Close

Meeting of District Development, Coordination and Monitoring Committee chaired by Parliamentarian Mr. Jasbir Singh Dimpa

Publish Date : 23/12/2019
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਵਿਕਾਸ, ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ
ਅਦਰਸ਼ ਗ੍ਰਾਮ ਯੋਜਨਾ ਅਧੀਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਿੰਡ ਪਹੁੰਵਿੰਡ ਨੂੰ ਅਪਣਾਇਆ
ਤਰਨ ਤਾਰਨ, 23 ਦਸੰਬਰ :
ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ, ਜ਼ਿਲ੍ਹਾ ਵਿਕਾਸ, ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਮੇਟੀ ਦੇ ਚੇਅਰਮੈਨ, ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ, ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਵ ਦਹੀਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਪੂਰੀ ਤਿਆਰੀ ਨਾਲ ਜ਼ਿਲ੍ਹਾ ਵਿਕਾਸ, ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਵਿੱਚ ਪੁੱਜੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਵੇਰਵੇ ਜ਼ਿਲ੍ਹਾ ਅਧਿਕਾਰੀਆਂ ਕੋਲੋਂ ਲੈਂਦੇ ਇਹ ਸਪੱਸ਼ਟ ਕੀਤਾ ਕਿ ਕਿਸੇ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਕੰਮ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਅਧਿਕਾਰੀ ਆਪਣੇ ਆਪਣੇ ਵਿਭਾਗ ਨਾਲ ਸਬੰਧਿਤ ਪ੍ਰੋਜੈਕਟਾਂ ਦੀ ਰਿਪੋਰਟ ਤਿਆਰ ਕਰਕੇ ਮੇਰੇ ਕੋਲ ਤੁਰੰਤ ਭੇਜਣ ਤਾਂ ਜੋ ਮੈਂ ਦਿੱਲੀ ਵਿੱਚ ਇਹਨਾਂ ਕੇਸਾਂ ਨੰੁ ਪਾਸ ਕਰਵਾ ਕੇ ਲੋੜੀਂਦੀ ਦੀ ਰਾਸ਼ੀ ਮੁਹੱਈਆ ਕਰਵਾ ਸਕਾਂ।ਸ੍ਰੀ ਡਿੰਪਾ ਨੇ ਕਿਹਾ ਕਿ ਮੈਂ ਦਿੱਲੀ ਵਿੱਚ ਤੁਹਾਢਾ ਵਕੀਲ ਬਣ ਕੇ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹਰੇਕ ਕੇਸ ਦਾ ਲਗਾਤਾਰ ਪਿੱਛਾ ਕਰਾਗਾਂ ਅਤੇ ਸਫਲਤਾ ਪ੍ਰਾਪਤ ਕਰਾਂਗੇ।
ਉਹਨਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਅੱਗੇ ਤੋਂ ਇਸ ਮੀਟਿੰਗ ਵਿੱਚ ਆਪਣੇ-ਆਪਣੇ ਵਿਭਾਗ ਨਾਲ ਸਬੰਧਿਤ ਸਕੀਮਾਂ ਤੇ ਵਿਕਾਸ ਕੰਮਾਂ ਦੇ ਪੂਰੇ ਵੇਰਵੇ ਲੈ ਕੇ ਆਉਣ ਅਤੇ ਕੰਮ ਕਿਸ ਸਟੇਜ ਉੱਤਟੇ ਖੜ੍ਹਾ ਹੈ ਅਤੇ ਕਿਉਂ ਰੁਕਿਆ ਹੈ ਦੇ ਵੇਰਵੇ ਵੀ ਉਪਲੱਬਧ ਕਰਵਾਉਣ।
ਉਹਨਾਂ ਸੰਸਦ ਮੈਂਬਰ ਵਜੋਂ ਅਦਰਸ਼ ਗ੍ਰਾਮ ਯੋਜਨਾ ਅਧੀਨ ਹਰੇਕ ਸਾਲ ਇੱਕ ਪਿੰਡ ਵਿਕਾਸ ਕੰਮਾਂ ਲਈ ਅਪਣਾਉਣ ਦੀ ਸ਼ੁਰੂਆਤ ਕਰਦੇ ਪਹਿਲੇ ਸਾਲ ਲਈ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਿੰਡ ਪਹੁੰਵਿੰਡ ਨੂੰ ਅਪਣਾਇਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉੱਕਤ ਪਿੰਡ ਵਿੱਚ ਗਲੀਆਂ ਨਾਲੀਆਂ, ਸੜਕਾਂ, ਪੀਣ ਵਾਲੇ ਪਾਣੀ, ਬਿਜਲੀ ਆਦਿ ਦੇ ਹੋਣ ਵਾਲੇ ਕੰਮਾਂ ਦੀ ਰਿਪੋਰਟ ਤਿਆਰ ਕਰਕੇ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਵੇ।ਉਹਨਾਂ ਕਿਹਾ ਕਿ ਸਾਰੇ ਵਿਕਾਸ ਕਾਰਜਾਂ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਕਿਧਰੇ ਵੀ ਢਿੱਲ-ਮੱਠ ਨਾ ਦਿਖਾਈ ਦੇਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ, ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੂਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੇ ਬਾਖੂਬੀ ਪ੍ਰਬੰਧਾਂ ਲਈ ਸ੍ਰੀ ਜਸਬੀਰ ਸਿੰਘ ਡਿੰਪਾ ਦੀ ਸ਼ਲਾਘਾ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀਮਤੀ ਹਰਚਰਨਜੀਤ ਕੌਰ, ਸ਼੍ਰੀਮਤੀ ਮਹਿੰਦਰ ਕੌਰ ਚੇਅਰਪਰਸਨ ਪੰਚਾਇਤ ਸੰਮਤੀ ਤਰਨ ਤਾਰਨ, ਸ੍ਰ ਿਰਣਜੀਤ ਸਿੰਘ ਚੇਅਰਮੈਨ ਪੰਚਾਇਤ ਸੰਮਤੀ ਗੰਡੀਵਿੰਡ, ਸ੍ਰੀਮਤੀ ਹਰਭਜਨ ਕੌਰ ਚੇਅਰਪਰਸਨ ਪੰਚਾਇਤ ਸੰਮਤੀ ਨੌਸ਼ਹਿਰਾ ਪੰਨੂਆਂ, ਸ੍ਰੀ ਨਿਰਵੈਰ ਸਿੰਘ ਚੇਅਰਮੈਨ ਪੰਚਾਇਤ ਸੰਮਤੀ ਖਡੂਰ ਸਾਹਿਬ, ਸ੍ਰੀ ਭਾਗ ਸਿੰਘ ਚੇਅਰਪਰਸਨ ਪੰਚਾਇਤ ਸੰਮਤੀ ਵਲਟੋਹਾ, ਕਾਂਗਰਸੀ ਆਗੂ ਸ੍ਰੀ ਸੁਖਵਿੰਦਰ ਸਿੰਘ ਸਿੱਧੂ ਅਤੇ ਡਾ. ਸੰਦੀਪ ਅਗਨੀਹੋਤਰੀ ਤੋਂ ਇਲਾਵਾ ਹੋ ਪਤਵੰਤੇ ਹਾਜ਼ਰ ਸਨ।