ ਵਿਖੇ ਮਗਨਰੇਗਾ ਅਧੀਨ ਵੱਖ-ਵੱਖ ਪੰਚਾਇਤਾਂ ਵਿਚ ਕਰਵਾਏ ਕੰਮਾਂ ਦਾ ਨਿਰੀਖਣ ਕੀਤਾ ਗਿਆ, ਜਿਸ ਦੌਰਾਨ ਕਾਫ਼ੀ ਊਣਤਾਈਆਂ ਪਾਈਆਂ ਗਈਆਂ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਕੋਆਰਡੀਨੇਟਰ ਮਗਨਰੇਗਾ ਸ੍ਰੀ ਦਲਜੀਤ ਸਿੰਘ ਨੇ ਦੱਸਿਆ ਕਿ ਮਗਨਰੇਗਾ ਅਧੀਨ ਵੱਖ-ਵੱਖ ਪੰਚਾਇਤਾਂ ਵਿਚ ਕਰਵਾਏ ਜਾ ਰਹੇ ਕੰਮਾਂ ਦੌਰਾਨ ਪਾਈਆਂ ਗਈਆਂ ਊਣਤਾਈਆਂ ਦੀ ਜਾਂਚ ਕਰਨ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਐਕਸੀਅਨ ਪੰਚਾਇਤੀ ਰਾਜ ਨੂੰ ਆਦੇਸ਼ ਦਿੱਤੇ ਗਏ ਹਨ ਕਿ ਇਸ ਸਬੰਧੀ ਜਾਂਚ ਕਰਕੇ ਤੁਰੰਤ ਇਸ ਦੀ ਰਿਪੋਰਟ ਦਫ਼ਤਰ ਡਿਪਟੀ ਕਮਿਸ਼ਨਰ ਭੇਜੀ ਜਾਵੇ।
ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।