Meeting of District Grievance Redressal Committee chaired by Deputy Commissioner
Publish Date : 24/12/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ
ਸ਼ਿਕਾਇਤਾਂ ਦੇ ਸਮਾਂ-ਬੱਧ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੀਤੇ ਆਦੇਸ਼
ਕਮੇੇਟੀ ਮੈਂਬਰਾਂ ਨੂੰ ਕਿਸੇ ਵੀ ਵਿਭਾਗ ਨਾਲ ਸਬੰਧਤ ਸੁਝਾਅ ਅਤੇ ਸ਼ਿਕਾਇਤ ਲਿਖਤੀ ਰੂਪ ਵਿੱਚ ਭੇਜਣ ਦੀ ਕੀਤੀ ਅਪੀਲ
ਤਰਨ ਤਾਰਨ, 24 ਦਸੰਬਰ :
ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਪੱਟੀ ਡਾ. ਅਮਿਤ ਮਹਾਜਨ, ਸਹਾਇਕ ਕਮਿਸ਼ਨਰ ਤਰਨ ਤਾਰਨ ਸ੍ਰੀ ਹਰਦੀਪ ਸਿੰਘ ਧਾਲੀਵਾਲ ਅਤੇ ਕਾਰਜ ਸਾਧਕ ਅਫ਼ਸਰ ਤਰਨ ਤਾਰਨ ਸ੍ਰੀ ਅਨਿਲ ਕੁਮਾਰ ਚੋਪੜਾ ਤੋਂ ਇਲਾਵਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਕੋਲ ਪਿਛਲੇ ਸਮੇਂ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਆਈਆਂ ਸ਼ਿਕਾਇਤਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ, ਪੁਲਿਸ ਵਿਭਾਗ, ਮਾਲ ਵਿਭਾਗ, ਨਗਰ ਕੌਂਸਲ, ਖੁਰਾਕ ਤੇ ਸਿਵਲ ਸਪਲਾਈ, ਨਸ਼ੇ ਦੀ ਸਮੱਸਿਆ ਅਤੇ ਟ੍ਰੈਫਿਕ ਦੀ ਸਮੱਸਿਆ ਆਦਿ ਸਬੰਧੀ ਵਿਸਥਾਰਿਤ ਚਰਚਾ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵੀ ਮਸਲੇ ਜਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਕੋਲ ਆਉਂਦੇ ਹਨ, ਅੱਗੇ ਤੋਂ ਉਹਨਾਂ ਸਬੰਧੀ ਵਿਸਥਾਰਿਤ ਰਿਪੋਰਟ ਲੈ ਕੇ ਆਉਣ ਅਤੇ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਸਮਾਂ-ਬੱਧ ਨਿਪਟਾਰਾ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ ਲੋਕਾਂ ਦੀਆਂ ਦੁੱਖ ਤਕਲੀਫਾਂ ਅਤੇ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੀਏ ਤਾਂ ਜੋ ਲੋਕਾਂ ਵਿੱਚ ਪ੍ਰਸ਼ਾਸਨ ਦੀ ਉਹਨਾਂ ਪ੍ਰਤੀ ਬਣਦੀ ਜੁੰਮੇਵਾਰੀ ਅਤੇ ਜਵਾਬਦੇਹੀ ਦਾ ਸਹੀ ਸੰਦੇਸ਼ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਸ਼ਿਕਾਇਤ ਨਿਵਾਰਣ ਕਮੇੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਵਿਭਾਗ ਨਾਲ ਸਬੰਧਤ ਕੋਈ ਵੀ ਸੁਝਾਅ ਅਤੇ ਸ਼ਿਕਾਇਤ ਹਰ ਮਹੀਨੇ ਦੀ 7 ਤਰੀਕ ਤੱਕ ਉਹਨਾਂ ਤੱਕ ਲਿਖਤੀ ਰੂਪ ਵਿਚ ਭੇਜਣ ਤਾਂ ਜੋ ਇਸ ਸਬੰਧੀ ਬਣਦੀ ਕਾਰਵਾਈ ਜਲਦੀ ਤੋਂ ਜਲਦੀ ਕੀਤੀ ਜਾ ਸਕੇ ।
—————-