Close

Legal prohibition on sale and consumption of tobacco products within 100 yards radius of public places and educational institutions-Civil Surgeon

Publish Date : 01/06/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਨਤਕ ਥਾਵਾਂ ਅਤੇ ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਪਦਾਰਥਾਂ ਦੀ ਵਿਕਰੀ ਤੇ ਸੇਵਨ ‘ਤੇ ਕਾਨੂੰਨੀ ਮਨਾਹੀ-ਸਿਵਲ ਸਰਜਨ
ਤਰਨ ਤਾਰਨ, 31 ਮਈ :
ਸਿਵਲ ਸਰਜਨ ਤਰਨ ਤਾਰਨ ਡਾ: ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਅੱਜ ਐਂਟੀ ਤੰਬਾਕੂ ਅਵੇਰਨੈਸ ਸੈਮੀਨਾਰ ਲਗਾਇਆ ਗਿਆ ਹੈ, ਜਿਸ ਵਿੱਚ ਤਰਨ ਤਾਰਨ ਜ਼ਿਲ੍ਹੇ ਦੇ ਸਮੂਹ ਸੈਨਟਰੀ ਇੰਸਕੈਪਟਰ ਹਾਜ਼ਰ ਹੋਏ।
ਇਸ ਮੌਕੇੇ ਸਿਵਲ ਸਰਜਨ ਡਾ: ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਜਨਤਕ ਥਾਵਾਂ ਅਤੇ ਵਿੱਦਿਅਕ ਅਦਾਰਿਆਂ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਪਦਾਰਥਾਂ ਦੀ ਵਿਕਰੀ ਤੇ ਸੇਵਨ ‘ਤੇ ਕਾਨੂੰਨੀ ਮਨਾਹੀ ਹੈ’’ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਪਦਾਰਥ ਦਾ ਸੇਵਨ ਕਰਨ ‘ਤੇ ਵੇਚਣ ਦੀ ਵੀ ਮਨਾਹੀ ਹੈ। ਸਾਰੇ ਵਿਭਾਗ ਦੇ ਮੁਖੀ ਜਿੰਨ੍ਹਾਂ ਅਧੀਨ ਜਨਤਕ ਥਾਵਾਂ ਹਨ, ਸਵੈ-ਘੋਸ਼ਣਾ ਪੱਤਰ ਦੇਣਾ ਯਕੀਨੀ ਬਣਾਉਣ ਕਿ ਉਹਨਾਂ ਦੇ ਅਧੀਨ ਸੰਸਥਾ ਵਿੱਚ ਤੰਬਾਕੂਨੋਸ਼ੀ ਐਕਟ ਪੂਰੀ ਤਰਾਂ ਲਾਗੂ ਹੈ ਅਤੇ ਇਸ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਨਹੀਂ ਹੋ ਰਹੀ ਅਤੇ ਉਲੰਘਣਾ ਕਰਨ ਵਾਲੇ ਨੂੰ ਸੈਕਸ਼ਨ 4, 5, 6 ਅਧੀਨ ਜੁਰਮਾਨਾ, ਚਲਾਨ ਅਤੇ ਸਜ਼ਾਵਾਂ ਵੀ ਉਪਲੱਬਧ ਹਨ।
ਡਾ: ਵਰਿੰਦਰਪਾਲ ਕੋਰ ਜ਼ਿਲ੍ਹਾ ਟੀਕਾਕਰਨ ਅਫਸਰ ਨੇ ਇਸ ਅਵਸਰ ਤੇ ਕਿਹਾ ਕਿ ਇਸ ਵਰਕਸ਼ਾਪ ਦਾ ਮੁੱਖ ਮਕਸਦ ਛੋਟੀ ਉਮਰ ਵਿੱਚ ਤੰਬਾਕੂ ਦੇ ਸੇਵਨ ਨੂੰ ਰੋਕਣ ਬਾਰੇ ਜਾਗਰੂਕ ਕਰਨ ਹੈ। ਯੁਵਾ ਪੀੜ੍ਹੀ ਵਿੱਚ 18 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਵਿੱਚ ਖਾਣ ਵਾਲੇ ਤੰਬਾਕੂ ਦਾ ਬਹੁਤ ਰੁਝਾਨ ਵੇਖਿਆ ਗਿਆ ਹੈ ਜਿਵੇਂ ਕਿ ਚੈਨੀ-ਖੈਨੀ, ਜਰਦਾ ਅਤੇ ਹੁੱਕਾ ਆਦਿ। ਇਸ ਨਾਲ ਕੈਂਸਰ ਦਾ ਖਤਰਾ ਵੱਧ ਜਾਂਦਾ ਹੈ। ਉਹਨਾਂ ਨੇ ਹੋਰ ਜਾਣਕਾਰੀ ਦਿੰਦੇ ਕਿਹਾ ਕਿ ਰਾਜ ਵਿੱਚ ਡਰੱਗ ਅਤੇ ਕੋਸਮੈਟਿਕ ਐਕਟ ਅਧੀਨ ਈ-ਸਿਗਰੇਟ ਨੂੰ ਅਨ-ਅਪਰੂਵਡ ਡਰੱਗ ਘੋਸ਼ਿਤ ਕੀਤਾ ਗਿਆ ਹੈ। ਜੂਵੈਨਾਇਲ ਜਸਟਿਸ (ਕੇਅਰ ਅਤੇ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਅਨੁਸਾਰ ਬੱਚਿਆਂ ਨੂੰ ਤੰਬਾਕੂ ਪੇਸ਼ ਕਰਨ ਤੇ ਸੱਤ ਸਾਲ ਦੀ ਕੈਂਦ ਹੋ ਸਕਦੀ ਹੈ।
ਇਸ ਮੌਕੇ ‘ਤੇ ਜ਼ਿਲ੍ਹਾ ਤੰਬਾਕੂ ਅਫਸਰ ਡਾ. ਸੁਖਜਿੰਦਰ ਸਿੰਘ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਸੰਸਾਰ ਵਿੱਚ 12 ਪ੍ਰਤੀਸ਼ਤ ਮੋਤਾਂ ਜੋ ਕਿ ਦਿਲ ਦੀਆਂ ਬਿਮਾਰੀਆਂ ਨਾਲ ਹੁੰਦੀਆਂ ਹਨ, ਉਸਦਾ ਕਾਰਨ (ਐਕਟਿਵ/ ਪੈਸਿਵ ਸਮੋਕਿੰਗ) ਹੁੰਦਾ ਹੈ। ਐਕਟਿਵ ਸਮੋਕਿੰਗ ਤੋਂ ਭਾਵ ਹੈ, ਜਿਹੜੇ ਲੋਕ ਆਪ ਸਿਗਰੇਟ ਪੀਂਦੇ ਹਨ ਉਹਨਾਂ ਤੇ ਤੰਬਾਕੂ ਦੇ ਬੁਰੇ ਪ੍ਰਭਾਵ ਦਾ ਅਸਰ ਹੁੰਦਾ ਹੈ ਅਤੇ ਪੈਸਿਵ ਸਮੋਕਿੰਗ ਤੋਂ ਭਾਵ ਜਿਹੜੇ ਲੋਕ ਆਪ ਤਾਂ ਸਿਗਰੇਟ ਨਹੀਂ ਪੀਂਦੇ ਪਰ ਸਿਗਰੇਟ ਪੀਣ ਵਾਲਿਆਂ ਦੇ ਸੰਪਰਕ ਵਿੱਚ ਰਹਿੰਦੇ ਹਨ, ਉਹ ਅਣਜਾਣੇ ਤੌਰ ‘ਤੇ ਹੀ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ, ਕਿਉਂਕਿ ਤੰਬਾਕੂ ਦੇ ਧੂੰਏਂ ਵਿੱਚ ਲਗਭਗ ਤਰ੍ਹਾਂ ਦੇ ਕੈਮਿਕਲ ਪਾਏ ਜਾਂਦੇ ਹਨ ਜਿਹਨਾਂ ਦੇ ਨਾਲ ਵੱਖ-ਵੱਖ ਤਰ੍ਹਾਂ ਦੀ ਕੈਂਸਰ ਹੁੰਦੀ ਹੈ।
ਸ੍ਰੀ ਰਜਵੰਤ ਬਾਗੜੀਆਂ ਨੇ ਇਸ ਮੌਕੇ ‘ਤੇ ਕਿਹਾ ਕਿ ਖਾਣ ਵਾਲੇ ਤੰਬਾਕੂ ਦੇ ਸੇਵਨ ਨਾਲ ਮੂੰਹ ਦਾ ਕੈਂਸਰ, ਗਲੇ ਦਾ ਕੈਂਸਰ ਅਤੇ ਫੇਫੜੇ ਦਾ ਕੈਂਸਰ ਹੋਣ ਦਾ ਖਤਰਾ ਸਭ ਤੋਂ ਜ਼ਿਆਦਾ ਹੁੰਦਾ ਹੈ। ਇਸ ਲਈ ਸਾਨੂੰ ਇਹਨਾਂ ਤੋਂ ਬਚਣਾ ਬਹੁਤ ਜਰੂਰੀ ਹੈ।ਇਸ ਮੌਕੇ ‘ਤੇ ਅੰਮ੍ਰਿਤਸਰ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਵਿਸ਼ਵ ਤੰਬਾਕੂ ਦਿਵਸ ਤੇ ਇੱਕ ਰੈਲੀ ਕੱਢੀ ਗਈ।
ਇਸ ਮੌਕੇ ‘ਤੇ ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ, ਜ਼ਿਲ੍ਹਾ ਐਪੀਡੈਮੋਲੋਜਿਸਟ ਡਾ. ਸਿਮਰਨ, ਜ਼ਿਲ੍ਹਾ ਮਾਸ ਮੀਡੀਆ ਅਫਸਰ ਸ਼੍ਰੀ ਸੁਖਦੇਵ ਸਿੰਘ ਪੱਖੋਕੇ ਅਤੇ ਡਾ. ਅਮਨਦੀਪ, ਏ. ਐੱਮ. ਓ. ਵਿਰਸਾ ਸਿੰਘ ਹਾਜ਼ਰ ਸਨ।