Close

Meeting with the concerned officers to review the progress of the works of the Revenue Department by the Deputy Commissioner

Publish Date : 22/10/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ
ਜਮ੍ਹਾਂਬੰਦੀਆਂ, ਇੰਤਕਾਲ ਆਦਿ ਦੇ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਅਤੇ ਫੱੁਟਕਲ ਬਕਾਇਆ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਦਿੱਤੇ ਆਦੇਸ਼
ਤਰਨਤਾਰਨ, 22 ਅਕਤੂਬਰ :
ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ ਅਤੇ ਜ਼ਿਲਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੋਂ ਸਾਲ 2018-19 ਅਤੇ 2019-20 ਦੀਆਂ ਜਮ੍ਹਾਂਬੰਦੀਆਂ, ਇੰਤਕਾਲ ਆਦਿ ਦੇ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਅਤੇ ਫੱੁਟਕਲ ਬਕਾਇਆ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਮੁੱਖ ਤੌਰ ‘ਤੇ ਤਮੀਮੇ ਬਾਰੇ ਮਾਲ ਵਿਭਾਗ ਦੇ ਅਧਿਕਾਰੀਆਂ ਤੋਂ ਰਿਪੋਰਟ ਲਈ ਗਈ , ਜਿਸ ਵਿੱਚ ਜ਼ਿਲ੍ਹੇ ਦੇ 120 ਪਿੰਡਾਂ ਨੂੰ ਲਿਆ ਗਿਆ ਅਤੇ ਸਮੇਂ-ਬੱਧ ਤਰੀਕ ਤੱਕ ਮੈਨੂਅਲ ਤਰੀਕੇ ਨਾਲ ਤਮੀਮੇ ਕੱਟਣ ਸਬੰਧੀ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਲੋਕਾਂ ਦੇ ਕੰਮਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਬਕਾਇਆ ਪਈਆਂ ਜਮ੍ਹਾਬੰਦੀਆਂ ਜਲਦੀ ਤੋਂ ਜਲਦੀ ਦਾਖਲ ਕਰਨੀਆਂ ਯਕੀਨੀ ਬਣਾਈਆਂ ਜਾਣ।ਉਹਨਾਂ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ।
ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਤਕਸੀਮ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮ੍ਹਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨ੍ਹਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ।
—————-