Major reforms are taking place in schools under the education revolution – MLA Dhun

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਵੱਡੇ ਪੱਧਰ ਤੇ ਹੋ ਰਿਹਾ ਸੁਧਾਰ- ਵਿਧਾਇਕ ਧੁੰਨ
ਭਵਿੱਖ ਵਿੱਚ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ – ਬੀ ਈ ਈ ਓ ਜਸਵਿੰਦਰ ਸਿੰਘ ਸੰਧੂ
ਤਰਨਤਾਰਨ 28 ਅਪ੍ਰੈਲ
ਪੰਜਾਬ ਦੇ ਸਾਰੇ ਹੀ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਅਤੇ ਅਧਿਆਪਕ ਸਹਿਬਾਨ ਨੂੰ ਹੋਰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਵੱਖ ਵੱਖ ਹਲਕਿਆਂ ਅੰਦਰ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਖੇਮਕਰਨ ਐਮ ਐਲ ਏ ਸ੍ਰ ਸਰਵਨ ਸਿੰਘ ਧੁੰਨ ਵੱਲੋਂ ਸਰਕਾਰੀ ਐਲੀਮੈਟਰੀ ਸਕੂਲ ਘਰਿਆਲੀ, ਸਰਕਾਰੀ ਐਲੀਮੈਟਰੀ ਸਕੂਲ ਘਰਿਆਲਾ, ਸਰਕਾਰੀ ਮਿਡਲ ਸਕੂਲ ਮਾਣਕਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ (ਮੁੰਡੇ), ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ (ਕੰਨਿਆ) ਵਿੱਚ ਤਕਰੀਬਨ 60 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾ ਦਾ ਉਦਘਾਟਨ ਕੀਤਾ ਗਿਆ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪੱਕੀ ਨੀਤੀ ਅਤੇ ਇਰਾਦੇ ਨਾਲ ਸਰਕਾਰੀ ਸਕੂਲਾਂ ਨੂੰ ਮਾਡਰਨ ਬਣਾਉਣ ਦੇ ਰਸਤੇ ਤੇ ਕੰਮ ਕਰ ਰਹੀ ਹੈ । ਇਸ ਮੌਕੇ ਉਹਨਾਂ ਸਕੂਲਾਂ ਦੀਆਂ ਸ਼ਾਨਦਾਰ ਲਾਇਬ੍ਰੇਰੀਆਂ , ਕੰਪਿਊਟਰ ਲੈਬ ਅਤੇ ਸਾਇੰਸ ਲੈਬ ਦੇਖਣ ਤੋਂ ਬਾਅਦ ਉਹਨਾਂ ਸਕੂਲਾਂ ਦੇ ਮੁਖੀਆਂ ਅਤੇ ਸਮੂਹ ਸਟਾਫ ਦੀ ਰੱਜਵੀਂ ਪ੍ਰਸ਼ੰਸ਼ਾ ਕੀਤੀ । ਇਸ ਮੌਕੇ ਪਿੰਡ ਮਾਣਕਪੁਰਾ ਦੇ ਸਰਪੰਚ ਸੁਰਜੀਤ ਸਿੰਘ , ਪਿੰਡ ਘਰਿਆਲੀ ਦੇ ਸਰਪੰਚ ਦਿਲਬਾਗ ਸਿੰਘ ਜੀ ,ਪਿੰਡ ਘਰਿਆਲਾ ਦੇ ਸਰਪੰਚ ਗਗਨਦੀਪ ਸਿੰਘ ,ਗੁਰਦੇਵ ਸਿੰਘ ਅਤੇ ਬਲਦੇਵ ਸਿੰਘ ਜੀ ਵੱਲੋਂ ਸਰਕਾਰ ਦੀਆਂ ਤਿੰਨ ਸਾਲਾਂ ਦੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ। ਇਸ ਮੌਕੇ ਗੱਲਬਾਤ ਕਰਦਿਆਂ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸ੍ਰ ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਭਵਿੱਖ ਵਿੱਚ ਹਲਕੇ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਰਕਾਰ ਦੀ ਮਦਦ ਨਾਲ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਇਸ ਮੌਕੇ ਹਲਕਾ ਵਿਧਾਇਕ ਧੁੰਨ ਵਲੋਂ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ ।
ਇਸ ਮੌਕੇ ਸ੍ਰ ਹਰਵਿੰਦਰ ਸਿੰਘ ਬੁਰਜ਼ ਪੀ ਏ, ਸ੍ਰ ਹਰਪ੍ਰਤਾਪ ਸਿੰਘ ਬਲਾਕ ਕੋਆਡੀਨੇਟਰ, ਹੈਡਮਾਸਟਰ ਅਲਗੋਂ ਕੋਠੀ, ਸ੍ਰੀ ਮਤੀ ਮਨਰਾਜ ਕੌਰ ਹੈਡ ਟੀਚਰ ਸਰਕਾਰੀ ਮਿਡਲ ਸਕੂਲ ਮਾਣਕਪੁਰਾ ,ਜਸਮੇਲ ਸਿੰਘ ਹੈਡ ਟੀਚਰ ਸਰਕਾਰੀ ਐਲੀਮੈਂਟਰੀ ਸਕੂਲ ਘਰਿਆਲੀ , ਗੁਰਵਿੰਦਰ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਘਰਿਆਲਾ (ਮੁੰਡੇ ) ,ਸ਼੍ਰੀ ਸੰਜੇ ਸਹਿਗਲ ਹੈਡ ਟੀਚਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ(ਮੁੰਡੇ), ਸ੍ਰੀ ਮਤੀ ਨਵਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ (ਕੰਨਿਆ) ਅਤੇ ਜੋਬਨਜੀਤ ਸਿੰਘ ਢਿਲੋਂ ,ਸੁਖਬੀਰ ਸਿੰਘ ਸੰਧੂ ਅਣਖਬੀਰ ਸਿੰਘ ਬੈਂਕਾ ਬਲਜਿੰਦਰ ਸਿੰਘ ਨਾਰਲਾ ਵਰਿੰਦਰ ਸਿੰਘ ਪਹੂਵਿੰਡ, ਸਕੂਲ ਮੁਖੀ, ਸੁਖਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਗੁਰਮੇਜ ਸਿੰਘ, ਗੁਰਸੇਵਕ ਸਿੰਘ, ਮਨਦੀਪ ਸਿੰਘ, ਤਜਿੰਦਰ ਕੁਮਾਰ, ਪਰਵਿੰਦਰ ਕੌਰ, ਜਗਵੰਤ ਕੌਰ, ਰਮਿੰਦਰਜੀਤ ਕੌਰ, ਕੁਲਵੰਤ ਕੌਰ, ਮਨਜੀਤ ਕੌਰ, ਅਰੁਣਦੀਪ ਕੌਰ, ਸਵਰਨ ਕੌਰ, ਕਿਰਨਪ੍ਰੀਤ ਕੌਰ ਅਤੇ ਸੋਮਾ ਰਾਣੀ ਤੋਂ ਇਲਾਵਾ ਪਿੰਡ ਵਾਸੀ ਤੇ ਬੱਚਿਆ ਦੇ ਮਾਪੇ ਵੀ ਮੌਜੂਦ ਸਨ।