Maximum number of Panchayats to apply for stubble management machinery – Chief Agriculture Officer
ਪਰਾਲੀ ਪ੍ਰਬੰਧਨ ਮਸ਼ੀਨਰੀ ਲਈ ਵੱਧ ਤੋਂ ਵੱਧ ਪੰਚਾਇਤਾਂ ਅਪਲਾਈ ਕਰਨ- ਮੁੱਖ ਖੇਤੀਬਾੜੀ ਅਫਸਰ
ਤਰਨ ਤਾਰਨ, 04 ਜੁਲਾਈ :
ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ ਹਦਾਇਤਾਂ ਪ੍ਰਾਪਤ ਹੋਈਆਂ ਹਨ ਕਿ ਫਸਲ ਦੀ ਰਹਿੰਦ ਖੂੰਹਦ ਪਰਾਲੀ ਪ੍ਰਬੰਧਨ ਮਸ਼ੀਨਰੀ ਲਈ ਵੱਧ ਤੋਂ ਵੱਧ ਪੰਚਾਇਤਾਂ ਨੂੰ ਸਬਸਿਡੀ ਦਾ ਲਾਭ ਦਿੱਤਾ ਜਾਵੇ।
ਇਸ ਮੌਕੇ ਉਹਨਾਂ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨੂੰ ਹਦਾਇਤ ਕੀਤੀ ਕਿ ਪਿੰਡ ਪੱਧਰ ਤੇ ਹਰ ਇੱਕ ਗ੍ਰਾਮ ਪੰਚਾਇਤ ਨਾਲ ਰਾਬਤਾ ਕਾਇਮ ਕੀਤਾ ਜਾਵੇ ਅਤੇ ਉਹਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਸਬਸਿਡੀ ‘ਤੇ ਲੈਣ ਲਈ ਪ੍ਰੇਰਿਤ ਕਰਕੇ ਉਹਨਾਂ ਕੋਲੋ ਮਿਤੀ 20 ਜੁਲਾਈ, 2023 ਤੱਕ ਪੋਰਟਲ ‘ਤੇ ਅਪਲਾਈ ਕਰਵਾਇਆ ਜਾਵੇ।
ਇਸ ਮੌਕੇ ਡਾ ਹਰਪਾਲ ਸਿੰਘ ਪੰਨੂ ਨੇ ਵਿਸ਼ੇਸ ਤੌਰ ਤੇ ਜਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਤਰਨ ਤਾਰਨ ਨੂੰ ਵੀ ਬੇਨਤੀ ਕੀਤੀ ਕਿ ਉਹ ਜ਼ਿਲੇ ਪੱਧਰ ‘ਤੇ ਹਰੇਕ ਗਰਾਮ ਪੰਚਾਇਤ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਸਬਸਿਡੀ ‘ਤੇ ਅਪਲਾਈ ਕਰਵਾਉਣ ਲਈ ਪ੍ਰੇਰਿਤ ਕਰਨ।