Close

Major operation by Tarn Taran police under “War against drugs” campaign

Publish Date : 05/03/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਤਰਨ ਤਾਰਨ ਪੁਲਿਸ ਵੱਲੋਂ ਵੱਡੀ ਕਾਰਵਾਈ
ਡੀ. ਆਈ. ਜੀ. ਸੀ੍ ਹਰਮਨਬੀਰ ਸਿੰਘ ਗਿੱਲ ਅਤੇ ਐਸ. ਐਸ. ਪੀ. ਸੀ੍ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਜ਼ਿਲੇ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਕੀਤੀ ਗਈ ਛਾਪੇਮਾਰੀ
ਨਸ਼ਾ ਤਸਕਰਾਂ ਦਾ ਪਤਾ ਲਗਾਉਣ ਅਤੇ ਗ੍ਰਿਫ਼ਤਾਰ ਕਰਨ ਦੀ ਤਹਿਤ 01 ਤੋਂ 31 ਮਾਰਚ 2025 ਤੱਕ ਉਲੀਕੀ ਗਈ ਵਿਸ਼ੇਸ “ਯੁੱਧ ਨਸ਼ਿਆਂ ਵਿਰੁੱਧ” ਯੋਜਨਾ
ਮੁਹਿੰਮ ਨੂੰ ਨਤੀਜਾ-ਮੁਖੀ ਬਣਾਉਣ ਲਈ ਪੁਲਿਸ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ ਹਦਾਇਤਾਂ
ਤਰਨ ਤਾਰਨ , 01 ਮਾਰਚ :
ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਤਰਨ ਤਾਰਨ ਪੁਲਿਸ ਵੱਲੋਂ ਜ਼ਿਲੇ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਡੀ. ਆਈ. ਜੀ. ਸ੍ਰੀ ਹਰਮਨਬੀਰ ਸਿੰਘ ਗਿੱਲ ਅਤੇ ਐਸ. ਐਸ. ਪੀ. ਸ੍ਰੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਛਾਪੇਮਾਰੀ ਕੀਤੀ ਗਈ ।
ਇਸ ਮੌਕੇ ਡੀ. ਆਈ. ਜੀ. ਸੀ੍ ਹਰਮਨਬੀਰ ਸਿੰਘ ਗਿੱਲ ਅਤੇ ਐਸ. ਐਸ. ਪੀ. ਸੀ੍ ਅਭਿਮਨਿਊ ਰਾਣਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਹੇਠ ਤਰਨ ਤਾਰਨ ਪੁਲਿਸ ਵੱਲੋਂ ਜ਼ਿਲੇ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ, ਉੱਥੇ ਹੀ ਵਾਹਨਾਂ ਦੀ ਜਾਂਚ ਵੀ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਤਰਨ ਤਾਰਨ ਸ਼ਹਿਰ ਵਿਖੇ ਮੁਹੱਲਾ ਮੁਰਾਦਪੁਰਾ ਅਤੇ ਜ਼ਿਲੇ ਵਿੱਚ ਵੱਖ-ਵੱਖ ਥਾਵਾਂ `ਤੇ ਸ਼ੱਕੀਆਂ ਦੀ ਤਲਾਸ਼ੀ ਦੇ ਨਾਲ-ਨਾਲ ਪੁਲਿਸ ਵੱਲੋਂ ਸ਼ੱਕੀ ਥਾਵਾਂ ਦੀ ਵੀ ਜਾਂਚ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਨਸ਼ਾ ਤਸਕਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਦੇ ਤਹਿਤ 01 ਮਾਰਚ ਤੋਂ 31 ਮਾਰਚ 2025 ਤੱਕ “ਯੁੱਧ ਨਸ਼ਿਆਂ ਵਿਰੁੱਧ” ਯੋਜਨਾ ਉਲੀਕੀ ਗਈ ਹੈ।ਇਸ ਮੁਹਿੰਮ ਨੂੰ ਨਤੀਜਾ-ਮੁਖੀ ਬਣਾਉਣ ਲਈ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਉਹਨਾਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਮੁੱਖ ਸਥਾਨਾਂ `ਤੇ ਵਿਸ਼ੇਸ ਨਾਕੇ ਲਗਾਏ ਜਾਣਗੇ।ਇਸ ਤੋਂ ਇਲਾਵਾ ਨਸ਼ਾ ਵਿਰੋਧੀ ਮੀਟਿੰਗਾਂ ਕਰਕੇ ਲੋਕਾਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ੇਲਾਂ੍ਹ, ਕੈਮਿਸਟ ਸਟੋਰਜ਼ ਅਤੇ ਵਾਹਨਾਂ ਦੀ ਜਾਂਚ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਰਾਤ ਦੀ ਤਾਇਨਾਤੀ ਦੇ ਨਾਲ 70% ਫੋਰਸ ਲਾਮਬੰਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ 07 ਐਫ. ਆਈ. ਆਰ. ਦਰਜ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਇੱਕ ਮੁਕਾਬਲੇ ਦੀ ਐਫ. ਆਈ. ਆਰ. ਵੀ ਸ਼ਾਮਲ ਹੈ। ਇਸ ਦੌਰਾਨ 05 ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ।ਇਸ ਤੋਂ ਇਲਾਵਾ 10 ਗ੍ਰਾਮ ਹੈਰੋਇਨ, 6750 ਨਜਾਇਜ਼ ਸ਼ਰਾਬ, 50 ਲੀਟਰ ਲਾਹਣ, 03 ਪਿਸਤੌਲ ਦੇਸੀ, 04 ਜਿੰਦਾ ਕਾਰਤੂਸ, 4 ਮੋਬਾਈਲ, 1 ਮੋਟਰ ਸਾਈਕਲ, 103 ਗ੍ਰਾਮ ਸੋਨਾ ਅਤੇ 03 ਸ਼ੱਕੀ ਮੋਟਰ ਸਾਈਕਲ ਪੁਲਿਸ ਵੱਲੋਂ ਕਾਬੂ ਕੀਤੇ ਗਏ ਹਨ।