Launch of two new services related to the Department of Culture and Tourism in the Service Centers – Deputy Commissioner
ਸੇਵਾ ਕੇਂਦਰਾਂ ‘ਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ-ਡਿਪਟੀ ਕਮਿਸ਼ਨਰ
ਫਾਰਮ ਟੂਰਿਜ਼ਮ ਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮਾਂ ਹੁਣ ਜ਼ਿਲ੍ਹੇ ਦੇ ਸਮੂਹ ਕੇਂਦਰਾਂ ਵਿੱਚ ਹੋਣਗੀਆਂ ਉਪਲੱਬਧ
ਤਰਨ ਤਾਰਨ , 20 ਅਕਤੂਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਜਨਤਾ ਦੀ ਸਹੂਲਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ।
ਉਹਨਾਂ ਦੱਸਿਆ ਕਿ ਫਾਰਮ ਟੂਰਿਜ਼ਮ ਸਕੀਮ ਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮਾਂ ਹੁਣ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਉਪਲੱਬਧ ਹੋਣਗੀਆਂ।
ਉਨ੍ਹਾਂ ਕਿਹਾ ਕਿ ਕਿਸਾਨ ਟੂਰਿਜ਼ਮ ਸਕੀਮ ਅਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮ ਲਈ ਸੇਵਾ ਫੀਸ 50 ਰੁਪਏ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸੇਵਾਵਾਂ ਦੇ ਗੋਲਡ ਕੈਟਾਗਰੀ ਲਈ ਸਰਕਾਰੀ ਫੀਸ 5 ਹਜ਼ਾਰ ਰੁਪਏ ਤੇ ਸਿਲਵਰ ਕੈਟਾਗਰੀ ਲਈ ਸਰਕਾਰੀ ਫੀਸ 3 ਹਜ਼ਾਰ ਰੁਪਏ ਰੱਖੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਬਿਨੈਕਾਰ ਖੁਦ ਵੀ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਲਿੰਕ https://eservices.punjab.gov.in ‘ਤੇ ਜਾ ਕੇ ਇਨ੍ਹਾਂ ਸੇਵਾਵਾਂ ਲਈ ਅਪਲਾਈ ਕਰ ਸਕਦਾ ਹੈ ਅਤੇ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਵੀ ਲੋੜੀਂਦੇ ਦਸਤਾਵੇਜ਼ਾਂ ਸਮੇਤ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਨੂੰ ਕਿਸੇ ਵੀ ਦਫ਼ਤਰ ਵਿੱਚ ਕੋਈ ਵੀ ਦਸਤਾਵੇਜ਼ ਜਮ੍ਹਾਂ ਕਰਾਉਣ ਲੋੜ ਨਹੀਂ ਹੈ।