Close

Low interest loans are provided to the youth for self-employment under various schemes by the Central and State Governments – Deputy Commissioner

Publish Date : 18/08/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਕੇਂਦਰ ਅਤੇ ਰਾਜ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਅਧੀਨ ਮੁਹੱਈਆ ਕਰਵਾਇਆ ਜਾਂਦਾ ਹੈ ਘੱਟ ਵਿਆਜ਼ ‘ਤੇ ਕਰਜ਼ਾ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀਆਂ ਸਵੈ-ਰੋਜਗਾਰ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ
ਤਰਨ ਤਾਰਨ, 17 ਅਗਸਤ :
ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਲੋਂ ਕਈ ਤਰਾਂ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਅਨੁਸੂਚਿਤ ਜਾਤੀ ਨਾਲ ਸਬੰਧਤ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਕੇਂਦਰ ਅਤੇ ਰਾਜ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਅਧੀਨ ਘੱਟ ਵਿਆਜ਼ ‘ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ।
ਉਹਨਾਂ ਦੱਸਿਆ ਕਿ ਸਿੱਧਾ ਕਰਜ਼ਾ ਸਕੀਮ ਅਧੀਨ ਅਨੁਸੂਚਿਤ ਜਾਤੀ ਦਾ ਆਮਦਨ ਵਧਾਊ ਧੰਦੇ/ਕਿੱਤੇ ਕਰਨ ਲਈ 8% ਸਲਾਨਾ ਵਿਆਜ ਦੀ ਦਰ ਤੇ ਕਰਜ਼ਾ ਲੈ ਸਕਦਾ ਹੈ। ਐਨ. ਐਫ. ਡੀ. ਸੀ. ਸਕੀਮ ਅਧੀਨ ਅਨੁਸੂਚਿਤ ਜਾਤੀ ਉਮੀਦਵਾਰ 6% ਸਲਾਨਾ ਵਿਆਜ ਦੀ ਦਰ ਤੇ ਕਰਜ਼ਾ ਲੈ ਦਕਦੇ ਹਨ। ਐਨ. ਐਚ. ਐਫ. ਡੀ. ਸੀ. ਸਕੀਮ ਅਧੀਨ 40% ਜਾਂ ਇਸ ਤੋਂ ਵੱਧ ਪ੍ਰਤੀਸ਼ਤ ਵਾਲੇ ਦਿਵਿਆਂਗਜਨ ਕਿਸੇ ਵੀ ਜਾਤੀ ਦੇ ਵਿਅਕਤੀਆਂ ਨੂੰ ਸਵੈ-ਰੋਜ਼ਗਾਰ ਲਈ ਕਰਜ਼ਾ ਦਿੱਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਔਰਤ ਉਮੀਦਵਾਰਾਂ ਲਈ ਵਿਆਜ ਦੀ ਦਰ 5% ਅਤੇ ਮਰਦਾਂ ਲਈ 6% ਸਲਾਨਾ ਹੈ। ਐਨ. ਐਸ. ਕੇ. ਐਫ. ਡੀ. ਸੀ. ਸਕੀਮ ਅਧੀਨ ਸਫਾਈ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਸਵੈ-ਰੋਜਗਾਰ ਲਈ 6% ਸਲਾਨਾ ਵਿਆਜ ਦੀ ਦਰ ਤੇ ਕਰਜ਼ਾ ਦਿੱਤਾ ਜਾਂਦਾ ਹੈ। ਉਪਰੋਕਤ ਸਾਰੀਆਂ ਸਕੀਮਾਂ ਲਈ ਉਮੀਦਵਾਰ ਦੀ ਉਮਰ 18-50 ਸਾਲ ਹੋਣੀ ਚਾਹੀਦੀ ਹੈ ਅਤੇ ਕਰਜ਼ੇ ਦੇ ਬਰਾਬਰ ਦੀ ਜਇਦਾਦ ਜ਼ਮਾਨਤ ਦੇ ਤੌਰ ‘ਤੇ ਗਹਿਣੇ ਰੱਖੀ ਜਾਂਦੀ ਹੈ। ਇਸ ਤੋਂ ਇਲਾਵਾ ਬੈਂਕ ਟਾਈ-ਅੱਪ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਬੀ. ਪੀ. ਐਲ ਪਰਿਵਾਰਾਂ ਨਾਲ ਸਬੰਧਤ ਉਮੀਦਵਾਰ ਜਿਹਨਾਂ ਦੀ ਉਮਰ 18-50 ਸਾਲ ਹੋਵੇ ਸਵੈ-ਰੋਜ਼ਗਾਰ ਲਈ ਕਰਜ਼ਾ ਲੈ ਸਕਦੇ ਹਨ। ਸਕੀਮ ਅਧੀਨ ਕਾਰਪਰੇਸ਼ਨ ਵਲੋਂ 10000/- ਰੁਪਏ ਦੀ ਕੈਪੀਟਲ ਸਬਸਿਡੀ ਵੀ ਦਿੱਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਵਲੋਂ ਕਾਰਪੋਰੇਸ਼ਨ ਦੀਆਂ ਸਵੈ-ਰੋਜਗਾਰ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਵਲੋਂ ਦੱਸਿਆ ਗਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀਆਂ ਸਕੀਮਾਂ ਦਾ ਲਾਭ ਲੈਣ ਦੇ ਚਾਹਵਾਨ ਬੇਰੋਜ਼ਗਾਰ ਨੌਜਵਾਨ ਕਾਰਪੋਰੇਸ਼ਨ ਦੇ ਦਫਤਰ, ਅੰਮ੍ਰਿਤਸਰ-ਝਬਾਲ ਬਾਈਪਾਸ ਰੋਡ, ਤਰਨ ਤਾਰਨ ਵਿਖੇ ਜਾਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰ: 115 ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਤਰਨ ਤਾਰਨ ਵਿਖੇ ਹਰ ਸੋਮਵਾਰ ਅਤੇ ਵੀਰਵਾਰ ਨੂੰ ਸੰਪਰਕ ਕਰ ਸਕਦੇ ਹਨ।
——————-