Jawahar Navodaya Vidyalaya 6th class admission exam on 29th April
Publish Date : 17/01/2023
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਵਾਹਾਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਪ੍ਰੀਖਿਆ 29 ਅਪ੍ਰੈਲ ਨੂੰ
ਚਾਹਵਾਨ ਵਿਦਿਆਰਥੀ 31 ਜਨਵਰੀ ਤੱਕ ਭਰ ਸਕਦੇ ਹਨ ਆਨਲਾਈਨ ਫਾਰਮ
ਤਰਨ ਤਾਰਨ, 12 ਜਨਵਰੀ :
ਕੇਂਦਰ ਸਰਕਾਰ ਦੀ ਸੰਸਥਾ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਲਈ ਛੇਵੀਂ ਜਮਾਤ ‘ਚ ਦਾਖਲੇ ਲਈ ਆਨਲਾਈਨ ਫਾਰਮ ਭਰਨ ਪ੍ਰਕਿਰਿਆ ਸ਼ੁਰੂ ਹੋ ਚੁੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਕੋਈ ਵੀ ਉਮੀਦਵਾਰ ਜੋ ਇਸ ਸਮੇਂ ਤਰਨ ਤਾਰਨ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ (2022-23) ਵਿੱਚ ਪੜ੍ਹ ਰਿਹਾ ਹੈ ਅਤੇ ਉਮਰ ਹੱਦ ਮਿਤੀ 1.5.2011 ਤੋਂ 30.4.2013 (ਦੋਨੋਂ ਸ਼ਾਮਿਲ) ਵਿਚਕਾਰ ਹੈ, ਉਹ ਫਾਰਮ ਭਰਨ ਦੇ ਯੋਗ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਦੇ ਪ੍ਰਿੰਸੀਪਲ ਸ੍ਰੀ ਰਾਮਬੀਰ ਸਿੰਘ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਵਿੱਚ ਸੈਸ਼ਨ 2023-24 ਵਿੱਚ ਛੇਵੀਂ ਜਮਾਤ ਵਿੱਚ ਦਾਖਲਾ ਲਈ ਪ੍ਰੀਖਿਆ 29 ਅਪ੍ਰੈਲ 2023 ਦਿਨ ਸ਼ਨੀਵਾਰ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਨਵੋਦਿਆ ਦੀ ਵੈਬਸਾਈਟ www.navodaya.gov.in. ‘ਤੇ ਜਾਂ https://cbseitms.rcil.gov.in/nvs/ ਅਪਲਾਈ ਕਰ ਸਕਦੇ ਹਨ। ਆਨਲਾਈਨ ਫਾਰਮ ਭਰਨ ਦੀ ਆਖਰੀ ਮਿਤੀ 31 ਜਨਵਰੀ, 2023 ਹੈ। ਇਸ ਸਬੰਧੀ ਜਿਆਦਾ ਜਾਣਕਾਰੀ ਵਿਭਾਗ ਦੀ ਇਸੇ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਯੋਗ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਹਾ ਜਰੂਰ ਲੈਣ।