Milk producer awareness camp organized by Dairy Development Department Tarn Taran 29 October
Publish Date : 30/10/2024
ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ ਤਰਨਤਾਰਨ 29 ਅਕਤੂਬਰ
ਮਾਨਯੋਗ ਕੈਬੀਨੈਟ ਮੰਤਰੀ ਸਰਦਾਰ ਗੁਰਮੀਤ ਸਿੰਘ ਖੁਡੀਆਂ, ਖੇਤੀਬਾੜੀ ਵਿਕਾਸ ਅਤੇ ਕਿਸਾਨ ਭਲਾਈ ਵਿਭਾਗ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਅਤੇ ਸ਼੍ਰੀ ਕੁਲਦੀਪ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਸ਼੍ਰੀ ਵਰਿਆਮ ਸਿੰਘ ਗਿੱਲ ਜੀ ਦੀ ਰਹਿਨੂਮਾਈ ਹੇਠ ਪਿੰਡ ਵਰਿਆਹ, ਬਲਾਕ ਨੌਸ਼ਹਿਰਾ ਪਨੂੰਆਂ, ਜਿਲਾ ਤਰਨ ਤਾਰਨ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਆਏ ਹੋਏ ਡੇਅਰੀ ਫਾਰਮਰਾਂ ਨੂੰ ਡਾ. ਕੰਵਰਜੀਤ ਸਿੰਘ, ਰਿਟਾ. ਸੀਨੀਅਰ ਵੈਟਨਰੀ ਅਫਸਰ ਵੱਲੋਂ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਸਾਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ, ਸ਼੍ਰੀ ਗੁਰਦਿਆਲ ਸਿੰਘ ਕਾਹਲੋਂ, ਰਿਟਾ. ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਦੁੱਧ ਦੀ ਪਰਿਭਾਸ਼ਾ, ਫੈਟ, ਐਸ. ਐਨ. ਐਫ. ਵਧਣ ਘਟਣ ਦੇ ਕਾਰਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਰਿਆਮ ਸਿੰਘ ਗਿੱਲ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਲੋਂ, ਵਿਭਾਗੀ ਸਕੀਮਾਂ 2 ਤੋਂ 20 ਦੁਧਾਰੂ ਪਸ਼ੂਆਂ ਦੇ ਕਰਜੇ, ਸਬਸਿਡੀਆਂ, ਐਨ. ਐਲ. ਐਮ. ਸਕੀਮ ਅਧੀਨ ਪਸ਼ੂਆਂ ਦੇ ਬੀਮੇ ਸਬੰਧੀ ਵਿਸਥਾਰ ਪੂਰਵਕ ਦੱਸਿਆ ਗਿਆ । ਕਰਨਦੀਪ ਭਗਤ ਡੇਅਰੀ ਵਿਕਾਸ ਇੰਸਪੈਕਟਰ ਵਲੋਂ ਸਾਫ ਦੁੱਧ ਦੀ ਪੈਦਾਵਾਰ ਦੇ ਉਤੇ ਵਿਸ਼ੇਸ਼ ਗੱਲਾਂ ਦੱਸਿਆ ਗਾਇਆ । ਕੰਵਲਜੀਤ ਸਿੰਘ ਡੇਅਰੀ ਵਿਕਾਸ ਸਬ ਇੰਸਪੈਕਟਰ, ਬਲਬੀਰ ਸਿੰਘ ਅਤੇ ਪਿੰਡ ਦੇ ਵਸਨੀਕ ਬਲਵਿੰਦਰ ਸਿੰਘ ਵੱਲੋਂ ਕੈਂਪ ਦਾ ਯੋਗ ਪ੍ਰਬੰਧ ਕੀਤਾ ਗਿਆ । ਪਿੰਡ ਵਰਿਆਹ ਦੇ ਨੰਬਰਦਾਰ ਰਣਜੀਤ ਸਿੰਘ ਵੱਲੋਂ ਡੇਅਰੀ ਵਿਕਾਸ ਵਿਭਾਗ ਦੇ ਆਏ ਹੋਏ ਅਫਸਰਾਂ ਦਾ ਧੰਨਵਾਦ ਕੀਤਾ ਗਿਆ ।