Close

Meeting of Agricultural Production Committee chaired by Deputy Commissioner

Publish Date : 05/05/2022

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਅਗਵਾਈ ਵਿੱਚ ਹੋਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ
ਤਰਨ ਤਾਰਨ 04 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਆਈ. ਏ. ਐੱਸ ਦੀ ਅਗਵਾਈ ਵਿੱਚ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਿਸਾਨ ਮੈਂਬਰ ਪ੍ਰਭਪਾਲ ਸਿੰਘ ਢਿੱਲੋਂ, ਫਤਿਹ ਸਿੰਘ ਅਤੇ ਸੰਪੂਰਨ ਸਿੰਘ ਤੋਂ ਇਲਾਵਾ ਡਾ. ਕੁਲਦੀਪ ਸਿੰਘ ਮੱਤੇਵਾਲ ਅਤੇ ਡਾ. ਹਰਪਾਲ ਸਿੰਘ ਖੇਤੀਬਾੜੀ ਅਫਸਰ, ਅਮਨਦੀਪ ਸਿੰਘ ਭੂਮੀ ਰੱਖਿਆ ਅਫਸਰ, ਦਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ, ਡਾ. ਬਲਵਿੰਦਰ ਕੁਮਾਰ ਕਿ੍ਰਸ਼ੀ ਵਿਗਿਆਨ ਕੇਂਦਰ ਬੂਹ ਅਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ।
ਇਸ ਦੌਰਾਨ ਡਾ. ਕੁਲਦੀਪ ਸਿੰਘ ਮੱਤੇਵਾਲ ਵੱਲੋਂ ਸਾਲ 2021-2022 ਦੌਰਾਨ ਮਹਿਕਮਾ ਖੇਤੀਬਾੜੀ ਵੱਲੋਂ ਕਿਸਾਨੀ ਹਿੱਤਾਂ ਵਿੱਚ ਕੀਤੇ ਗਏ ਕੰਮ ਜਿਵੇਂ ਕਿ ਕੁਆਲਿਟੀ ਕੰਟਰੋਲ ਅਧੀਨ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਟੀਚੇ ਅਨੁਸਾਰ ਵੱਖ ਵੱਖ ਡੀਲਰਾਂ ਪਾਸੋਂ ਨਮੂਨੇ ਲੈਣ, ਖੇਤੀ ਸੈਕਟਰ ਵਿੱਚ ਆਈਆਂ ਨਵੀਆਂ ਤਕਨੀਕਾਂ ਲਈ ਜ਼ਿਲਾ, ਬਲਾਕ ਅਤੇ ਪਿੰਡ ਪੱਧਰੀ ਲਗਾਏ ਜਾਗਰੂਕਤਾ ਕੈਂਪ, ਕਿਸਾਨਾਂ ਦੀਆਂ ਐਕਸਪੋਜ਼ਰ ਵਿਜ਼ਿਟਸ ਅਤੇ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀ ਖੇਤੀ ਮਸ਼ੀਨਰੀ ਆਦਿ ਕੰਮਾਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਡੇਅਰੀ ਵਿਭਾਗ, ਕਿ੍ਰਸ਼ੀ ਵਿਗਿਆਨ ਕੇਂਦਰ, ਬਾਗਬਾਨੀ ਅਤੇ ਭੂਮੀ ਰੱਖਿਆ ਵਿਭਾਗਾਂ ਵੱਲੋਂ ਸਾਲ 2021-2022 ਦੌਰਾਨ ਕੀਤੇ ਕੰਮਾਂ ਸੰਬੰਧੀ ਆਪਣੀ ਰਿਪੋਰਟ ਪੇਸ਼ ਕੀਤੀ ਗਈ। ਇਸ ਮੀਟਿੰਗ ਵਿੱਚ ਡਾ. ਕੁਲਦੀਪ ਸਿੰਘ ਮੱਤੇਵਾਲ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਲਈ ਕੀਤੇ ਜਾ ਰਹੇ ਉਪਰਾਲਿਆ ਸਬੰਧੀ ਜਾਣਕਾਰੀ ਦਿੱਤੀ ਗਈ।