Milk producer awareness camp organized by dairy development department
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡੇਅਰੀ ਵਿਕਾਸ ਵਿਭਾਗ ਵੱਲੋਂ ਲਗਾਇਆ ਗਿਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ
ਤਰਨ ਤਾਰਨ, 15 ਮਾਰਚ :
ਸ੍ਰ. ਲਾਲਜੀਤ ਸਿੰਘ ਭੁੱਲਰ, ਟ੍ਰਾਂਸਪੋਰਟ ਮੰਤਰੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਪੰਜਾਬ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾ ਅਤੇ ਡਿਪਟੀ ਡਾਇਰੈਕਟਰ ਡੇਅਰੀ, ਸ਼੍ਰੀ ਵਰਿਆਮ ਸਿੰਘ ਗਿੱਲ ਜੀ ਦੀ ਰਹਿਨੂਮਾਈ ਹੇਠ ਪਿੰਡ ਛੀਨਾ ਬਿੱਧੀ ਚੰਦ, ਬਲਾਕ ਗੰਡੀਵਿਡ , ਜਿਲਾ ਤਰਨ ਤਾਰਨ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਆਏ ਹੋਏ ਡੇਅਰੀ ਫਾਰਮਰਾਂ ਨੂੰ ਡਾ. ਨਰਪਿੰਦਰ ਸਿੰਘ, ਰਿਟਾ. ਸੀਨੀਅਰ ਵੈਟਨਰੀ ਅਫਸਰ ਵੱਲੋਂ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ । ਸ਼੍ਰੀ ਗੁਰਦਿਆਲ ਸਿੰਘ ਕਾਹਲੋਂ, ਰਿਟਾ. ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਕੈਟਲ ਸ਼ੈਡਾਂ ਦੀ ਬਣਤਰ ਅਤੇ ਸਾਂਭ ਸੰਭਾਲ ਦੀ ਜਾਣਕਾਰੀ ਦਿੱਤੀ ਗਈ ਅਤੇ ਕੰਵਲਜੀਤ ਸਿੰਘ, ਡੇਅਰੀ ਵਿਕਾਸ ਸਬ ਇੰਸਪੈਕਟਰ ਵੱਲੋਂ ਵਿਭਾਗੀ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਦੱਸਿਆ ਗਿਆ । ਸ੍ਰ. ਸੁਖਬੀਰ ਸਿੰਘ, ਰਾਸ਼ੀ ਕੰਪਨੀ ਅਤੇ ਸ੍ਰ. ਗੁਰਲਾਲ ਸਿੰਘ, ਅਡਵਾਂਟਾ ਕੰਪਨੀ ਵੱਲੋਂ ਦੁੱਧ ਉਤਪਾਦਕਾਂ ਨੂੰ ਹਰੇ ਚਾਰੇ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ । ਧਰਮਿੰਦਰ ਸਿੰਘ ਵੱਲੋਂ ਕੈਂਪ ਦਾ ਪ੍ਰਬੰਧ ਕਰਨ ਲਈ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ।