Mann Government committed to strengthening Govt Schools infra to provide better education to students Patti, April 19:

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ
ਪੱਟੀ, 19 ਅਪਰੈਲ:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ|
ਸ. ਭੁੱਲਰ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ ਤੇ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕਤਾ ਨਾਲ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਜਿੱਥੇ ਪੰਜਾਬ ਰਾਜ ਦੇ ਲੋਕਾਂ ਦਾ ਸਰਕਾਰੀ ਸਕੂਲਾਂ ’ਤੇ ਦਿਨ ਪ੍ਰਤੀ ਦਿਨ ਭਰੋਸਾ ਵੱਧ ਰਿਹਾ ਹੈ, ਉਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜ੍ਹਾਉਣ ਸ਼ੈਲੀ ’ਚ ਸੁਧਾਰ ਲਿਆਉਣ ਸੂਬਾ ਸਰਕਾਰ ਨਿਵੇਕਲੀਆਂ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।
ਸ. ਭੁੱਲਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਉਣ ਲਈ ਬਜਟ ਦਾ ਵੱਡਾ ਹਿੱਸਾ ਸਿੱਖਿਆ ਲਈ ਰੱਖਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਰੌਸ਼ਨਾਇਆ ਜਾ ਸਕੇ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਵਿਧਾਨ ਸਭਾ ਹਲਕਾ ਪੱਟੀ ਵਿੱਚ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਠੱਕਰਪੁਰਾ, ਸਰਕਾਰੀ ਐਲੀਮੈਂਟਰੀ ਸਕੂਲ ਧਾਰੀਵਾਲ, ਸਰਕਾਰੀ ਹਾਈ ਸਕੂਲ ਬੋਪਾਰਾਏ, ਸਰਕਾਰੀ ਹਾਈ ਸਕੂਲ ਚੀਮਾ, ਸਰਕਾਰੀ ਹਾਈ ਸਕੂਲ ਦੁੱਬਲੀ ਅਤੇ ਸਰਕਾਰੀ ਹਾਈ ਸਕੂਲ ਸਭਰਾ ਵਿਖੇ ਵੱਖ-ਵੱਖ ਸਕੂਲ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ।