Close

It will be ensured that the farmers of the state will get the minimum support price of the wheat crop-Sr. Laljit Singh Bhullar

Publish Date : 21/04/2023
ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਰਾਜ ਦੇ ਕਿਸਾਨਾਂ ਨੂੰ ਕਣਕ ਦੀ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ ਮਿਲਣਾ ਬਣਾਇਆ ਜਾਵੇਗਾ ਯਕੀਨੀ-ਸ੍ਰ. ਲਾਲਜੀਤ ਸਿੰਘ ਭੁੱਲਰ
ਫਸਲ ਦੇ ਖਰਾਬੇ ਦੇ ਮੱਦੇਨਜ਼ਰ ਲਗਾਈ ਕੀਮਤ ਕਟੌਤੀ ਦਾ ਕਿਸਾਨਾਂ `ਤੇ ਨਹੀਂ ਪਵੇਗਾ ਕੋਈ ਅਸਰ
ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ ਕੀਮਤ ਕਟੌਤੀ ਦੀ ਭਰਪਾਈ
ਪੱਟੀ, 20 ਅਪ੍ਰੈਲ :
ਪੰਜਾਬ ਸਰਕਾਰ ਵੱਲੋਂ ਰਾਜ ਦੇ ਕਿਸਾਨਾਂ ਨੂੰ ਕਣਕ ਦੀ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ. ) ਮਿਲਣਾ ਯਕੀਨੀ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਕਣਕ ਦੀ ਐੱਮ. ਐੱਸ. ਪੀ. ‘ਤੇ ਫਸਲ ਦੇ ਖਰਾਬੇ ਦੇ ਮੱਦੇਨਜ਼ਰ ਲਗਾਈ ਕੀਮਤ ਕਟੌਤੀ ਦਾ ਕਿਸਾਨਾਂ `ਤੇ ਕੋਈ ਅਸਰ ਨਹੀਂ ਪਵੇਗਾ।
ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਕਣਕ ਦੇ ਬਦਰੰਗ ਜਾਂ ਸੁੰਘੜੇ ਦਾਣਿਆਂ ਕਾਰਨ ਜੋ ਵੀ ਕੀਮਤ ਕਟੌਤੀ ਹੋਵੇਗੀ, ਉਸਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।
ਉਨ੍ਹਾਂ ਨੇ ਦੱਸਿਆ ਕਿ ਕਿਸਾਨ ਨੂੰ 2125 ਰੁਪਏ ਦਾ ਸਰਕਾਰ ਵੱਲੋਂ ਐਲਾਣਿਆਂ ਘੱਟੋ ਘੱਟ ਭਾਅ ਮਿਲੇਗਾ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਕਿਸਾਨ ਨੂੰ ਪਹਿਲਾਂ ਤੋਂ ਕੀਮਤ ਕਟੌਤੀ ਨਾਲ ਅਦਾਇਗੀ ਮਿਲ ਗਈ ਹੋਈ ਤਾਂ ਵੀ ਉਸਦੇ ਖਾਤੇ ਵਿਚ ਵੀ ਕਟੌਤੀ ਕੀਤੀ ਰਕਮ ਭੇਜ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੀਮਤ ਕਟੌਤੀ ਸਬੰਧੀ ਕਿਸੇ ਵੀ ਘਬਰਾਹਟ ਵਿਚ ਨਾ ਆਉਣ। ਉਨ੍ਹਾਂ ਨੇ ਕਿਹਾ ਕਿ ਕਿਸਾਨ ਸੁੱਕੀ ਅਤੇ ਸਾਫ ਕਰਣ ਮੰਡੀ ਵਿਚ ਲਿਆਉਣ। ਉਨ੍ਹਾਂ ਨੇ ਖਰੀਦ ਏਜੰਸੀਆਂ ਨੂੰ ਵੀ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਕੀਮਤ ਕਟੌਤੀ ਸਬੰਧੀ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਜੇਕਰ ਇਸ ਵਿਸੇ਼ ਸਬੰਧੀ ਕਿਸੇ ਕਿਸਾਨ ਤੋਂ ਕੋਈ ਸਿ਼ਕਾਇਤ ਮਿਲੀ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਸਰਕਾਰ ਦੀਆਂ ਏਜੰਸੀਆਂ ਵੱਲੋਂ ਖਰੀਦ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।