Loan fair to be held on February 13 at District Employment and Business Bureau
Publish Date : 11/02/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
13 ਫਰਵਰੀ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਲੋਨ ਮੇਲਾ-ਡਿਪਟੀ ਕਮਿਸ਼ਨਰ
ਤਰਨ ਤਾਰਨ, 11 ਫਰਵਰੀ :
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 13 ਫਰਵਰੀ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਲੋਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਆਪਣਾ ਕਾਰੋਬਾਰ ਕਰਨ ਦੇ ਚਾਹਵਾਨ ਬੇਰੋਜਗਾਰਾਂ ਦੇ ਸਵੈ-ਰੋਜ਼ਗਾਰ ਨਾਲ ਸਬੰਧਤ ਸਕੀਮਾਂ ਦੇ ਫਾਰਮ ਭਰੇ ਜਾਣਗੇ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ, ਤਰਨ ਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਦੱਸਿਆ ਗਿਆ ਕਿ ਮੇਲੇ ਵਿੱਚ ਮੁਦਰਾ ਸਕੀਮ ਲਈ ਜਿਲ੍ਹਾ ਲੀਡ ਮੈਨੇਜਰ, ਬੈਂਕ ਟਾਈ-ਅਪ ਸਕੀਮ ਲਈ ਐਸ. ਸੀ. ਕਾਰਪੋਰੇਸ਼ਨ, ਡੇਅਰੀ ਲਈ ਡੇਅਰੀ ਵਿਕਾਸ ਅਤੇ ਪ੍ਰਧਾਨ ਮੰਤਰੀ ਰੋਜਗਾਰ ਸਿਰਜਨ ਯੋਜਨਾ ਲਈ ਜਿਲ੍ਹਾ ਉਦਯੋਗ ਕੇਂਦਰ ਵਲੋਂ ਭਾਗ ਲਿਆ ਜਾਵੇਗਾ।ਲੋਨ ਮੇਲੇ ਦਾ ਲਾਭ ਲੈਣ ਲਈ ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫੀਕੇਟ, ਅਧਾਰ ਕਾਰਡ, ਪੈਨ ਕਾਰਡ, ਦੋ ਪਾਸ ਪੋਰਟ ਸਾਈਜ਼ ਫੋਟੋ, ਜਾਤੀ ਸਰਟੀਫੀਕੇਟ ਆਦਿ ਲੈ ਕੇ ਕਮਰਾ ਨੰਬਰ 115, ਪਹਿਲੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ 13 ਫਰਵਰੀ ਨੂੰ ਸਵੇਰੇ 10 ਵਜੇ ਹਾਜ਼ਰ ਹੋ ਸਕਦੇ ਹਨ।