Close

Meeting of District Development, Coordination and Monitoring Committee chaired by MP Jasbir Singh Dimpa

Publish Date : 30/05/2022

ਤਰਨ ਤਾਰਨ, 27 ਮਈ :
ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ, ਜ਼ਿਲ੍ਹਾ ਵਿਕਾਸ, ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਮੇਟੀ ਦੇ ਚੇਅਰਮੈਨ, ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਦੀ ਪ੍ਰਧਾਨਗੀ ਹੇਠ ਹੋਈ।
ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਲਖਵਿੰਦਰ ਸਿੰਘ ਰੰਧਾਵਾ, ਸਿਵਲ ਸਰਜਨ ਡਾ. ਸੀਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਤੀਸ਼ ਕੁਮਾਰ ਸ਼ਰਮਾ, ਜ਼ਿਲ੍ਹਾ ਸਮਾਜਿਕ ਅਧਿਕਾਰਤਾ ਤੇ ਨਿਆਂ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਅਤੇ ਉੱਪ ਅਰਥ ਤੇ ਅੰਕੜਾ ਸਲਾਹਕਾਰ ਸ੍ਰੀ ਅਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਵੇਰਵੇ ਜ਼ਿਲ੍ਹਾ ਅਧਿਕਾਰੀਆਂ ਕੋਲੋਂ ਲੈਂਦੇ ਕਿਹਾ ਕਿ ਸਮੁੱਚੇ ਵਿਕਾਸ ਕਾਰਜਾਂ ਦੀ ਗੁਣਵੱਤਾ ਬਰਕਰਾਰ ਰੱਖਦੇ ਹੋਏ ਨਿਰਧਾਰਿਤ ਸਮੇਂ ਸੀਮਾ ਵਿੱਚ ਪਾਰਦਰਸ਼ੀ ਢੰਗ ਨਾਲ ਮੁਕੰੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਸੰਸਦ ਮੈਂਬਰ ਨੂੰ ਯਕੀਨੀ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਵਿਕਾਸ ਕਾਰਜਾਂ ਦੀ ਗਤੀ ਦਾ ਜਾਇਜ਼ਾ ਲੈਣ ਲਈ ਸਮੇਂ-ਸਮੇਂ ‘ਤੇ ਚੈਕਿੰਗ ਵੀ ਕੀਤੀ ਜਾਵੇਗੀ।
ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀਮਤੀ ਹਰਚਰਨਜੀਤ ਕੌਰ ਤੋਂ ਇਲਾਵਾ ਬਲਾਕ ਸੰਮਤੀਆਂ ਦੇ ਚੇਅਰਮੈਨ ਵੀ ਹਾਜ਼ਰ ਸਨ

meeting meeting meeting