Mass Counseling organized at Government Senior Secondary School, Padori Ran Singh
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨਤਾਰਨ
ਸਰਕਾਰੀ ਸੀਨੀਅਰ ਸਕੈਡੰਰੀ ਸਕੂਲ,ਪਡੋਰੀ ਰਣ ਸਿੰਘ ਵਿਖੇ ਕੀਤਾ ਗਿਆ ਮਾਸ ਕਾਉੰਸਲਿੰਗ ਦਾ ਆਯੋਜਨ
ਤਰਨਤਾਰਨ 20 ਨਵੰਬਰ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ,ਤਰਨ ਤਾਰਨ ਸ਼੍ਰੀ ਰਾਹੁਲ ਆਈ.ਏ.ਐਸ, ਦੀ ਅਗਵਾਈ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵੱਲੋ ਜਿਲ੍ਹਾ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਮਾਸ ਕਾਉੰਸਲਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਗਰਾਮ ਦੇ ਤਹਿਤ ਅੱਜ ਨੂੰ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ,ਪਡੋਰੀ ਰਣ ਸਿੰਘ ਵਿਖੇ ਮਾਸ ਕਾਉੰਸਲਿੰਗ ਦਾ ਆਯੋਜਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ. ਠੱਠੀ ਖਾਰਾ, ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਰਟੋਲ, ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਗੋਹਲਵੜ, ਸਰਕਾਰੀ.ਹਾਈ.ਸਕੂਲ ਠਰੂ, ਸਰਕਾਰੀ.ਹਾਈ.ਸਕੂਲ. ਲਾਲੂ ਘੁੰਮਣ , ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਪੰਡੋਰੀ ਸਿਧਵਾ ਨੌਵੀਂ, ਦੱਸਵੀ, +1 ਅਤੇ 10+2 ਦੇ 295 ਵਿਦਿਆਰਥੀਆਂ ਦੇ ਭਾਗ ਲਿਆ। ਇਸ ਮੋਕੇ ਸਟੇਜ ਦਾ ਸੰਚਾਲਨ ਸ਼੍ਰੀ ਗਗਨਦੀਪ ਸਿੰਘ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ,ਪਡੋਰੀ ਰਣ ਸਿੰਘ ਵੱਲੋਂ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਬੁਲਾਰਿਆ ਨੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਫੈਂਸ ਸਰਵਿਸਜ਼, ਸਿਵਿਲ ਸਰਵਿਸਜ਼, PGRKAM ਅਤੇ NCS ਪੋਰਟਲ,ਸਾਫਟ ਸਕਿਲ,ਮੁਕਾਬਲੇ ਦੀਆਂ ਪ੍ਰੀਖਿਆਵਾਂ, ਪਰਸਨੈਲਿਟੀ ਡਿਵੈਲਪਮੈਂਟ, ਸੀ-ਪਾਈਟ ਟਰੇਨਿੰਗ, ਸਕਿਲ ਸੁਧਾਰ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਅਤੇ ਮਾਈ ਭਾਗੋ ਆਰਮਡ ਫੋਰਸਿਸ ਆਦਿ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮਾਸ ਕਾਉੰਸਲਿੰਗ ਪ੍ਰੋਗਰਾਮ ਵਿੱਚ ਸ਼੍ਰੀ ਵਿਕਰਮ ਜੀਤ, ਜਿਲਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਾਲਾਈ ਅਫਸਰ, ਤਰਨ ਤਾਰਨ, ਸ਼੍ਰੀ ਪਰਮਜੀਤ ਸਿੰਘ, ਡਿਪਟੀ ਡੀ.ਈ.ਉ ਜਿਲਾ ਸਿੱਖਿਆਂ ਵਿਭਾਗ (ਸਕੈਡੰਰੀ),ਤਰਨ ਤਾਰਨ, ਸ਼੍ਰੀ ਸੁਖਬੀਰ ਸਿੰਘ ਕੰਗ ਜਿਲਾ ਗਾਈਡੈਂਸ ਕਾਉਂਸਲਰ, ਸ਼੍ਰੀ ਦਇਆ ਸਿੰਘ ਬਲਾਕ ਪੱਧਰ ਪ੍ਰਸਾਰ ਅਫਸਰ ਜਿਲ੍ਹਾ ਉਦਯੋਗ ਕੇਂਦਰ, ਤਰਨ ਤਾਰਨ, ਸ਼੍ਰੀ ਸ਼ਮਸ਼ੇਰ ਸਿੰਘ ਆਈ.ਟੀ.ਆਈ. ਸਰਹਾਲੀ, ਸ਼੍ਰੀ ਜਸਪਾਲ ਸਿੰਘ ਅਸਿਸਟੈਟ ਡਾਇਰੈਕਟਰ, ਬਾਗਬਾਨੀ ਵਿਭਾਗ, ਤਰਨ ਤਾਰਨ, ਸ਼੍ਰੀ ਪਰਮਜੀਤ ਕੋਰ ਇੰਸਟਰਕੰਟਰ, ਆਈ.ਟੀ.ਆਈ. ਕੱਦ ਗਿੱਲ, ਸ਼੍ਰੀਮਤੀ ਮਨਪ੍ਰੀਤ ਕੌਰ ਇੰਸਟਰਕੰਟਰ, ਆਈ.ਟੀ.ਆਈ, ਕੱਦ ਗਿੱਲ, ਸ਼੍ਰੀ ਗੁਰਜਿੰਦਰ ਸਿੰਘ, ਸਰਕਾਰੀ ਬਹੁਤਕਨੀਕੀ ਕਾਲਜ, ਭਿੱਖੀਵਿੰਡ ਅਤੇ ਸ਼੍ਰੀ ਰਵਿੰਦਰ ਸਿੰਘ ਲਹਿਰੀ, ਸੀ-ਪਾਈਟ ਕੈਂਪ ਪੱਟੀ ਆਦਿ ਵੱਲੋ ਸ਼ਿਰਕਤ ਕੀਤੀ ਗਈ ਅਤੇ ਬੱਚਿਆ ਨੂੰ ਆਪਣੇ-ਆਪਣੇ ਵਿਭਾਗ ਨਾਲ ਸੰਬਧਤ ਸਕੀਮਾਂ ਬਾਰੇ ਅਤੇ ਕਰੀਅਰ ਗਾਈਡੈਂਸ ਸੰਬਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੋਰ, ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਪਡੋਰੀ ਰਣ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਵੱਖ ਵੱਖ ਮਾਹਿਰਾਂ ਵੱਲੋ ਦਿੱਤੀ ਗਈ ਜਾਣਕਾਰੀ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ।