Close

Meeting with the concerned officers by the Deputy Commissioner to review the progress of the works of the Revenue Department

Publish Date : 12/06/2020
DC

ਦਫ਼ਤਰ ਜਿਲਾ ਲੋਕ ਸੰਪਰਕ ਅਫਸਰ, ਤਰਨਤਾਰਨ
ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ
ਬਕਾਇਆ ਪਈਆਂ ਜਮ੍ਹਾਬੰਦੀਆਂ ਜਲਦੀ ਤੋਂ ਜਲਦੀ ਦਾਖਲ ਕਰਨੀਆਂ ਯਕੀਨੀ ਬਣਾਉਣ ਲਈ ਦਿੱਤੇ ਆਦੇਸ਼
ਤਰਨਤਾਰਨ, 12 ਜੂਨ :
ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਉਨਾਂ ਅਧਿਕਾਰੀਆਂ ਨੂੰ ਜਮ੍ਹਾਂਬੰਦੀ, ਇੰਤਕਾਲ ਆਦਿ ਦੇ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਅਤੇ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਬਕਾਇਆ ਪਈਆਂ ਜਮ੍ਹਾਬੰਦੀਆਂ ਜਲਦੀ ਤੋਂ ਜਲਦੀ ਦਾਖਲ ਕਰਨੀਆਂ ਯਕੀਨੀ ਬਣਾਈਆਂ ਜਾਣ।ਉਹਨਾਂ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ।
ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਤਕਸੀਮ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ।ਉਨਾਂ ਕਿਹਾ ਕਿ ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਬਕਾਇਆ ਕੋਰਟ ਕੇਸਾਂ ਦੀ ਰਿਪੋਰਟ ਤਿਆਰ ਕਰਕੇ ਇਨ੍ਹਾਂ ਦੇ ਨਿਪਟਾਰੇ ਲਈ ਆਪਸੀ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ ਅਤੇ ਜ਼ਿਲਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

—————-