Close

Lohri celebrated for 51 newborn girls under Beti Bachao, Beti Phadao scheme

Publish Date : 22/01/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ

ਬੇਟੀ ਬਚਾਓ, ਬੇਟੀ ਪੜਾਓ ਸਕੀਮ ਅਧੀਨ 51 ਨਵਜਨਮੀਆਂ  ਲੜਕੀਆਂ ਦੀ ਮਨਾਈ ਗਈ ਲੋਹੜੀ

ਡਿਪਟੀ ਕਮਿਸ਼ਨਰ ਵੱਲੋਂ  ਨਵਜੰਮੀਆਂ ਧੀਆਂ ਤੇ ਉਨ੍ਹਾਂ ਦੀਆਂ ਮਾਵਾਂ ਨੂੰ ਵਧਾਈ ਕਿੱਟਾਂ ਦੇ ਕੇ ਕੀਤਾ ਗਿਆ ਸਨਮਾਨਿਤ

ਤਰਨ ਤਾਰਨ, 21 ਜਨਵਰੀ :

ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਸਮਾਜ ਵਿੱਚ ਲੜਕੀਆਂ ਦੇ ਮਹੱਤਵ ਅਤੇ ਲੜਕਾ-ਲੜਕੀ ਇੱਕ ਸਮਾਨ  ਮੰਨਣ ਦੀ ਪ੍ਰਥਾ ਨੂੰ ਉਤਸ਼ਾਹਿਤ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵੱਲੋ ਅੱਜ ਮਾਈ ਭਾਗੋ ਕਾਲਜ ਆਫ ਨਰਸਿੰਗ ਉਸਮਾ ਤਰਨ ਤਾਰਨ  ਵਿਖੇ 51 ਨਵ–ਜਨਮੀਆਂ ਧੀਆਂ ਦੀ ਲੋਹੜੀ ਮਨਾਈ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ  ਨਵਜੰਮੀਆਂ ਧੀਆਂ ਤੇ ਉਨ੍ਹਾਂ ਦੀਆਂ ਮਾਵਾਂ ਨੂੰ ਵਧਾਈ ਕਿੱਟਾਂ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਹਾਸਲ ਕਰਨ ਵਾਲੀਆਂ ਧੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

 ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ ਨੇ  ਨਵ-ਜੰਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਅਤੇ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆ ਕਿਹਾ ਕਿ ਧੀਆਂ ਨੇ ਆਪਣੀ ਕਾਬਲੀਅਤ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਮੌਕੇ ਦਿੱਤੇ ਜਾਣ ਤਾਂ ਉਹ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਕੇ ਅੱਗੇ ਨਿਕਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੁਲਾੜ ਤੋਂ ਲੈ ਕੇ ਹਰ ਖੇਤਰ ਵਿੱਚ ਲੜਕੀਆਂ ਮੋਹਰੀ ਹਨ ਅਤੇ ਲੜਕੀਆਂ ਵੱਲੋਂ ਸਫਲਤਾ ਦੀਆਂ ਨਿੱਤ ਨਵੀਆਂ ਇਬਾਰਤਾਂ ਲਿਖੀਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਸਮਾਜ ਵਿੱਚ ਲੜਕੀਆਂ ਪ੍ਰਤੀ ਸੋਚ ਵਿੱਚ ਤਬਦੀਲੀ ਤਾਂ ਆਈ ਹੈ ਪਰ ਅਜੇ ਵੀ ਲੜਕੇ ਤੇ ਲੜਕੀ ਵਿੱਚ ਜੋ ਭੇਦਭਾਵ ਕੀਤਾ ਜਾਂਦਾ ਹੈ ਉਸ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧੀਆਂ ਪ੍ਰਤੀ ਲੋਕਾਂ ਦੀ ਹਾਂ-ਪੱਖੀ ਸੋਚ ਨੂੰ ਬਣਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਧੀਆਂ ਨੂੰ ਕਿਹਾ ਕਿ ਸਭ ਤੋਂ ਪਹਿਲਾਂ ਉਹ ਪੂਰੀ ਲਗਨ ਨਾਲ ਪੜ੍ਹਾਈ ਕਰਨ ਅਤੇ ਜਿਸ ਵੀ ਖੇਤਰ ਵਿੱਚ ਉਹ ਜਾਣਾ ਚਾਹੁੰਦੀਆਂ ਹਨ ਉਸ ਦੀ ਤਿਆਰੀ ਲਈ ਪੂਰੀ ਮਿਹਨਤ ਕਰਨ, ਸਫਲਤਾ ਉਨ੍ਹਾਂ ਦੇ ਕਦਮਾਂ ਨੂੰ ਜ਼ਰੂਰ ਛੂਹੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਜਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਰਾਹੁਲ ਅਰੋੜਾ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਸੀ੍ ਰਾਜੇਸ਼ ਕੁਮਾਰ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਸ਼੍ਰੀ ਪਰਮਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।