Close

Krishi Vigyan Kendra Tarn Taran organized Farmer Fair for smooth use of straw

Publish Date : 23/10/2019
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕ੍ਰਿਸ਼ੀ ਵਿਗਿਆਨ ਕੇਂਦਰ ਤਰਨ ਤਾਰਨ ਵੱਲੋਂ ਪਰਾਲੀ ਦੀ ਸੁਚੱਜੀ ਵਰਤੋ ਸਬੰਧੀ ਕਿਸਾਨ ਮੇਲਾ ਲਗਾਇਆ ਗਿਆ
ਤਰਨ ਤਾਰਨ, 23 ਅਕਤੂਬਰ :
ਕ੍ਰਿਸ਼ੀ ਵਿਗਿਆਨ ਕੇਂਦਰ ਤਰਨ ਤਾਰਨ ਵੱਲੋਂ ਪਰਾਲੀ ਦੀ ਸੁਚੱਜੀ ਵਰਤੋ ਦੇ  ਸਬੰਧ ਵਿੱਚ ਅੱਜ ਪਿੰਡ ਮਰਹਾਣਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ।ਇਸ ਮੇਲੇ ਵਿਚ ਵੱਡੀ ਗਿਣਤੀ ਵਿੱਚ ਕਿਸਾਨ ਵੀਰਾਂ ਨੇ ਹਿੱਸਾ ਲਿਆ। ਸ਼੍ਰੀ ਪਰਦੀਪ ਕੁਮਾਰ ਸਭਰਵਾਲ, ਡਿਪਟੀ ਕਮਿਸ਼ਨਰ, ਤਰਨ ਤਾਰਨ ਨੇ ਮੁੱਖ ਮਹਿਮਾਨ ਵਜੋਂ ਹਿਸਾ ਲਿਆ ਅਤੇ ਕਿਸਾਨਾਂ ਨੂੰ  ਪਰਾਲੀ ਨੂੰ ਨਾ ਸਾੜਨ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਨੂੰ ਪਰਾਲੀ ਦੀ ਸੰਭਾਂਲ ਲਈ ਹੈਪੀ ਸੀਡਰ ਅਤੇ ਹੋਰ ਮਸ਼ੀਨਾਂ ਦੀ ਵਰਤੋਂ ਕਰਕੇ ਖੇਤ ਵਿੱਚ ਹੀ ਮਿਲਾਉਣਾ ਚਾਹੀਦਾ ਹੈ।ਪਦਮ ਸ਼੍ਰੀ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਨੇ ਇਸ ਮੌਕੇ ਤੇ ਕਿਸਾਨਾ ਨੂੰ  ਕਿਹਾ ਕਿ ਸਾਨੂੰ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਚਾਹਿਦਾ ਹੈ, ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹਿਦੀ ਅਤੇ ਹੋਰ  ਲੋਕਾਂ ਨੂੰ ਵੀ  ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨਾ ਚਾਹਿਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਵੀ ਅਪੀਲ ਕੀਤੀ। 
ਡਾ. ਬਲਵਿੰਦਰ ਕੁਮਾਰ ਉੱਪ ਨਿਰਦੇਸ਼ਕ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਤਰਨ ਤਾਰਨ ਦੀਆਂ ਵੱਖ-ਵੱਖ ਗਤਿਵੀਧੀਆਂ ਬਾਰੇ ਜਾਣਕਾਰੀ ਦਿਤੀ ਅਤੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਵਰਤੋ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ  ਕ੍ਰਿਸ਼ੀ ਵਿਗਿਆਨ ਕੇਂਦਰ ਤਰਨ ਤਾਰਨ ਵਲੋਂ ਕਿਸਾਨਾਂ ਦੇ ਖੇਤਾਂ ਤੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪ੍ਰਦਰਸ਼ਨੀਆਂ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਤਰਨ ਤਾਰਨ ਅਤੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ  ਤੋਂ ਆਏ ਹੋਏ ਵਿਗਿਆਨੀਆਂ ਨੇ  ਕਿਸਾਨਾਂ ਨੂੰ ਵੱਖ ਵੱਖ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੇਲੇ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ,  ਗਡਵਾਸੂ, ਲੁਧਿਆਣਾ, ਭੂਮੀ ਅਤੇ ਜਲ ਸੰਭਾਲ ਵਿਭਾਗ,  ਅਤੇ ਹੋਰ ਖੇਤੀਬਾੜੀ  ਨਾਲ ਸਬੰਧਿਤ ਕੰਪਨੀਆਂ ਨੇ  ਪ੍ਰਦਰਸ਼ਨੀਆਂ  ਲਗਾਈਆਂ। 
ਇਸ ਮੇਲੇ ਵਿੱਚ ਸਰਕਾਰੀ ਹਾਈ ਸਕੂਲ, ਦਦੇਹਰ ਸਾਹਿਬ ਦੇ ਵਿਦਿਆਰਥੀਆਂ  ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸੰਦੇਸ਼ ਦੇਣ ਲਈ ਇਕ ਨਾਟਕ ਵੀ ਪੇਸ਼ ਕੀਤਾ ਗਿਆ। ਕਿਸਾਨਾਂ ਲਈ ਕਣਕ, ਗੋਭੀ ਸਰੋਂ, ਛੋਲੇ, ਪਿਆਜ ਦਾ ਬੀਜ਼, ਧਾਤਾਂ ਦਾ ਚੂਰਾ ਅਤੇ ਪਸ਼ੂ ਚਾਰਟ ਵੀ ਮੁਹੱਈਆ ਕਰਵਾਈ ਗਈ। ਝੌਨੇ ਦੀ ਪਰਾਲੀ ਦੀ ਸੁਚੱਜੀ ਵਰਤੋ ਕਰ ਰਹੇ ਕਿਸਾਨ ਵੀਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ  ਬਾਕੀ ਆਏ ਹੋਏ ਕਿਸਾਨ ਵੀਰਾਂ  ਨੇ ਵਿਸ਼ਵਾਸ ਦਵਾਇਆ ਕਿ ਉਹ ਪਰਾਲੀ ਦੀ ਸੰਭਾਂਲ ਸਬੰਧੀ ਚਲਾਈ ਜਾ ਰਹੀ ਜਾਗਰੂਕਤਾ  ਮੁਹਿੰਮ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਤਰਨ ਤਾਰਨ ਦਾ  ਪੂਰਾ ਸਾਥ ਦੇਣਗੇ।      
—————-