Meeting with Officers of All Departments on Preparation of District Level Celebrations on Independence Day- Additional Deputy Commissioner Tarn Taran
Publish Date : 19/07/2019

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਅਜ਼ਾਦੀ ਦਿਵਸ ਮੌਕੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਆਜ਼ਾਦੀ ਦਿਵਸ ਸਮਾਰੋਹ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਦੀ ਰਿਹਰਸਲ 9, 10 ਅਤੇ 11 ਅਗਸਤ ਨੂੰ
ਤਰਨ ਤਾਰਨ, 19 ਜੁਲਾਈ :
15 ਅਗਸਤ ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਸ੍ਰੀ ਸੰਦੀਪ ਰਿਸ਼ੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਦੱਸਿਆ ਕਿ ਜ਼ਿਲਾ ਪੱਧਰ ਦਾ ਅਜ਼ਾਦੀ ਦਿਵਸ ਸਮਾਰੋਹ ਹਰ ਸਾਲ ਦੀ ਤਰਾਂ ਇਸ ਵਾਰ ਵੀ ਪੂਰੇ ਉਤਸ਼ਾਹ ਅਤੇ ਸ਼ਾਨੋ ਸ਼ੌਕਤ ਨਾਲ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਸਿਵਲ ਸਰਜਨ ਡਾ. ਅਨੂਪ ਕੁਮਾਰ, ਤਹਿਸੀਲਦਾਰ ਤਰਨ ਤਾਰਨ ਸ੍ਰੀ ਰਮੇਸ਼ ਕੁਮਾਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸੱਤਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਸ੍ਰੀ ਸੰਦੀਪ ਰਿਸ਼ੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਸ਼ਟਰੀ ਮਹੱਤਤਾ ਵਾਲੇ ਇਸ ਦਿਹਾੜੇ ਨੂੰ ਮਨਾਉਣ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਾਲ ਨਿਭਾਉਣ।ਉਹਨਾਂ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਮੌਕੇ ਸਕੂਲੀ ਬੱਚਿਆਂ ਵੱਲੋਂ ਦੇਸ਼-ਭਗਤੀ ਨਾਲ ਭਰਪੂਰ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਐੱਨ. ਸੀ. ਸੀ. ਕੈਡਿਟਜ਼ ਅਤੇ ਸਕਾਊਟਸ ਤੇ ਗਰਲ ਗਾਈਡਜ਼ ਵੱਲੋਂ ਮਾਰਚ ਪਾਸਟ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸਕੂਲੀ ਬੱਚਿਆਂ ਦਾ ਪੀ. ਟੀ. ਸ਼ੋਅ ਵੀ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਦੀ ਰਿਹਰਸਲ 9, 10 ਅਤੇ 11 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ ਵਿਖੇ ਹੋਵੇਗੀ ਅਤੇ 13 ਅਗਸਤ ਨੂੂੰ ਪੁਲਿਸ ਡਰੈੱਸ ਰਿਹਰਸਲ ਕਰਵਾਈ ਜਾਵੇਗੀ।ਆਜ਼ਾਦੀ ਦਿਵਸ ਸਮਾਰੋਹ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਲਈ ਬਣਾਈ ਗਈ ਕਮੇਟੀ ਦੇ ਚੇਅਰਮੈਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ ਹੋਣਗੇ।
ਉਨਾਂ ਦੱਸਿਆ ਕਿ ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਉਹਨਾਂ ਦੇ ਵਾਰਸਾਂ, ਜ਼ਿਲੇ ਦੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਵਿਅਕਤੀਆਂ ਤੋਂ ਇਲਾਵਾ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੁਲਿਸ ਲਾਈਨ ਦੇ ਨਾਲ-ਨਾਲ ਸਾਰੇ ਸ਼ਹਿਰ ਦੀ ਸਫ਼ਾਈ ਕਰਵਾਉਣ ਅਤੇ ਸ਼ਹਿਰ ਦੇ ਚਾਰੇ ਪਾਸੇ ਸਵਾਗਤੀ ਗੇਟ ਬਣਾਏ ਜਾਣ ਅਤੇ ਸ਼ਹਿਰ ਦੇ ਚੌਂਕਾਂ ਦੀ ਵਿਸ਼ੇਸ਼ ਸਜਾਵਟ ਕੀਤੀ ਜਾਵੇ।ਮੀਟਿੰਗ ਵਿੱਚ ਬਿਜਲੀ ਦੀ ਸਪਲਾਈ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸਟੇਜ ਦੀ ਸਜਾਵਟ ਅਤੇ ਬੱਚਿਆਂ ਲਈ ਰਿਫ੍ਰੈਸ਼ਮੈਂਟ ਦੇ ਪ੍ਰਬੰਧਾਂ ਸਬੰਧੀ ਸਬੰਧਿਤ ਅਧਿਕਾਰੀਆਂ ਨੂੂੰ ਵੀ ਆਦੇਸ਼ ਦਿੱਤੇ ਗਏ।
————