Close

Lok Sabha Member Mr. Jasbir Singh Gill visits various villages to assess the damage done to crops by farmers due to unseasonal rains and hailstorms.

Publish Date : 27/10/2021
MP

ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ
ਪ੍ਰਭਾਵਿਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੁੱਖ ਮੰਤਰੀ ਪੰਜਾਬ ਪਾਸੋਂ ਕੀਤੀ ਮੰਗ
ਤਰਨ ਤਾਰਨ, 25 ਅਕਤੂਬਰ :
ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਜ਼ਿਲਾ ਤਰਨ ਤਾਰਨ ਵਿੱਚ ਕਿਸਾਨਾਂ ਦੀਆਂ ਫਸਲਾਂ, ਖਾਸ ਕਰਕੇ 1121 ਬਾਸਮਤੀ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ। ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਜ਼ਿਲੇ ਦੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਅੱਜ ਜ਼ਿਲੇ ਦੇ ਪਿੰਡ ਚੌਟਾਲਾ, ਮੁਗਲ-ਚੱਕ, ਰੂੜੇ-ਆਸਲ ਅਤੇ ਹੋਰ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ।
ਉਹਨਾਂ ਕਿਹਾ ਕਿ ਕੁਦਰਤ ਦੀ ਇਸ ਮਾਰ ਨਾਲ ਕਿਸਾਨਾਂ ਦੀਆਂ ਫਸਲਾਂ ਅਤੇ ਖਾਸ ਕਰਕੇ 1121 ਬਾਸਮਤੀ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆਂ ਹੈ।ਉਹਨਾਂ ਕਿਹਾ ਕਿ ਬਾਸਮਤੀ ਦੀ ਫਸਲ ਤੋਂ ਕਿਸਾਨਾਂ ਨੂੰ ਭਾਰੀ ਝਾੜ ਦੀ ਉਮੀਦ ਸੀ ਅਤੇ ਇਸ ਵਾਰ ਬਾਸਮਤੀ ਦਾ ਭਾਅ ਵੀ ਚੰਗਾ ਹੋਣ ਕਰਕੇ ਕਿਸਾਨਾਂ ਨੂੰ ਭਾਰੀ ਮਾਲੀ ਘਾਟਾ ਪਿਆ ਹੈ।
ਉਹਨਾਂ ਕਿਹਾ ਕਿ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਸਬੰਧੀ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕੀਤੀ ਹੈ ਅਤੇ ਇਸ ਮੁੱਖ ਮੰਤਰੀ ਪੰਜਾਬ ਵੱਲੋਂ ਉਹਨਾਂ ਨੂੰ ਆਉਂਦੇ ਬੁੱਧਵਾਰ ਨੂੰ ਮੀਟਿੰਗ ਕਰਨ ਲਈ ਸਮਾਂ ਦਿੱਤਾ ਹੈ।
ਉਹਨਾਂ ਕਿਹਾ ਕਿ ਉਹਨਾਂ ਮੁੱਖ ਮੰਤਰੀ ਪੰਜਾਬ ਪਾਸੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਉਹਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਸ ਗੜੇਮਾਰੀ ਕਾਰਨ ਕਿਸਾਨਾਂ ਦੀ ਲੱਗਭੱਗ ਪੂਰੀ ਦੀ ਪੂਰੀ ਫਸਲ ਹੀ ਤਬਾਹ ਹੋ ਗਈ ਹੈ। ਉਹਨਾਂ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਕਿਸਾਨਾਂ ਦੇ ਹੋਏ ਮਾਲੀ ਨੁਕਸਾਨ ਦੀ ਕੁੱਝ ਹੱਦ ਤੱਕ ਭਰਪਾਈ ਕੀਤੀ ਜਾ ਸਕੇ।