Close

Meeting of District Task Force on Dengue, Malaria, Chikungunya and Swine Flu chaired by Deputy Commissioner

Publish Date : 27/05/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਡੇਂਗੂ ,ਮਲੇਰੀਆ, ਚਿਕਨਗੁਨੀਆਂ ਅਤੇ ਸਵਾਇਨ ਫਲੂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ
ਡੇਂਗੂ ਸੀਜ਼ਨ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜਾਗਰੂਕਤਾਂ ਗਤੀਵਿਧੀਆਂ ਕਰਵਾਉਣ ਦੀ ਕੀਤੀ ਹਦਾਇਤ
ਤਰਨ ਤਾਰਨ, 26 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਮੁਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਨੈੱਸ਼ਨਲ ਵੈਕਟਰ ਬੋਰਨ ਡਸੀਜ਼ ਜਿਵੇਂ ਕਿ ਡੇਂਗੂ ,ਮਲੇਰੀਆ, ਚਿਕਨਗੁਨੀਆਂ ਅਤੇ ਸਵਾਇਨ ਫਲੂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ਼੍ਰੀ ਮੁਨੀਸ਼ ਕੁਮਾਰ ਨੇ ਆਏ ਹੋਏ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਉਣ ਵਾਲੇ ਡੇਂਗੂ ਸੀਜ਼ਨ ਨੂੰ ਮੁੱਖ ਰੱਖਦਿਆਂ ਜਾਗਰੂਕਤਾਂ ਗਤੀਵਿਧੀਆਂ ਆਰੰਭ ਕੀਤੀਆਂ ਜਾਣ । ਉਹਨਾਂ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹਨਾਂ ਜਾਗਰੂਕਤਾ ਗਤੀਵਿਧੀਆਂ ਵਿੱਚ ਸਿਹਤ ਵਿਭਾਗ ਨੂੰ ਸਹਿਯੋਗ ਕਰਨ । ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਚੰਗੇਰੀ ਸਿਹਤ ਪ੍ਰਦਾਨ ਕਰਨ ਦੇ ਉਪਰਾਲੇ ਕੀਤੇ ਜਾਂਦੇ ਹਨ, ਇਨ੍ਹਾਂ ਉਪਰਾਲਿਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਡੇਂਗੂ ਵਰਗੀ ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ ।
ਇਸ ਮੌਕੇ ਤੇ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਨੇ ਕਿਹਾ ਕਿ ਸਿਹਤ ਵਿਭਾਗ ਦੀ ਐਟੀਲਾਰਵਾ ਬ੍ਰਾਂਚ ਵੱਲੋਂ ਸਾਰੇ ਦਫਤਰਾਂ ’ਚ ਕੂਲਰ, ਫਰਿੱਜਾਂ ਆਦਿ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਕਿਤੇ ਵੀ ਕਈ ਦਿਨ ਪਹਿਲਾਂ ਮੀਂਹ ਦਾ ਪਾਣੀ ਖੜ੍ਹਾ ਨਾ ਹੋਵੇ। ਇਸ ਦੇ ਨਾਲ ਹੀ ਐਂਟੀ ਲਾਰਵਾ ਦਵਾਈ ਦਾ ਛਿੜਕਾਵ ਅਤੇ ਡੈਂਗੂ ਪੋਜ਼ਟਿਵ ਕੇਸਾਂ ਦੀ ਹਿਸਟਰੀ ਇਕੱਤਰ ਕਰਕੇ ਘਰਾਂ ਵਿੱਚ ਡੇਂਗੂ ਲਾਰਵਾ ਚੈੱਕ ਕੀਤਾ ਜਾਂ ਰਿਹਾ ਹੈ ਅਤੇ ਲੋਕਾਂ ਨੂੰ ਇਸ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ।
ਡਾ. ਸੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਡੇਂਗੂ ਨੂੰ ਲੈ ਕੇ ਆਮ ਲੋਕਾਂ ਨੂੰ ਜਾਗਰੁਕਤਾ ਕਰਨ ਲਈ ਜਾਗਰੁਕਤਾ ਕੈਂਪ ਲਗਾਏ ਜਾ ਰਹੇ ਹਨ । ਉਹਨਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ ਕਿਉਂਕਿ ਇਲਾਜ਼ ਨਾਲੋਂ ਪਰਹੇਜ਼ ਜਿਆਦਾ ਜ਼ਰੂਰੀ ਹੈ । ਉਨ੍ਹਾਂ ਨੇ ਕਿਹਾ ਕਿ ਨਕਾਰਾ ਸਾਮਾਨ ਛੱਤ ਤੇ ਸੁੱਟਣ ਦੀ ਬਜਾਏ ਨਸ਼ਟ ਕੀਤਾ ਜਾਵੇ, ਜਾਂ ਕਬਾੜੀਏ ਨੂੰ ਦਿੱਤਾ ਜਾਵੇ, ਦਿਨ ਵੇਲੇ ਪੂਰੀ ਬਾਹਵਾ ਦੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਿਜਾਉਣ ਵਾਲੀ ਕਰੀਮਾਂ ਆਦਿ ਦਾ ਇਸਤੇਮਾਲ ਵੀ ਸਾਨੂੰ ਡੇਂਗੂ ਤੋਂ ਬਚਾ ਸਕਦੀ ਹੈ । ਉਨ੍ਹਾਂ ਨੇ ਕਿਹਾ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਕਿ ਏਡੀਜ਼ ਅਜਿਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ ਜਿਸ ਦੇ ਲੱਛਣ ਤੇਜ਼ ਸਿਰ ਦਰਦ, ਤੇਜ਼ ਬੁਖ਼ਾਰ, ਮਾਸ ਪੇਸ਼ੀਆਂ ਅਤੇ ਜੋੜਾ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ, ਮੂੰਹ ਅਤੇ ਮਸੂੜਿਆਂ ਵਿੱਚ ਖ਼ੂਨ ਵੱਗਣਾ ਆਦਿ । ਡੇਂਗੂ ਬੁਖ਼ਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਹਸਪਤਾਲ ਤੋਂ ਫ੍ਰੀ ਚੈੱਕਅੱਪ ਅਤੇ ਇਲਾਜ਼ ਕਰਵਾਇਆ ਜਾਵੇ ।
ਇਸ ਮੌਕੇ ‘ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨੇਹਾ ਨੇ ਡੇਂਗੂ ਦੇ ਬਚਾਅ ਦੇ ਤਰੀਕੇ ਦੱਸੇ। ਉਨ੍ਹਾਂ ਨੇ ਦੱਸਿਆ ਕਿ ਕੂਲਰਾਂ ਅਤੇ ਗਮਲਿਆਂ ਦੀ ਟਰੇਆਂ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਕੱਪਰੇ ਅਜਿਹੇ ਪਾਓ, ਜਿਸ ਨਾਲ ਪੂਰਾ ਸਰੀਰ ਢਕਿਆ ਜਾਵੇ ਤਾਂ ਜੋ ਮੱਛਰ ਨਾ ਕੱਟੇ। ਸੌਣ ਵੇਲੇ ਮੱਛਰਦਾਨੀ ਆਦਿ ਦੀ ਵਰਤੋਂ ਕਰੋ। ਬੁਖਾਰ ਹੋਣ ’ਤੇ ਐਸਪਰੀਨ ਜਾਂ ਬਰੂਫਿਨ ਨਾ ਲਵੋ, ਬੁਖਾਰ ਹੋਣ ’ਤੇ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਹੀ ਲਵੋ। ਛੱਤਾਂ ’ਤੇ ਟੈਂਕੀਆਂ ਦੇ ਢੱਕਣ ਚੰਗੀ ਤਰ੍ਹਾਂ ਬੰਦ ਰੱਖੋ। ਟੁੱਟੇ ਬਰਤਨਾਂ, ਡਰੰਮਾਂ ਤੇ ਟਾਇਰਾਂ ਆਦਿ ਵਿਚ ਪਾਣੀ ਨਾ ਖੜ੍ਹਾ ਹੋਣ ਦਿਓ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫਤੇ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਆਦਿ ਭਾਂਡਿਆਂ ਨੂੰ ਚੈੱਕ ਕਰਦੇ ਰਹੋ ।