Launch of two new services related to Food Registration and Certification in Service Centers
ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੀ ਰਾਜਿਸਟ੍ਰੇਸ਼ਨ ਤੇ ਸਰਟੀਫਿਕੇਟ ਨਾਲ ਸਬੰਧਤ ਦੋ ਨਵੀਂਆਂ ਸੇਵਾਂਵਾਂ ਸ਼ੁਰੂ
ਤਰਨਤਾਰਨ, 27 ਸਤੰਬਰ
ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਦੋ ਹੋਰ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਸ੍ ਕੁਲਵੰਤ ਸਿੰਘ ਨੇ ਦੱਸਿਆ ਕਿ ਫੂਡ ਅਤੇ ਡਰੱਸ ਐਡਮਨਿਸਟ੍ਰੇਸ਼ਨ ਨਾਲ ਸਬੰਧਤ ਇਹ ਦੋ ਸੇਵਾਂਵਾਂ 27 ਸਤੰਬਰ 2021 ਤੋਂ ਤਰਨਤਾਰਨ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ‘ਚ ਸ਼ੁਰੂ ਹੋ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਫੂਡ ਤੇ ਡਰੱਗ ਐਡਮਨਿਸਟ੍ਰੇਸ਼ਨ ਤਹਿਤ ਦੋ ਸੇਵਾਵਾਂ, ਖਾਧ ਪਦਾਰਥਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ (ਟਰਨਓਵਰ 12 ਲੱਖ ਰੁਪਏ ਤੋਂ ਘੱਟ) ਤਹਿਤ ਰਜਿਸਟ੍ਰੇਸ਼ਨ ਅਤੇ ਖਾਧ ਪਦਾਰਥਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ (12 ਲੱਖ ਤੋਂ ਵੱਧ ਦੀ ਟਰਨਓਵਰ) ਦਾ ਲਾਇਸੈਂਸ ਦੀ ਸੇਵਾ ਹੁਣ ਸੇਵਾ ਕੇਂਦਰਾਂ ‘ਚ ਪ੍ਰਾਪਤ ਹੋਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਲਈ ਸੇਵਾ ਕੇਂਦਰਾਂ ‘ਚ 1815 ਰੁਪਏ ਪ੍ਰਤੀ ਸੇਵਾ, ਸੇਵਾ ਫੀਸ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰ, ਲਾਇਸੈਂਸ ਸੇਵਾ ਲਈ ਰਜਿਸਟ੍ਰੇਸ਼ਨ ਵਾਸਤੇ ਹੁਣ ਆਪਣੇ ਨੇੜਲੇ ਸੇਵਾ ਕੇਂਦਰ ਵਿਖੇ ਵੀ ਅਪਲਾਈ ਕਰ ਸਕਣਗੇ।