Close

Laying foundation stone of new room at Government Elementary School Thatthiyan Mahant

Publish Date : 20/02/2023
ਸਰਕਾਰੀ ਐਲੀਮੈੰਟਰੀ ਸਕੂਲ ਠੱਠੀਆਂ ਮਹੰਤਾਂ ਵਿਖੇ ਨਵੇਂ ਕਮਰੇ ਦਾ ਰੱਖਿਆ ਨੀਂਹ ਪੱਥਰ
 
ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤਾ ਨਵਾਂ ਖੇਡ ਦਾ ਮੈਦਾਨ 
ਤਰਨ ਤਾਰਨ, 18 ਫਰਵਰੀ :
 
ਕੈਬਨਿਟ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ ਦੀ ਯੋਗ ਰਹਿਨੁਮਾਈ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਸ੍ਰ ਪਰਮਜੀਤ ਸਿੰਘ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਚੋਹਲਾ ਸਾਹਿਬ ਸ੍ਰ ਜਸਵਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਸਕੂਲ ਮੁਖੀ ਮੈਡਮ ਪਰਮਿੰਦਰ ਕੌਰ ਸੰਧੂ, ਸ੍ਰ ਸਤਿੰਦਰ ਸਿੰਘ ਸੰਧੂ ਅਤੇ ਸਮੂਹ ਸਟਾਫ ਦੀ ਅਣਥੱਕ ਮਿਹਨਤ ਸਦਕਾ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਠੱਠੀਆਂ ਮਹੰਤਾਂ, ਬਲਾਕ ਚੋਹਲਾ ਸਾਹਿਬ ਵਿਖੇ ਨਵੇਂ ਕਮਰੇ ਦਾ ਨੀਂਹ ਪੱਥਰ ਰੱਖਿਆ ਗਿਆ।  
ਇਸ ਮੌਕੇ ਬੋਲਦਿਆਂ ਸਕੂਲ ਮੁਖੀ ਮੈਡਮ ਪਰਮਿੰਦਰ ਕੌਰ ਨੇ ਕਿਹਾ ਕਿ ਇਸ ਸਮੇਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰੇਕ ਸਹੂਲਤ ਮਿਲਣ ਦੇ ਨਾਲ ਨਾਲ ਬਿਹਤਰੀਨ ਸਿੱਖਿਆ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ।  ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਦੇ ਏਜੇਂਡੇ ਨੂੰ ਲੈ ਕੇ ਸਰਕਾਰੀ ਸਕੂਲਾਂ ਵਿਚ ਬਿਹਤਰੀਨ ਸਹੂਲਤਾਂ ਪ੍ਰਦਾਨ ਕਰ ਰਹੀ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰੇਕ ਸਰਕਾਰੀ ਸਕੂਲ ਨੂੰ ਹਰੇਕ ਸਹੂਲਤ ਦੇਣ ਦਾ ਵਚਨ ਦਿੱਤਾ । ਉਹਨਾਂ ਕਿਹਾ ਕਿ ਪੰਜਾਬ ਦੇ ਹਰੇਕ ਸਕੂਲ ਨੂੰ ਸੋਹਣਾ ਅਤੇ ਮਿਆਰੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ । 
ਇਸ ਮੌਕੇ ਉਹਨਾਂ ਸਕੂਲ ਦੇ ਵਿਦਿਆਰਥੀਆਂ ਦੀ ਖੇਡਣ ਦੀ ਮੁਸ਼ਕਿਲ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਦੀ ਜਗ੍ਹਾ ਵਿੱਚੋ ਖੇਡ ਦਾ ਮੈਦਾਨ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤਾ।  
ਸ੍ਰ ਜਸਵਿੰਦਰ ਸਿੰਘ ਸੰਧੂ, ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਚੋਹਲਾ ਸਾਹਿਬ ਨੇ ਕਿਹਾ ਕਿ ਸਕੂਲ ਦਾ ਸਮੁੱਚਾ ਸਟਾਫ ਬਹੁਤ ਹੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ । ਇਸ ਮੌਕੇ ਅਧਿਆਪਕ ਸ੍ਰ ਸਤਿੰਦਰ ਸਿੰਘ ਸੰਧੂ, ਮੈਡਮ ਰੁਪਿੰਦਰ ਕੌਰ, ਮੈਡਮ ਰੁਪਿੰਦਰਜੀਤ ਕੌਰ, ਮੈਡਮ ਹਰਪ੍ਰੀਤ ਕੌਰ ਅਤੇ ਮੈਡਮ ਅਮਨਪ੍ਰੀਤ ਕੌਰ ਤੋਂ ਇਲਾਵਾ ਹਾਜਰ ਸਨ ।