Meeting of the Under Trial Review Committee under the guidance of the Secretary District Legal Services Authority as per the direction of the District and Sessions Judge.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਅੰਡਰ ਟਰਾਈਲ ਰੀਵਿਊ ਕਮੇਟੀ ਦੀ ਮੀਟਿੰਗ
ਤਰਨ ਤਾਰਨ, 12 ਜੂਨ :
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਅੰਡਰ ਟਰਾਈਲ ਰੀਵਿਊ ਕਮੇਟੀ, ਤਰਨ ਤਾਰਨ ਦੀ ਮੀਟਿੰਗ ਹੋਈ, ਜਿਸ ਵਿੱਚ ਸ੍ਰੀਮਤੀ ਅਮਨਿੰਦਰ ਕੌਰ, ਵਧੀਕ, ਡਿਪਟੀ ਕਮਿਸ਼ਨਰ ਤਰਨ ਤਾਰਨ, ਸ਼੍ਰੀ ਗੁਰਚਰਨ ਸਿੰਘ ਧਾਲੀਵਾਲ, ਸੁਪਰਡੈਂਟ, ਸੈਂਟਰਲ ਜੇਲ ਸ਼੍ਰੀ ਗੋਇੰਦਵਾਲ ਸਾਹਿਬ, ਸ਼੍ਰੀ ਜਤਿੰਦਰਪਾਲ ਸਿੰਘ, ਡਿਪਟੀ ਸੁਪਰਡੈਂਟ, ਸਬ-ਜੇਲ ਪੱਟੀ, ਅਤੇ ਸ੍ਰੀ ਰਵੀਸ਼ੇਰ ਸਿੰਘ, ਡਿਪਟੀ ਸੁਪਰਡੈਂਟ ਆਫ਼ ਪੁਲਿਸ ਤਰਨ ਤਾਰਨ, ਹਾਜ਼ਰ ਸਨ।
ਮੀਟਿੰਗ ਦੌਰਾਨ ਸ਼੍ਰੀਮਤੀ ਪ੍ਰਤਿਮਾ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਪਿਛਲੇ ਤਿੰਨ ਮਹੀਨਿਆਂ (ਜਨਵਰੀ, ਫਰਵਰੀ ਅਤੇ ਮਾਰਚ 2023) ਵਿੱਚ 194 ਪ੍ਰਾਰਥੀਆਂ ਨੂੰ ਫਰੀ ਲੀਗਲ ਏਡ ਵੱਲੋਂ ਵਕੀਲ ਮੁਹੱਈਆ ਕਰਵਾਏ ਗਏ ਸਨ। ਉਨ੍ਹਾਂ ਨੂੰ ਕੌਂਸਲ ਫੀਸ ਦੇਣ ਦੀ ਮਨਜ਼ੂਰੀ ਇਸ ਮੀਟਿੰਗ ਵਿੱਚ ਦਿੱਤੀ ਗਈ ਅਤੇ ਜੇਲ੍ਹਾਂ ਵਿੱਚ ਬੰਦ ਅੰਡਰ ਟਰਾਈਲ ਬਾਰੇ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਪਬਲੀਸਿਟੀ ਕਿਵੇਂ ਵੱਧ ਤੋਂ ਵੱਧ ਕੀਤੀ ਜਾ ਸਕਦੀ ਹੈ ਇਸ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਭ ਨੇ ਆਪਣੇ ਸੁਝਾਅ ਦਿੱਤੇ। ਇਸ ਤੋਂ ਇਲਾਵਾ 09 ਸਤੰਬਰ, 2023 ਨੂੰ ਨੈਸ਼ਨਲ ਲੋਕ ਅਦਾਲਤ ਲੱਗਣੀ ਹੈ, ਜਿਸ ਦੀ ਪਬਲੀਸਿਟੀ ਅਤੇ ਉਸ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਿਵੇਂ ਹੋ ਸਕਦਾ ਹੈ ਇਸ ਬਾਰੇ ਵੀ ਚਰਚਾ ਕੀਤੀ ਗਈ।
ਅੰਤ ਵਿੱਚ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਤਰਨ ਤਾਰਨ ਨੇ ਦੱਸਿਆ ਕਿ ਕਿਵੇਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਕਾਰਗੁਜ਼ਾਰੀ ਨੂੰ ਵਧੀਆ ਬਣਾਇਆ ਜਾ ਸਕਦਾ ਹੈ।ਉਹਨਾਂ ਕਿਹਾ ਕਿ ਕਾਨੂੰਨੀ ਸਹਾਇਤਾ ਸਬੰਧੀ ਜ਼ਿਆਦਾ ਜਾਣਕਾਰੀ ਲਈ ਟੋਲ ਫਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।