Close

Khalsa College Amritsar has donated PPE kits, sanitizers and masks to district Administration

Publish Date : 11/05/2020
DC

 

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਖਾਲਸਾ ਕਾਲਜ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੀ. ਪੀ. ਈ. ਕਿੱਟਾਂ, ਸੈਨੇਟਾਈਜ਼ਰ ਤੇ ਮਾਸਕ ਭੇਂਟ
ਡਿਪਟੀ ਕਮਿਸ਼ਨਰ ਨੇ ਸਮੂਹ ਸਮਾਜ ਸੇਵੀ ਸੰਸਥਾਵਾਂ ਦਾ ਕੀਤਾ ਧੰਨਵਾਦ
ਤਰਨ ਤਾਰਨ, 11 ਮਈ :
ਕਰੋਨਾ ਵਾਇਰਸ ਨੇ ਜਿੱਥੇ ਦੁਨੀਆਂ ਭਰ ਵਿਚ ਆਪਣੇ ਛਾਪ ਛੱਡ ਰੱਖੀ ਹੈ, ਉੱਥੇ ਇਸ ਨੂੰ ਹਰਾਉਣ ਵਿੱਚ ਪੰਜਾਬ ਦੇ ਲੋਕਾਂ ਵਲੋਂ ਵੀ ਪੂਰੀ ਤਨਦੇਹੀ ਨਾਲ ਸਰਕਾਰ ਵਲੋਂ ਦਿੱਤੀਆਂ ਗਈਆਂ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਅਤੇ ਵਿੱਦਿਅਕ ਤੇ ਵਪਾਰਕ ਅਦਾਰਿਆਂ ਵੱਲੋਂ ਵੀ ਕੋਵਿਡ ਰਾਹਤ ਵੰਡ ਦੇਣ ਵਿਚ ਆਪਣਾ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਸੇ ਲੜੀ ਅੱਜ ਖਾਲਸਾ ਕਾਲਜ ਅੰਮ੍ਰਿਤਸਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਹਾਜ਼ਰੀ ਵਿੱਚ ਕੋਵਿਡ-19 ਦੇ ਮਰੀਜਾਂ ਵਾਸਤੇ ਬਣਾਏ ਗਏ ਕੋਆਰੰਟੀਨ ਕੇਂਦਰਾਂ ਵਿੱਚ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ 200 ਪੀ. ਪੀ. ਈ. ਕਿੱਟਾਂ, 100 ਮਾਸਕ ਅਤੇ 1000  ਸੈਨੀਟਾਈਜ਼ਰ ਭੇਂਟ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸਮੂਹ ਵਿੱਦਿਅਕ ਤੇ ਵਪਾਰਕ ਅਦਾਰਿਆਂ ਅਤੇ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ-19 ਦੇ ਚੱਲਦੇ ਜ਼ਿਲ੍ਹੇ ਦੀਆਂ ਸਮੂਹ ਸੰਸਥਾਵਾਂ ਵੱਲੋਂ ਵੱਖ-ਵੱਖ ਸੇਵਾ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾ ਜਾ ਰਿਹਾ ਹੈ।ਉਨਾਂ ਨੇ ਕਿਹਾ ਕਿ ਪੂਰੇ ਸਮਾਜ ਲਈ ਇਹ ਇੱਕ ਮੁਸ਼ਕਿਲ ਦਾ ਦੌਰ ਹੈ, ਇੱਕ ਦੂਸਰੇ ਦੇ ਸਹਾਇਤਾ ਦੀ ਇਹ ਭਾਵਨਾ ਸਾਡਾ ਸਭ ਦਾ ਮਨੋਬਲ ਉੱਚਾ ਬਣਾਈ ਰੱਖੇਗੀ ਅਤੇ ਅਸੀਂ ਕਰੋਨਾ ਵਾਇਰਸ ਵਿਰੁੱਧ ਜੰਗ ਜਿੱਤਣ ਵਿੱਚ ਕਾਮਯਾਬ ਹੋਵਾਂਗੇ।
——————