Close

It is assured that a time-bound resolution is being provided for the issues faced by the common people after listening to their difficulties

Publish Date : 12/09/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਹਨਾਂ ਦੀਆਂ ਸਮੱਸਿਆਂਵਾਂ ਦਾ ਸਮਾਂ-ਬੱਧ ਨਿਪਟਾਰਾ ਬਣਾਇਆ ਜਾ ਰਿਹਾ ਯਕੀਨੀ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਦੀ ਸਹੂਲਤ ਤੇ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਕੀਤੇ ਗਏ ਢੁਕਵੇਂ ਪ੍ਰਬੰਧ
ਸ੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਤਰਨ ਤਾਰਨ, 12 ਸਤੰਬਰ :
ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਹਰ ਵੀਰਵਾਰ ਸਵੇਰੇ 9:30 ਵਜੇ ਤੋਂ ਲੈ ਕੇ 1:30 ਵਜੇ ਤੱਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਹਨ ਅਤੇ ਉਹਨਾਂ ਦੀਆਂ ਸਮੱਸਿਆਂਵਾਂ ਦਾ ਸਮਾਂ-ਬੱਧ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਆਮ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਚੰਡੀਗੜ੍ਹ ਵਿਖੇ ਜਾਣਾ ਪੈਂਦਾ ਸੀ, ਪ੍ਰੰਤੂ ਹੁਣ ਜ਼ਿਲ੍ਹਾ ਪੱਧਰ ‘ਤੇ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ. ਐੱਮ. ਵਿੰਡੋ ਸਥਾਪਤ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਦੂਰ ਨਾ ਜਾਣਾ ਪਵੇ।
ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋਂ ਆਮ ਲੋਕਾਂ ਦੀ ਸਹੂਲਤ ਤੇ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਤੈਅ ਸਮੇਂ ਅੰਦਰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਾ ਕਰਨ ਵਾਲੇ ਅਧਿਕਾਰੀਆਂ ਦੀ ਨਿੱਜੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਖੋਲ੍ਹੇ ਗਏ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਜੋ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਉਣ ਵਾਲੇ ਨਾਗਰਿਕਾਂ ਦਾ ਸੁਚੱਜੇ ਢੰਗ ਨਾਲ ਮਾਰਗ ਦਰਸ਼ਨ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।