Close

Meeting with representatives of political parties by the District Election Officer regarding the Voter Identification Program (EVP) program Booth Level Officers will be certified by visiting the door-to-door photo voter lists by September 30.

Publish Date : 10/09/2019
DC
 
ਦਫ਼ਤਰ ਜਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਵੋਟਰ ਪਹਿਚਾਣ ਪੋ੍ਰਗਰਾਮ (ਈ. ਵੀ. ਪੀ.) ਪੋ੍ਰਗਰਾਮ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬੂਥ ਲੈਵਲ ਅਫ਼ਸਰਾਂ ਵਲੋਂ 30 ਸਤੰਬਰ ਤੱਕ ਘਰ-ਘਰ ਜਾ ਕੇ ਫੋਟੋ ਵੋਟਰ ਸੂਚੀਆਂ ਸਬੰਧੀ ਦਿੱਤੀ ਗਈ ਜਾਣਕਾਰੀ ਨੂੰ ਕੀਤਾ ਜਾਵੇਗਾ ਤਸਦੀਕ
ਤਰਨ ਤਾਰਨ, 10 ਸਤੰਬਰ :
ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫ਼ਸਰ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਵੋਟਰ ਪਹਿਚਾਣ ਪੋ੍ਰਗਰਾਮ (ਈ. ਵੀ. ਪੀ) ਸਬੰਧੀ ਅੱਜ ਜ਼ਿਲ੍ਹੇ ਦੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ੍ਰੀ ਯਸ਼ਪਾਲ ਸ਼ਰਮਾ, ਭਾਰਤੀ ਜਨਤਾ ਪਾਰਟੀ ਤੋਂ ਸ੍ਰੀ ਸਤਵੰਤ ਸਿੰਘ ਅਤੇ ਆਮ ਆਦਮੀ ਪਾਰਟੀ ਤੋਂ ਸ੍ਰੀ ਬਲਦੇਵ ਸਿੰਘ ਹਾਜ਼ਰ ਸਨ।
ਇਸ ਮੌਕੇ ਜਿਲਾ ਚੋਣ ਅਫ਼ਸਰ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਪੋ੍ਰਗਰਾਮ ਤਹਿਤ ਯੋਗਤਾ ਮਿਤੀ 1 ਜਨਵਰੀ, 2020 ਦੇ ਆਧਾਰ `ਤੇ ਵੋਟਰ ਸੂਚੀ ਵਿੱਚ ਸ਼ਾਮਿਲ ਹੋਣ ਤੋਂ ਰਹਿੰਦੇ ਵਿਅਕਤੀਆਂ ਦੀ ਰਜਿਸਟਰੇਸ਼ਨ ਸਬੰਧੀ ਫਾਰਮ ਨੰਬਰ 6 ਅਤੇ ਵੋਟਰ ਦੇ ਨਾਵਾਂ ਵਿੱਚ ਕਿਸੇ ਵੀ ਸੋਧ ਦੇ ਸਬੰਧ ਵਿੱਚ ਫਾਰਮ ਨੰਬਰ 8 ਭਰੇ ਜਾਣਗੇ।ਇਹ ਪ੍ਰਗਰਾਮ 15 ਅਕਤੂਬਰ ਤੱਕ ਚੱਲੇਗਾ।ਉਹਨਾਂ ਦੱਸਿਆ ਕਿ ਇਸ ਪੋ੍ਰਗਰਾਮ ਤਹਿਤ ਵੋਟਰ ਆਪ ਹੀ ਆਪਣੀ ਵੋਟਰ ਕਾਰਡ ਦੇ ਦਰਜ ਹੋਏ ਵੇਰਵਿਆਂ ਨੰੂ ਵੀ ਦੇਖ ਸਕਦਾ ਹੈ ਅਤੇ ਜੇ ਕੋਈ ਵੇਰਵਾ ਗਲਤ ਹੈ ਤਾਂ ਉਸ ਨੰੂ ਸਹੀ ਕਰਵਾ ਸਕਦਾ ਹੈ।ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਮੋਬਾਇਲ ਐਪ http://www.nvsp.in   ਜਾਂ 1950 ’ਤੇ ਕਾਲ ਕਰਕੇ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਜਾਣਕਾਰੀ ਲਈ ਪਤਾ ਕੀਤੀ ਜਾ ਸਕਦੀ ਹੈ।
ਉਨਾਂ ਕਿਹਾ ਕਿ ਵੋਟਰ www.nvsp.in   ’ਤੇ ਚੈੱਕ ਕਰ ਸਕਦਾ ਹੈ ਅਤੇ ਲੋੜੀਂਦੀ ਰਜਿਸਟਰੇਸ਼ਨ ਚੋਣ ਕਮਿਸ਼ਨ ਦੀ ਵੋਟਰ ਹੈਲਪਲਾਈਨ ਮੋਬਾਇਲ ਐਪ ’ਤੇ ਕਰ ਸਕਦਾ ਹੈ।ਵੋਟਰ ਵੇਰਵਿਆਂ ਦੀ ਜਾਂਚ ਕਰਨ ਲਈ ਵੋਟਰ ਕਾਮਨ ਸਰਵਿਸ ਸੈਂਟਰਾਂ ’ਤੇ ਵੀ ਜਾ ਸਕਦੇ ਹਨ।ਉਨਾਂ ਕਿਹਾ ਕਿ ਕੋਈ ਵੀ ਵੋਟਰ ਫੋਟੋ ਵੋਟਰ ਸੂਚੀ ਵਿੱਚ ਭਾਰਤੀ ਪਾਸਪੋਰਟ, ਡਰਾਇਵਿੰਗ ਲਾਇਸੰਸ, ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਕੋਈ ਹੋਰ ਦਸਤਾਵੇਜ ਜੋ ਚੋਣ ਕਮਿਸ਼ਨ ਵਲੋਂ ਪ੍ਰਮਾਣਿਤ ਕੀਤਾ ਗਿਆ ਹੈ, ਦਿਖਾ ਕੇ ਫੋਟੋ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾ ਸਕਦਾ ਹੈ। ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਨਾਲ ਵੋਟਰ ਸੂਚੀ ਵਿੱਚ ਕਾਫੀ ਸੁਧਾਰ ਆਵੇਗਾ ਅਤੇ ਸਪੈਸ਼ਲ ਸਮਰੀ ਰਵੀਜ਼ਨ 2020 ਦੌਰਾਨ ਹਰੇਕ ਯੋਗ ਵੋਟਰ ਰਜਿਸਟਰਡ ਕਰਵਾ ਸਕਦਾ ਹੈ। 
ਉਨਾਂ ਦੱਸਿਆ ਕੇ ਬੂਥ ਲੈਵਲ ਅਫ਼ਸਰਾਂ ਵਲੋਂ 30 ਸਤੰਬਰ ਤੱਕ ਘਰ-ਘਰ ਜਾ ਕੇ ਫੋਟੋ ਵੋਟਰ ਸੂਚੀਆਂ ਸਬੰਧੀ ਦਿੱਤੀ ਗਈ ਜਾਣਕਾਰੀ ਨੂੰ ਤਸਦੀਕ ਕੀਤਾ ਜਾਵੇਗਾ ਅਤੇ ਨਾਗਰਿਕਾਂ ਪਾਸੋਂ ਫੋੋਟੋ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਰਹਿ ਗਏ, ਮਰ ਚੁੱਕੇ ਅਤੇ ਦੂਸਰੀ ਜਗਾ ਤਬਦੀਲ ਹੋ ਚੁੱਕੇ ਵੋਟਰਾਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਜਾਵੇਗੀ।
ਉਨਾਂ ਦੱਸਿਆ ਕਿ ਇਸ ਪੋ੍ਰਗਰਾਮ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸਰੀਰਕ ਤੌਰ ’ਤੇ ਅਸਮਰੱਥ ਵਿਅਕਤੀਆਂ, ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗਾਂ ਅਤੇ ਵੋਟਰ ਸੂਚੀਆਂ ਦੀ ਵੰਡ, ਪੋਲਿੰਗ ਸਟੇਸ਼ਨਾਂ ਦੀਆਂ ਥਾਵਾਂ, ਪੋਲਿੰਗ ਸਟੇਸ਼ਨਾਂ ਦੇ ਨਜਾਰੀ ਨਕਸ਼ਿਆਂ ਨੂੰ ਤਿਆਰ ਕਰਨਾ ਤੋਂ ਇਲਾਵਾ ਵੋਟਰ ਸੂਚੀਆਂ ਦੀ ਅਨੁਪੂਰਕ ਪ੍ਰਕਾਸ਼ਨਾ ਸਬੰਧੀ ਗਤੀਵਿਧੀਆਂ ਮੁਕੰਮਲ ਕੀਤੀਆਂ ਜਾਣਗੀਆਂ।
  ਉਨਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਦਾਅਵੇ ਅਤੇ ਇਤਰਾਜ਼, ਦਾਅਵਿਆਂ ਦੇ ਨਿਪਟਾਰੇ, ਡਾਟਾ ਐਂਟਰੀ ਅਤੇ ਫੋਟੋ ਵੋਟਰ ਸੂਚੀਆਂ ਦੀ ਅਨੁਪੂਰਕ ਸੂਚੀਆਂ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਪਹਿਲੀ ਜਨਵਰੀ 2020 ਨੂੰ ਕਰਵਾਉਣ ਸਬੰਧੀ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ।
ਉਹਨਾਂ ਦੱਸਿਆ ਕਿ 30 ਸਤੰਬਰ, 2019 ਤੱਕ ਸਬੰਧਿਤ ਬੀ. ਐੱਲ. ਓਜ਼ ਵੱਲੋਂ ਘਰ-ਘਰ ਜਾ ਕੇ ਵੋਟਰ ਸੂਚੀ ਸਬੰਧੀ ਪੜਤਾਲ ਕੀਤੀ ਜਾਵੇਗੀ।ਉਹਨਾਂ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 15 ਅਕਤੂਬਰ, 2019 ਨੂੰ ਹੋਵੇਗੀ ਅਤੇ ਇਸ ਸਬੰਧੀ ਦਾਅਵੇ ਤੇ ਇਤਰਾਜ਼ 30 ਨਵੰਬਰ ਤੱਕ ਲਏ ਜਾਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਵੋਟਾਂ ਬਣਾਉਣ ਅਤੇ ਸਰਸਰੀ ਸੁਧਾਈ ਲਈ 2, 3 ਨਵੰਬਰ, 2019 ਅਤੇ 9, 10 ਨਵੰਬਰ, 2019 ਨੂੰ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ।ਇਸ ਸਬੰਧੀ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ 15 ਦਸੰਬਰ, 2019 ਤੱਕ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਜਨਵਰੀ, 2020 ਤੋਂ 15 ਜਨਵਰੀ, 2020 ਦਰਮਿਆਨ ਕੀਤੀ ਜਾਵੇਗੀ।     
——————-