Major reforms taking place in schools under the education revolution – Harjit Singh Sandhu

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਹੋ ਰਹੇ ਵੱਡੇ ਪੱਧਰ ਤੇ ਸੁਧਾਰ – ਹਰਜੀਤ ਸਿੰਘ ਸੰਧੂ
ਤਰਨ ਤਾਰਨ 23 ਅਪ੍ਰੈਲ
ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਵੱਖ-ਵੱਖ ਹਲਕਿਆਂ ਅੰਦਰ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਐਮ ਐਲ ਏ ਸਾਹਿਬਾਨ ਵੱਲੋਂ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਹਲਕਾ ਖਡੂਰ ਸਾਹਿਬ ਵਿੱਚ ਐਮ ਐਲ ਏ ਸ੍ਰ ਮਨਜਿੰਦਰ ਸਿੰਘ ਲਾਲਪੁਰਾ ਦੀ ਯੋਗ ਅਗਵਾਈ ਹੇਠ ਸ੍ਰ ਹਰਜੀਤ ਸਿੰਘ ਸੰਧੂ ਵੱਲੋਂ ਸਰਕਾਰੀ ਹਾਈ ਸਕੂਲ ਜੀਓਬਾਲਾ, ਸਰਕਾਰੀ ਐਲੀਮੈਂਟਰੀ ਸਕੂਲ ਬਾਕੀਪੁਰ ਅਤੇ ਸਰਕਾਰੀ ਮਿਡਲ ਸਕੂਲ ਬਾਕੀਪੁਰ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ।
ਇਸ ਮੌਕੇ ਦੋਵਾਂ ਸਕੂਲਾਂ ਵਿੱਚ ਬਣੇ ਸ਼ਾਨਦਾਰ ਕਮਰਿਆਂ ਅਤੇ ਇਮਾਰਤ ਦੇ ਵੱਖ-ਵੱਖ ਹਿੱਸਿਆਂ ਨੂੰ ਦੇਖਣ ਤੋਂ ਬਾਅਦ ਉਹਨਾਂ ਸਕੂਲ ਮੁਖੀਆਂ ਅਤੇ ਸਮੂਹ ਸਟਾਫ ਦੀ ਰੱਜਵੀਂ ਪ੍ਰਸ਼ੰਸ਼ਾ ਕੀਤੀ । ਉਹਨਾਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਨੁਹਾਰ ਤੇ ਖੁਸ਼ੀ ਜਾਹਰ ਕਰਦਿਆਂ ਸਰਕਾਰ ਪਾਸੋਂ ਇੰਜ ਹੀ ਸਕੂਲਾਂ ਦੀ ਮਦਦ ਕਰਦੇ ਰਹਿਣ ਲਈ ਬੇਨਤੀ ਕੀਤੀ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਪੂਰੇ ਸੂਬੇ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਜਾਵੇਗੀ।
ਇਸ ਮੌਕੇ ਬੋਲਦਿਆਂ ਸਕੂਲ ਮੁਖੀ ਸਰਕਾਰੀ ਮਿਡਲ ਸਕੂਲ ਬਾਕੀਪੁਰ ਸ੍ਰ ਕੁਲਵਿੰਦਰਜੀਤ ਸਿੰਘ ਨੇ ਸਮੂਹ ਪਿੰਡ ਦੇ ਪਤਵੰਤੇ ਸੱਜਣਾ ਅਤੇ ਹਲਕਾ ਵਿਧਾਇਕ ਦਾ ਤਹਿ ਦਿਲੋਂ ਧੰਨਵਾਦ ਕੀਤਾ । ਇਸ ਮੌਕੇ ਸਕੂਲ ਮੁਖੀ ਸਰਕਾਰੀ ਐਲੀਮੈਂਟਰੀ ਸਕੂਲ ਬਾਕੀਪੁਰ ਸ੍ਰ ਅਮਨਦੀਪ ਸਿੰਘ ਵੱਲੋਂ ਬੋਲਦਿਆਂ ਸਕੂਲ ਨੂੰ ਨਮੂਨੇ ਦਾ ਸਕੂਲ ਬਣਾਉਣ ਲਈ ਕਿਹਾ। ਉਹਨਾਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਅਤੇ ਕੀਤੇ ਜਾ ਰਹੇ ਸੁਧਾਰਾਂ ਲਈ ਧੰਨਵਾਦ ਕੀਤਾ । ਉਹਨਾਂ ਕਿਹਾ ਕਿ ਸਰਕਾਰ ਦੁਆਰਾ ਕੀਤੇ ਜਾ ਰਹੇ ਸਕੂਲਾਂ ਦਾ ਸੁਧਾਰ ਵਿਦਿਆਰਥੀਆਂ ਵਿੱਚ ਇੱਕ ਨਵੀਂ ਚੇਤਨਾ ਪੈਦਾ ਕਰੇਗਾ । ਇਸ ਮੌਕੇ ਵਿਦਿਆਰਥਣਾਂ ਵੱਲੋਂ ਪੇਸ਼ ਕੀਤਾ ਸੱਭਿਆਚਾਰਕ ਪ੍ਰੋਗਰਾਮ ਕਾਬਿਲੇ ਤਾਰੀਫ਼ ਸੀ।
ਇਸ ਮੌਕੇ ਸਰਪੰਚ ਤਜਿੰਦਰ ਸਿੰਘ, ਹਰਜੀਤ ਸਿੰਘ ਸੰਧੂ, ਚੇਅਰਮੈਨ ਅਮਰਿੰਦਰ ਸਿੰਘ ਐਮੀ ਚੇਅਰਮੈਨ, ਮੈਂਬਰ ਪੰਚਾਇਤ ਸੁਖਵਿੰਦਰ ਸਿੰਘ ਸੰਘਾ, ਜਸਵਿੰਦਰ ਸਿੰਘ ਜੱਸਾ, ਸਵਿੰਦਰ ਸਿੰਘ ਸੋਨੂ, ਮੁੱਖ ਅਧਿਆਪਕ ਕੁਲਵਿੰਦਰਜੀਤ ਸਿੰਘ ਸਰਕਾਰੀ ਮਿਡਲ ਸਕੂਲ, ਹੈੱਡ ਟੀਚਰ ਅਮਨਦੀਪ ਸਿੰਘ, ਸਰਕਾਰੀ ਐਲੀਮੈਟਰੀ ਸਕੂਲ ਸਕੂਲ ਸਟਾਫ ਮੈਂਬਰ ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਗੁਰਭੇਜ ਸਿੰਘ, ਸ੍ਰੀਮਤੀ ਸੁਦਰਸ਼ਨ ਨਾਰੰਗ, ਨਵਨੀਤ ਕੋਰ, ਜਸਵਿੰਦਰ ਕੋਰ, ਨਰਿੰਦਰ ਕੋਰ, ਮਨਦੀਪ ਕੋਰ, ਗੁਰਵਿੰਦਰ ਕੋਰ, ਨਵਜੋਤ ਕੋਰ, ਅਤੇ ਤਰਿੰਦਰ ਕੌਰ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਬੱਚਿਆਂ ਦੇ ਮਾਤਾ ਪਿਤਾ ਅਤੇ ਵੱਡੀ ਗਿਣਤੀ ਵਿੱਚ ਪਿੰਡ ਦੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।