Keeping in view of Parkash Purab, all roads leading to the feet of Guru Nanak Dev Ji will be repaired – Deputy Commissioner
Publish Date : 15/10/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਦੀ ਕੀਤੀ ਜਾਵੇਗੀ ਮੁਰੰਮਤ-ਡਿਪਟੀ ਕਮਿਸ਼ਨਰ
ਸੜਕਾਂ ਦੀ ਮੁਰੰਮਤ ਅਤੇ ਸਫ਼ਾਈ ਕਰਨ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਤਰਨ ਤਾਰਨ, 15 ਅਕਤੂਬਰ :
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਗੁਰੂ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਗੋਇੰਦਵਾਲ ਸਾਹਿਬ, ਫਤਿਆਬਾਦ, ਖਡੂਰ ਸਾਹਿਬ, ਜਲਾਲਾਬਾਦ, ਕੌੜਾ ਵਿਧਾਨ, ਦਿਆਲਪੁਰ, ਵੈਰੋਵਾਲ, ਡੇਹਰਾ ਸਾਹਿਬ, ਖਾਲੜਾ, ਅਮੀਸ਼ਾਹ ਅਤੇ ਲੁਹਾਰ ਨੂੰ ਜਾਣ ਵਾਲੀਆਂ ਸੜਕਾਂ ਦੀ ਸਫ਼ਾਈ ਅਤੇ ਮੁਰੰਮਤ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਸਿਵਲ ਸਰਜਨ ਡਾ. ਅਨੂਪ ਸਿੰਘ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਕੁਮਾਰ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਾਰਜਕਾਰੀ ਇੰਜਨੀਅਰ ਪੀ. ਡਬਲਯੂ. ਡੀ. (ਬੀ. ਐਂਡ. ਆਰ) ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਦੀ ਸਫ਼ਾਈ, ਸੜਕਾਂ ਦੇ ਦੋਵਾਂ ਕਿਨਾਰਿਆਂ ‘ਤੇ ਬਰਮ ਬਣਾਉਣ, ਪ੍ਰੀਮਿਕਸ ਪਾਉਣ, ਪੈਚਿੰਗ ਕਰਨ, ਸੜਕਾਂ ਦੇ ਕਿਨਾਰੇ 3 ਫੁੱਟ ਉਚਾਈ ਤੱਕ ਰੁੱਖਾਂ ਨੂੰ ਕਲੀ ਕਰਨ ਅਤੇ ਹਰ ਪੱਖੋਂ ਰੁੱਖਾਂ ਦੀ ਕਾਂਟ-ਛਾਂਟ ਕਰਨ ਸਬੰਧੀ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਸਮੂਹ ਉਪ-ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਪੱਧਰ ‘ਤੇ ਟੀਮਾਂ ਗਠਿਤ ਕਰਕੇ ਸਾਰੇ ਸੜਕੀ ਰੂਟਾਂ ਦੀ ਸਫ਼ਾਈ ਦਾ ਕੰਮ ਕਰਵਾੁੳਣਗੇ।ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੜਕਾਂ ਉੱਪਰ ਰੰਗਦਾਰ ਝੰਡੇ ਲਗਾਏ ਜਾਣੇ ਹਨ।ਇਸ ਕੰਮ ਲਈ ਸਮੂਹ ਕਾਰਜ ਸਾਧਕ ਅਫ਼ਸਰ, ਬੀ. ਡੀ. ਪੀ. ਓਜ਼, ਸੈਕਟਰੀ ਮਾਰਕੀਟ ਕਮੇਟੀ ਆਪਸੀ ਤਾਲਮੇਲ ਕਰਕੇ ਲੋੜੀਂਦੀ ਕਾਰਵਾਈ ਕਰਨਗੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਉਪ-ਮੰਡਲ ਮੈਜਿਸਟਰੇਟ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਸਬੰਧੀ ਆਪਣੀ-ਆਪਣੀ ਸਬ-ਡਵੀਜ਼ਨ ਵਿੱਚ ਆਊਟਸਟੈਂਡਿੰਗ ਕੰਮ ਕਰਨ ਵਾਲੇ ਪ੍ਰਭਾਵਸ਼ਾਲੀ ਵਿਅਕਤੀਆਂ ਦੀ ਸੂਚੀ ਭੇਜਣਗੇ ਤਾਂ ਜੋ ਸਨਮਾਨਿਤ ਕਰਨ ਲਈ ਉਹਨਾਂ ਦੀ ਸੂਚਨਾ ਸਰਕਾਰ ਨੂੰ ਭੇਜੀ ਜਾ ਸਕੇ।
————