Close

Laying of foundation stone of 8 model playgrounds for promotion of sports activities in the district on 2nd October , Chief Minister Capt Amarinder Singh To Launch Block Level Model Playground Project Through Video Conference

Publish Date : 01/10/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 8 ਮਾਡਲ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ 2 ਅਕਤੂਬਰ (ਅੱਜ) ਨੂੰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸ ਰਾਹੀਂ ਬਲਾਕ ਪੱਧਰ `ਤੇ ਮਾਡਲ ਖੇਡ ਮੈਦਾਨ ਤਿਆਰ ਕਰਨ ਦੇ ਪ੍ਰੋਜੈਕਟ ਦਾ ਕਰਨਗੇ ਆਗਾਜ਼
ਤਰਨ ਤਾਰਨ, 01 ਅਕਤੂਬਰ :
ਜ਼ਿਲ੍ਹੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਹਰੇਕ ਬਲਾਕ ਵਿੱਚ ਇਕ ਮਾਡਲ ਖੇਡ ਮੈਦਾਨ ਤਿਆਰ ਕੀਤਾ ਜਾਵੇਗਾ, ਜਿਸ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ 2 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸ ਰਾਹੀਂ ਕਰਨਗੇ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਮਾਡਲ ਖੇਡ ਮੈਦਾਨ ਦੇ ਵਰਚੁਅਲ ਉਦਘਾਟਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 8 ਮਾਡਲ ਖੇਡ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵਰਕਿੰਗ ਟਰੈਕ, ਸੋਲਰ ਲਾਈਟਾਂ, ਐਥਲੈਟਿਕਸ ਟਰੈਕ, ਕਬੱਡੀ ਤੇ ਵਾਲੀਬਾਲ ਮੈਦਾਨ ਆਦਿ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਖੇਡ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਜ਼ਿਆਦਾ ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ 8 ਮਾਡਲ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜਿਸ ਵਿਚ ਬਲੇਰ ਖੁਰਦ, ਦਿਲਾਵਰਪੁਰ, ਭੁੱਚਰ ਕਲਾਂ, ਕੰਗ, ਨੱਥੂਪੁਰ, ਬੋਪਾਰਾਏ, ਗੁਲਾਲੀਪੁਰ ਅਤੇ ਆਸਲ ਉਤਾੜ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ `ਤੇ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸ ਰਾਹੀਂ ਇਸ ਸਮਾਰੋਹ ਦੀ ਅਗਵਾਈ ਕਰਨਗੇ। ਇਸੇ ਤਰ੍ਹਾਂ ਬਲਾਕ ਪੱਧਰ `ਤੇ ਵੀ ਵੀਡੀਓ ਕਾਨਫਰੰਸ ਰਾਹੀਂ ਇਨ੍ਹਾਂ ਖੇਡ ਮੈਦਾਨਾਂ ਦੇ ਵਰਚੂਅਲ ਉਦਘਾਟਨ ਸਮਾਰੋਹ ਆਯੋਜਿਤ ਕੀਤੇ ਜਾਣਗੇ।
——————-