Job seekers should be careful on social media

ਨੌਕਰੀ ਲੈਣ ਦੇ ਚਾਹਵਾਨ ਪ੍ਰਾਰਥੀ ਸੋਸ਼ਲ ਮੀਡੀਆਂ ਤੋਂ ਰਹਿਣ ਸਾਵਧਾਨ
ਨੌਕਰੀ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਿਆਂ ਤੋਂ ਲੋਕ ਰਹਿਣ ਸੁਚੇਤ
ਤਰਨ ਤਾਰਨ, 08 ਸਤੰਬਰ
ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐੱਸ. ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ ਸਵੈ-ਰੋਜਗਾਰ ਅਤੇ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ, ਇਹਨਾਂ ਕੈਪਾਂ ਦੇ ਸਬੰਧ ਵਿੱਚ ਪ੍ਰਾਰਥੀਆਂ ਨੂੰ ਨੌਕਰੀ ਸਬੰਧੀ ਸੁਨੇਹਾ ਪਹੁੰਚਾਉਣ ਲਈ ਸ਼ੋਸਲ ਮੀਡੀਆ ਦਾ ਸਹਾਰਾ ਲਿਆ ਜਾਂਦਾ ਹੈ, ਜਿਸ ਵਿੱਚ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਹੀਂ ਵਟਸਐਪ, ਟੈਲੀਗ੍ਰਾਮ ਅਤੇ ਫੇਸਬੁੱਕ ਰਾਹੀ ਗਰੁੱਪਾਂ ਦੇ ਰੂਪ ਵਿੱਚ ਇਸ਼ਤਿਹਾਰ ਬੰਧੀ ਕੀਤੀ ਜਾਂਦੀ ਹੈ।
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਵੱਲੋਂ ਇਹ ਸੇਵਾਵਾ ਬਿਲਕੁੱਲ ਫਰੀ ਹਨ। ਜੇ ਕੋਈ ਵੀ ਤੁਹਾਡੇ ਕੋਲੋ ਨੌਕਰੀ ਦਿਵਾਉਣ ਦੇ ਬਦਲੇ ਪੈਸੇ ਦੀ ਮੰਗ ਕਰਦਾ ਹੈ, ਤਾਂ ਉਸ ਦੀ ਸੂਚਨਾਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਨੂੰ ਤੁਰੰਤ ਦਿੱਤੀ ਜਾਵੇ, ਇਸ ਦੇ ਸਬੰਧ ਵਿੱਚ ਜਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਵਿਕਰਮਜੀਤ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਨਾਮ ਤੇ ਜਾਅਲੀ ਗਰੁੱਪ ਤਿਆਰ ਕੀਤੇ ਗਏ ਹਨ।
ਜਿਨ੍ਹਾਂ ਰਾਹੀਂ ਨੌਕਰੀ ਦਾ ਝਾਂਸਾ ਦੇ ਕੇ ਪੈਸੇ ਦੀ ਮੰਗ ਕੀਤੀ ਜਾਂਦੀ ਹੈ, ਜਾਂ ਪ੍ਰਾਰਥੀ ਤੋਂ ਨਿੱਜੀ ਜਾਣਕਾਰੀ ਪ੍ਰਾਪਤ ਕਰਕੇ ਪ੍ਰਾਰਥੀਆਂ ਨੂੰ ਬਲੈਕਮੇਲ ਕੀਤਾ ਜਾਂਦਾ ਹੈ। ਇਸ ਸਬੰਧੀ ਬੇਰੋਜਗਾਰ ਪ੍ਰਾਰਥੀਆਂ ਨੂੰ ਸੁਚਿੱਤ ਕੀਤਾ ਜਾਂਦਾ ਹੈ, ਕਿ ਅਜਿਹੇ ਧੋਖਾਧੜੀ ਤੋਂ ਸਾਵਧਾਨ ਰਹਿਣ ਅਤੇ ਰੋਜ਼ਗਾਰ ਨਾਲ ਸਬੰਧਤ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫਤਰ, ਪਹਿਲੀ ਮੰਜਿਲ, ਕਮਰਾ ਨੰਬਰ-115, ਪਿੰਡ ਪਿੱਦੀ, ਤਰਨ ਤਾਰਨ ਵਿੱਚ ਵਿਜਿਟ ਕਰ ਲਿਆ ਜਾਵੇ, ਜਾ ਰੋਜ਼ਗਾਰ ਦਫਤਰ ਦੇ ਹੈਲਪਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾਵੇ।