Joint appeal by Deputy Commissioner and Chief Agriculture Officer, Tarn Taran to farmers to use alternative fertilizers instead of DAP fertilizers.
ਡਿਪਟੀ ਕਮਿਸ਼ਨਰ ਅਤੇ ਮੁੱਖ ਖੇਤੀਬਾੜੀ ਅਫਸਰ ,ਤਰਨਤਾਰਨ ਵਲੋਂ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਜਗ੍ਹਾ ਬਦਲਵੀਆਂ ਖਾਦਾਂ ਵਰਤਣ ਦੀ ਸਾਂਝੀ ਅਪੀਲ
ਤਰਨਤਾਰਨ 30 ਅਕਤੂਬਰ: ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ.ਏ.ਐਸ ਅਤੇ ਮੁੱਖ ਖੇਤੀਬਾੜੀ ਅਫਸਰ ਹਰਪਾਲ ਸਿੰਘ ਪੰਨੂ ਵਲੋਂ ਕਿਸਾਨਾਂ ਭਰਾਵਾਂ ਨੂੰ ਸਾਂਝੇ ਤੌਰ ਤੇ ਅਪੀਲ ਕੀਤੀ ਕਿ ਜ਼ਿਲੇ ਵਿੱਚ ਕਣਕ ਦੀ ਬਿਜਾਈ ਜੌਰਾਂ ਤੇ ਹੈ ਅਤੇ ਡੀ.ਏ.ਪੀ ਦੀ ਨਿਰਯਾਤ ਵਿੱਚ ਮੁਸ਼ਕਿਲ ਆਉਣ ਕਰਕੇ ਡੀ.ਏ.ਪੀ ਖਾਦ ਦੀ ਪਹੁੰਚ ਵਿੱਚ ਦਿੱਕਤ ਆ ਰਹੀ ਹੈ । ਇਸ ਕਰਕੇ ਡੀ.ਏ.ਪੀ ਖਾਦ ਹੌਲੀ –ਹੌਲੀ ਪਹੁੰਚ ਰਹੀ ਹੈ । ਇਸਲਈ ਕਿਸਾਨ ਵੀਰ ਡੀ.ਏ.ਪੀ ਖਾਦ ਦੀ ਜਗ੍ਹਾ ਬਦਲਵੀਆਂ ਖਾਦਾਂ ਟਰੀਪਲ ਸੁਪਰ ਫਾਸਫੋਰਸ 0:46:0, ਐਨ.ਪੀ.ਕੇ 10:26:26,12:32:16 ਅਤੇ 20:20:0 ਦੀ ਵਰਤੋਂ ਕਰਨ ਤਾਂ ਜੋ ਕਣਕ ਦੀ ਬਿਜਾਈ ਸਮੇਂ ਸਿਰ ਬਿਜਾਈ ਕੀਤੀ ਜਾ ਸਕੇ ।ਉਹਨਾਂ ਕਿਹਾ ਕਿ ਡੀ.ਏ.ਪੀ ਖਾਦ ਦੀ ਜਗ੍ਹਾ ਬਦਲਵੀਆਂ ਖਾਦਾਂ ਨਾਲ ਜ਼ਰੂਰੀ ਤੱਤਾਂ ਦੀ ਘਾਟ ਪੂਰੀ ਹੋ ਜਾਂਦੀ ਹੈ ।ਕਣਕ ਦੀ ਬਿਜਾਈ ਸਮੇਂ ਸਿਰ ਕਰਨ ਅਤੇ ਚੰਗਾ ਝਾੜ ਪ੍ਰਾਪਤ ਕਰਨ ਲਈ ਕਿਸਾਨ ਵੀਰ ਬਦਲਵੀਆਂ ਖਾਦਾਂ ਦੀ ਵਰਤੋਂ ਜਰੂਰ ਕਰਨ ।