It is mandatory for every food operator to get a food license and get registration-Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹਰ ਇੱਕ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਲੈਣਾ ਅਤੇ ਰਜ਼ਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ-ਡਿਪਟੀ ਕਮਿਸ਼ਨਰ
ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈਂਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਵਿਰੁੱਧ ਫੂਡ ਐੱਕਟ ਮੁਤਾਬਿਕ ਕੀਤੀ ਜਾਵੇਗੀ ਕਾਰਵਾਈ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ
ਤਰਨ ਤਾਰਨ, 14 ਫਰਵਰੀ :
ਡਿਪਟੀ ਕਮਿਸ਼ਨਰ ਸ਼੍ਰੀ ਰਿਸ਼ੀਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਵਿਸ਼ੇਸ ਮੀਟਿੰਗ ਹੋਈ।ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਦਿਲਬਾਗ਼ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਅਮਨਪ੍ਰੀਤ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਜ਼ਿਲ੍ਹਾ ਹੈੱਲਥ ਅਫ਼ਸਰ ਡਾ. ਸੁਖਬੀਰ ਕੌਰ ਅਤੇ ਕਾਰਜ ਸਾਧਕ ਅਫ਼ਸਰ ਤਰਨ ਤਾਰਨ ਸ੍ਰੀ ਕਮਲਜੀਤ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਹਰ ਇੱਕ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈਂਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਵਿਰੁੱਧ ਫੂਡ ਐੱਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਕੋਈ ਵੀ ਪੈਕਡ ਪਾਣੀ ਬਣਾਉਣ ਵਾਲੀ ਕੰਪਟੀ ਬਿਨਾਂ ਬੀ. ਆਈ. ਐੱਸ ਨੰਬਰ ਦੇ ਕੰਮ ਨਹੀਂ ਕਰੇਗੀ, ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਉੱਤੇ ਸਖ਼ਤ ਕਾਰਵਾਈ ਹੋਵੇਗੀ । ਉਨ੍ਹਾਂ ਨੇ ਅੱਗੇ ਕਿਹਾ ਕਿ “ਈਟ ਰਾਈਟ” ਮੁਹਿੰਮ ਤਹਿਤ ਸਾਰੇ ਵਿਭਾਗਾਂ ਦੇ ਯੋਗਦਾਨ ਦੀ ਸਖ਼ਤ ਲੋੜ ਹੈ, ਕਿਉਂਕਿ ਆਮ ਲੋਕਾਂ ਨੂੰ ਜਾਗਰੂਕ ਕਰਨਾ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ ਅਤੇ ਇਸ ਕੰਮ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਕੰਮ ਕਰਨ ਦੀ ਜ਼ਰੂਰਤ ਹੈ । ਡਿਪਟੀ ਕਮਿਸ਼ਨਰ ਜੀ ਨੇ ਕਿਹਾ ਕਿ ਜਿੰਨੇ ਵੀ ਪੁਰਾਣੇ ਫੂਡ ਸੈਪਲਿੰਗ ਸੰਬੰਧੀ ਕੋਰਟ ਕੇਸ ਚੱਲਦੇ ਪਏ ਹਨ, ਉਨ੍ਹਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇਗਾ ।
ਇਸ ਮੌਕੇ ਤੇ ਜ਼ਿਲ੍ਹਾ ਸਿਹਤ ਅਫ਼ਸਰ ਤਰਨ ਤਾਰਨ ਡਾ. ਸੁਖਬੀਰ ਕੌਰ (ਕੰਨਵੀਨਰ) ਨੇ ਕਿਹਾ ਕਿ ਫੂਡ ਸੈਫਟੀ ਐੱਕਟ 2006 ਦੇ ਅਧੀਨ ਸਾਰੇ ਫੂਡ ਬਿਜਨੈੱਸ ਆਪਰੇਟਰ ਇਸ ਐੱਕਟ ਨੂੰ ਲਾਗੂ ਕਰਨ ਅਤੇ ਅਮਲ ਵਿੱਚ ਲਿਆਉਣ ਲਈ ਸਿਹਤ ਵਿਭਾਗ ਦੀ ਮੱਦਦ ਕਰਨ । ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਕਮਿਸ਼ਨਰ ਫੂਡ ਐੱਡ ਡਰੱਗਸ ਐੱਡਮਿਨਸਟ੍ਰੇਸ਼ਨ ਦੀਆਂ ਹਦਾਇਤਾਂ ਅਨੁਸਾਰ ਤੇ ਜ਼ਿਲ੍ਹੇ ਵਿੱਚ ਈਟ ਰਾਈਟਸ ਕੈਪਸ, ਕਲੀਨ ਸਟਰੀਟ ਫੂਡ ਹੱਬ ਅਤੇ ਕਲੀਨ ਫਰੂਟ ਐੱਡ ਵੈਜ਼ੀਟੇਬਲ ਮਾਰਕੀਟ ਬਣਾਏ ਗਏ ਹਨ । ਇਸ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਵਿਚਾਰ ਵਟਾਦਰਾਂ ਕੀਤਾ ਗਿਆ । ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਐੱਫ. ਐੱਸ. ਐੱਸ. ਏ. ਆਈ ਵੱਲੋਂ ਭੇਜੀ ਗਈ ਟੀਮ ਨੇ ਤਰਨ ਤਾਰਨ ਵਿੱਚ 16 ਫੂਡ ਆਊਟਲੇਟਸ ਦਾ ਹਾਈਜੀਨ ਰੇਟਿੰਗ ਵਾਸਤੇ ਮੁਆਇਨਾ ਕੀਤਾ ।
ਮੀਟਿੰਗ ਵਿੱਚ ਸ਼ਾਮਿਲ ਕਨੰਜਿਊਮਰ ਆਰਗੇਨਾਈਜੇਸ਼ਨ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਸੇਫ ਫੂਡ ਐੱਡ ਹੈੱਲਥੀ ਡਾਈਟ ਦੀ ਮੁਹਿੰਮ ਵਿੱਚ ਉਹ ਵੀ ਆਪਣਾ ਪੂਰਾ ਯੋਗਦਾਨ ਲੋਕਾਂ ਨੂੰ ਜਾਗਰੂਕ ਕਰਨ ਦੇ ਰੂਪ ਵਿੱਚ ਪਾਉਣ । ਮੀਟਿੰਗ ਵਿੱਚ ਮਠਿਆਈਆ ਉੱਤੇ ਲਾਈ ਜਾਣ ਵਾਲੀ ਅਡੱਲਟ ਰੇਟਿਡ ਸਿਲਵਰ ਲੀਫ ਫੌਊਈਲ ਅਤੇ ਗੁੜ ਵਿੱਚ ਮਿਲਾਵਟੀ ਸਾਮਾਨ ਜਿਸ ਤਰ੍ਹਾਂ ਕਿ ਹਾਨੀਕਾਰਕ ਰੰਗ ਅਤੇ ਕੂਕਿੰਗ ਆਇਲ ਨੂੰ ਵਾਰ-ਵਾਰ ਫਰਾਈ ਕਰਨ ਦੇ ਨਾਲ ਹੋਣ ਵਾਲੇ ਸਿਹਤ ਉੱਤੇ ਬੁਰੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਗਈ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਨ੍ਹਾਂ ਨੂੰ ਜਲਦ ਤੋਂ ਜਲਦ ਰੋਕਣ ਲਈ ਤੁਰੰਤ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖਾਣ-ਪੀਣ ਦੀਆਂ ਦੁਕਾਨਾਂ, ਹੋਟਲਾਂ, ਰੈਸਟੋਰੈਂਟ, ਢਾਬਿਆਂ ਅਤੇ ਰੇਹੜੀਆਂ ਆਦਿ ‘ਤੇ ਮਿਲਣ ਵਾਲੇ ਖਾਦ ਪਦਾਰਥਾਂ ਦੀ ਸ਼ੁੱਧਤਾ, ਸਾਫ਼-ਸਫਾਈ ਅਤੇ ਗੁਣਵੱਤਾ ਵਿੱਚ ਕਿਸੇ ਤਰ੍ਹਾਂ ਦੀ ਕਮੀ ਪਾਏ ਜਾਣ ‘ਤੇ ਤੁਰੰਤ ਐੱਫ਼. ਐੱਸ. ਓ. ਸ਼ੈਫਾਲੀ ਖੋਸਲਾ ਦੇ ਮੋਬਾਇਲ ਨੰਬਰ 7009117399, ਐੱਫ਼. ਐੱਸ. ਓ. ਅਸ਼ਵਨੀ ਕੁਮਾਰ ਦੇ ਮੋਬਾਇਲ ਨੰਬਰ, 8427003935 ਅਤੇ ਕਾਰਜ ਸਾਧਕ ਅਫ਼ਸਰ ਤਰਨ ਤਾਰਨ ਸ੍ਰੀ ਕਮਲਜੀਤ ਸਿੰਘ ਦੇ ਮੋਬਾਇਲ ਨੰਬਰ 9814322733 ‘ਤੇ ਤੁਰੰਤ ਸੰਪਰਕ ਕਰਨ।